IMG-LOGO
ਹੋਮ ਪੰਜਾਬ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਘਰ 'ਤੇ ਤਾਬੜਤੋੜ ਫਾਇਰਿੰਗ, 8-9...

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਘਰ 'ਤੇ ਤਾਬੜਤੋੜ ਫਾਇਰਿੰਗ, 8-9 ਹਥਿਆਰਬੰਦ ਹਮਲਾਵਰਾਂ ਨੇ 10 ਤੋਂ 12 ਰਾਊਂਡ ਚਲਾਏ; CCTV ਦੇ ਆਧਾਰ 'ਤੇ ਜਾਂਚ ਜਾਰੀ

Admin User - Jul 09, 2026 09:07 PM
IMG

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਸਥਿਤ ਸ਼ੇਖੂਪੁਰਾ ਮੁਹੱਲੇ ਵਿੱਚ ਦੇਰ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਇੱਕ ਰਿਹਾਇਸ਼ੀ ਮਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਜਾਣਕਾਰੀ ਮੁਤਾਬਕ ਤਿੰਨ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਕਰੀਬ 8 ਤੋਂ 9 ਹਮਲਾਵਰਾਂ ਨੇ ਘਰ ਦੇ ਬਾਹਰ ਪਹੁੰਚਦੇ ਹੀ ਤਾਬੜਤੋੜ 10 ਤੋਂ 12 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਗੋਲੀਬਾਰੀ ਦੀਆਂ ਤੇਜ਼ ਆਵਾਜ਼ਾਂ ਨਾਲ ਪੂਰਾ ਇਲਾਕਾ ਸਹਿਮ ਗਿਆ ਅਤੇ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ ਲਈ ਮਜਬੂਰ ਹੋ ਗਏ।

ਪੀੜਤ ਪਰਿਵਾਰ ਦੀ ਮੈਂਬਰ ਬਲਵਿੰਦਰ ਕੌਰ ਨੇ ਦੱਸਿਆ ਕਿ ਵਾਰਦਾਤ ਦੇ ਸਮੇਂ ਪਰਿਵਾਰ ਦੇ ਸਾਰੇ ਮੈਂਬਰ ਘਰ ਅੰਦਰ ਬੈਠ ਕੇ ਬੱਚਿਆਂ ਨੂੰ ਰਾਤ ਦਾ ਖਾਣਾ ਖੁਆ ਰਹੇ ਸਨ। ਅਚਾਨਕ ਬਾਹਰੋਂ ਲਗਾਤਾਰ ਉੱਚੀਆਂ ਆਵਾਜ਼ਾਂ ਆਉਣ ਲੱਗੀਆਂ। ਪਹਿਲਾਂ ਉਨ੍ਹਾਂ ਨੂੰ ਲੱਗਿਆ ਕਿ ਸ਼ਾਇਦ ਕਿਸੇ ਵੱਲੋਂ ਪਟਾਕੇ ਚਲਾਏ ਜਾ ਰਹੇ ਹਨ, ਪਰ ਕੁਝ ਹੀ ਪਲਾਂ ਬਾਅਦ ਜਦੋਂ ਉਨ੍ਹਾਂ ਨੇ ਬਾਹਰ ਝਾਤ ਮਾਰੀ ਤਾਂ ਪਤਾ ਲੱਗਾ ਕਿ ਘਰ ਉੱਤੇ ਸਿੱਧੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਇਸ ਦੌਰਾਨ ਪਰਿਵਾਰ ਨੇ ਘਰ ਅੰਦਰ ਰਹਿ ਕੇ ਆਪਣੀ ਜਾਨ ਬਚਾਈ।

ਪਰਿਵਾਰ ਦਾ ਕਹਿਣਾ ਹੈ ਕਿ ਹਮਲਾਵਰਾਂ ਨੇ ਪੂਰੀ ਯੋਜਨਾ ਨਾਲ ਘਰ ਨੂੰ ਨਿਸ਼ਾਨਾ ਬਣਾਇਆ। ਖੁਸ਼ਕਿਸਮਤੀ ਨਾਲ ਗੋਲੀਬਾਰੀ ਦੌਰਾਨ ਕੋਈ ਵੀ ਵਿਅਕਤੀ ਘਰ ਦੇ ਬਾਹਰ ਮੌਜੂਦ ਨਹੀਂ ਸੀ, ਜਿਸ ਕਾਰਨ ਵੱਡਾ ਜਾਨੀ ਨੁਕਸਾਨ ਟਲ ਗਿਆ। ਪਰਿਵਾਰ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕਰਕੇ ਇਹ ਵੀ ਪਤਾ ਲਗਾਇਆ ਜਾਵੇ ਕਿ ਇਸ ਹਮਲੇ ਦੇ ਪਿੱਛੇ ਕੀ ਕਾਰਨ ਜਾਂ ਰੰਜਿਸ਼ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਜੰਡਿਆਲਾ ਗੁਰੂ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਨਾਲ ਹੀ ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਕਿਸ ਰਸਤੇ ਤੋਂ ਆਏ ਅਤੇ ਵਾਰਦਾਤ ਤੋਂ ਬਾਅਦ ਕਿਸ ਪਾਸੇ ਫਰਾਰ ਹੋਏ।

ਫਿਲਹਾਲ ਫਾਇਰਿੰਗ ਦੇ ਕਾਰਨਾਂ ਬਾਰੇ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਸੀਸੀਟੀਵੀ ਫੁਟੇਜ ਸਮੇਤ ਹੋਰ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.