IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ DIG ਦੀ ਅਚਨਚੇਤ ਚੈਕਿੰਗ ਦੌਰਾਨ ਵੱਡਾ ਐਕਸ਼ਨ, ਨਸ਼ੇ...

ਅੰਮ੍ਰਿਤਸਰ 'ਚ DIG ਦੀ ਅਚਨਚੇਤ ਚੈਕਿੰਗ ਦੌਰਾਨ ਵੱਡਾ ਐਕਸ਼ਨ, ਨਸ਼ੇ ਦੀ ਹਾਲਤ 'ਚ ਮਿਲੇ SHO ਨੂੰ ਕੀਤਾ ਮੁਅੱਤਲ

Admin User - Jul 09, 2026 05:12 PM
IMG

ਅੰਮ੍ਰਿਤਸਰ ਦੇਹਾਤੀ ਪੁਲਿਸ ਪ੍ਰਬੰਧ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਵੱਖ-ਵੱਖ ਪੁਲਿਸ ਥਾਣਿਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਥਾਣਾ ਰਾਜਾਸਾਂਸੀ ਵਿੱਚ ਇੱਕ ਗੰਭੀਰ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ, ਜਿਸ ਤੋਂ ਬਾਅਦ ਡੀਆਈਜੀ ਨੇ ਤੁਰੰਤ ਸਖ਼ਤ ਕਾਰਵਾਈ ਕਰਦਿਆਂ ਸਬੰਧਤ ਐੱਸਐੱਚਓ ਨੂੰ ਮੁਅੱਤਲ ਕਰ ਦਿੱਤਾ।

ਜਾਣਕਾਰੀ ਮੁਤਾਬਕ, ਡੀਆਈਜੀ ਜਦੋਂ ਰਾਜਾਸਾਂਸੀ ਥਾਣੇ ਪਹੁੰਚੇ ਤਾਂ ਉਥੇ ਤਾਇਨਾਤ ਐੱਸਐੱਚਓ ਆਪਣੀ ਡਿਊਟੀ ਵਾਲੀ ਥਾਂ ਤੋਂ ਗੈਰਹਾਜ਼ਰ ਮਿਲਿਆ। ਜਾਂਚ ਦੌਰਾਨ ਪਤਾ ਲੱਗਿਆ ਕਿ ਜਿਸ ਸਮੇਂ ਉਸ ਦੀ ਨਾਕਾਬੰਦੀ ਡਿਊਟੀ ਸੀ, ਉਸ ਵੇਲੇ ਉਹ ਨਾਕੇ ‘ਤੇ ਮੌਜੂਦ ਹੋਣ ਦੀ ਬਜਾਏ ਆਪਣੇ ਕਮਰੇ ਵਿੱਚ ਸੀ। ਦੋਸ਼ ਹੈ ਕਿ ਉਹ ਸ਼ਰਾਬ ਦੇ ਨਸ਼ੇ ਦੀ ਹਾਲਤ ਵਿੱਚ ਸੁੱਤਾ ਹੋਇਆ ਮਿਲਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਮੌਕੇ ‘ਤੇ ਹੀ ਉਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ।

ਇਸ ਮੌਕੇ ਡੀਆਈਜੀ ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਅਨੁਸ਼ਾਸਨ ਅਤੇ ਜਵਾਬਦੇਹੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਡਿਊਟੀ ਦੌਰਾਨ ਲਾਪਰਵਾਹੀ ਜਾਂ ਅਣਗਹਿਲੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਪੁਲਿਸ ਮੁਲਾਜ਼ਮ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ।

ਨਿਰੀਖਣ ਦੌਰਾਨ ਡੀਆਈਜੀ ਨੇ ਹੋਰ ਪੁਲਿਸ ਥਾਣਿਆਂ ਦੇ ਰਿਕਾਰਡ, ਸੁਰੱਖਿਆ ਪ੍ਰਬੰਧਾਂ ਅਤੇ ਕਾਰਗੁਜ਼ਾਰੀ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਰਮਚਾਰੀਆਂ ਨੂੰ ਹਰ ਵੇਲੇ ਚੌਕਸ ਰਹਿਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਦੀ ਹਦਾਇਤ ਦਿੱਤੀ। ਪੁਲਿਸ ਅਧਿਕਾਰੀਆਂ ਅਨੁਸਾਰ ਭਵਿੱਖ ਵਿੱਚ ਵੀ ਅਜਿਹੀਆਂ ਸਰਪ੍ਰਾਈਜ਼ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਪੁਲਿਸ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਬਣਾਇਆ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.