IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਮੇਰੀ ਰਸੋਈ" ਸਕੀਮ ਤਹਿਤ 25...

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਮੇਰੀ ਰਸੋਈ" ਸਕੀਮ ਤਹਿਤ 25 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ 'ਚ ਕੀਤੀ ਸਫਲਤਾ ਪ੍ਰਾਪਤ -ਅਗਲੇ 3 ਮਹੀਨਿਆਂ ਚ 41...

Admin User - Jul 10, 2026 06:45 PM
IMG

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 25.03 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਭੋਜਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013  ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ, ਜਦਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਸੂਬੇ ਭਰ ਵਿੱਚ ਵੰਡ ਨੈੱਟਵਰਕ ਦੀ ਨਿਗਰਾਨੀ ਕਰਦਾ ਹੈ।

ਹੁਣ ਤੱਕ ਵੰਡੀਆਂ ਗਈਆਂ 25.03 ਲੱਖ ਰਾਸ਼ਨ ਕਿੱਟਾਂ ਵਿੱਚੋਂ ਲੁਧਿਆਣਾ 271433 ਕਿੱਟਾਂ ਨਾਲ ਸਭ ਤੋਂ ਅੱਗੇ, ਪਟਿਆਲਾ 183694 ਨਾਲ ਦੂਜੇ ਸਥਾਨ ’ਤੇ, ਬਠਿੰਡਾ 152020 ਕਿੱਟਾਂ ਨਾਲ ਤੀਜੇ ਸਥਾਨ, ਅੰਮ੍ਰਿਤਸਰ 144082 ਕਿੱਟਾਂ ਨਾਲ ਚੌਥੇ, ਸੰਗਰੂਰ 142444 ਕਿੱਟਾਂ ਨਾਲ ਪੰਜਵੇਂ ਸਥਾਨ ਅਤੇ ਫਾਜ਼ਿਲਕਾ 139759 ਕਿੱਟਾਂ ਨਾਲ ਛੇਵੇਂ ਸਥਾਨ ’ਤੇ ਹੈ।

ਜਦੋਂ ਕਿ ਜਲੰਧਰ ਵਿੱਚ 134960 ਕਿੱਟਾਂ ਦੀ ਵੰਡ ਕੀਤੀ ਗਈ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ 130362, ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ 128228, ਤੇ ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ 110962, ਫਿਰੋਜ਼ਪੁਰ ਵਿੱਚ 104069, ਗੁਰਦਾਸਪੁਰ ਵਿੱਚ 102695, ਮਾਨਸਾ ਵਿੱਚ 88914, ਮੋਗਾ ਵਿੱਚ 87984, ਫਤਿਹਗੜ੍ਹ ਸਾਹਿਬ ਵਿੱਚ 80305, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 75637, ਫਰੀਦਕੋਟ ਵਿੱਚ 71896, ਕਪੂਰਥਲਾ ਵਿੱਚ 71785, ਪਠਾਨਕੋਟ ਵਿੱਚ 70037, ਬਰਨਾਲਾ ਵਿੱਚ 64950, ਰੂਪਨਗਰ ਵਿੱਚ 56492, ਮਲੇਰਕੋਟਲਾ ਵਿੱਚ 47806 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 42737 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।

ਇਸ ਪਹਿਲਕਦਮੀ ਦਾ ਉਦੇਸ਼ ਅਨਾਜ ਦੇ ਨਾਲ-ਨਾਲ ਲੋੜੀਂਦੇ ਪ੍ਰੋਟੀਨ, ਖਾਣਾ ਪਕਾਉਣ ਵਾਲਾ ਤੇਲ ਅਤੇ ਮਸਾਲੇ ਆਦਿ ਯੋਗ ਲਾਭਪਾਤਰੀਆਂ ਦੀ  ਰਸੋਈ ਤੱਕ ਪਹੰਚਾਉਣਾ ਹੈੈ ਤਾਂ ਜੋ ਯੋਜਨਾ ਤਹਿਤ ਕਵਰ ਕੀਤੇ ਜਾ ਰਹੇ ਪਰਿਵਾਰਾਂ ਨੂੂੰ ਪੂਰੇ ਪੋਸ਼ਣ ਵਾਲਾ ਭੋਜਣ ਪ੍ਰਾਪਤ ਹੋ ਸਕੇ।

 ਵੰਡ ਸਬੰਧੀ ਪੂਰੀ ਸਰਗਰਮੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਪਾਰਦਰਸ਼ਤਾ, ਮਿਲਾਵਟੀ ਚੀਜਾਂ ਤੇ ਰੋਕ ਅਤੇ ਹਰੇਕ ਲੋੜਵੰਦ ਘਰ ਤੱਕ ਡਿਲੀਵਰੀ ਨੂੰ ਯਕੀਨੀ ਬਣਾਇਆ ਜਾ ਸਕੇ।  ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀ ਇਸ ਲਾਹੇਵੰਦ ਉਪਰਾਲੇ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪੂਰਨ ਤਾਲਮੇਲ ਨਾਲ ਕੰਮ ਕਰ ਰਹੇ ਹਨ।

ਇਹ ਯੋਜਨਾ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ ਕਿ ਕੋਈ ਵੀ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ। ਮੌਜੂਦਾ ਐਨ.ਐਫ.ਐਸ.ਏ. ਕਣਕ  ਦੀ ਵੰਡ ਦੇ ਨਾਲੋ-ਨਾਲ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਲ ਕਰਕੇ ਸਰਕਾਰ ਵੱਲੋਂ ਭੁੱਖਮਰੀ ਅਤੇ ਪੋਸ਼ਣ ਦੋਵਾਂ ਮੁੱਦਿਆਂ ਨੂੰ ਹੱਲ ਕਰਨ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.