IMG-LOGO
ਹੋਮ ਪੰਜਾਬ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ...

Admin User - Jul 09, 2026 07:22 PM
IMG

ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 9 ਜੁਲਾਈ: 

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ 'ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ।

ਇਸ ਮੌਕੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਦੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਲਈ 60 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਦੀਆਂ ਸੜਕਾਂ ਨੂੰ ਮਜ਼ਬੂਤ ਅਤੇ ਸੁਵਿਧਾਜਨਕ ਬਣਾਇਆ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।

ਸ. ਜੈ ਕ੍ਰਿਸ਼ਨ ਸਿੰਘ ਰੋੜੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਉੱਚ ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ।

ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਰੋੜੀ ਦਾ ਨਿੱਘਾ ਸਵਾਗਤ ਕਰਦਿਆਂ ਸੜਕਾਂ ਲਈ 60 ਲੱਖ ਰੁਪਏ ਦੀ ਗ੍ਰਾਂਟ ਦੇਣ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਦੀਆਂ ਲੰਬੇ ਸਮੇਂ ਤੋਂ ਲੰਬਿਤ ਵਿਕਾਸ ਲੋੜਾਂ ਪੂਰੀਆਂ ਹੋਣਗੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਇਸ ਮੌਕੇ ਲੋਕ ਮਿਲਣੀ ਦੌਰਾਨ ਹੋਰ ਵੀ ਕਈ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਡਿਪਟੀ ਸਪੀਕਰ ਨੇ ਲੋਕਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ, ਸਮਾਜ ਸੇਵੀਆਂ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.