IMG-LOGO
ਹੋਮ ਪੰਜਾਬ: ਸਰਹੱਦੀ ਖੇਤਰ 'ਚ ਦਹਿਸ਼ਤ: ਭਕਨਾ ਕਲਾਂ ਦੀ ਦਾਣਾ ਮੰਡੀ 'ਚ...

ਸਰਹੱਦੀ ਖੇਤਰ 'ਚ ਦਹਿਸ਼ਤ: ਭਕਨਾ ਕਲਾਂ ਦੀ ਦਾਣਾ ਮੰਡੀ 'ਚ ਸਰਪੰਚੀ ਦੀ ਚੌਧਰ ਲਈ ਚੱਲੀਆਂ ਤਾਬੜਤੋੜ ਗੋਲੀਆਂ; 1 ਦੀ ਮੌਤ, 15 ਗੱਡੀਆਂ 'ਚ ਆਏ ਸਨ...

Admin User - Jul 11, 2026 11:54 AM
IMG

ਅੰਮ੍ਰਿਤਸਰ ਦੇ ਥਾਣਾ ਘਰਿੰਡਾ ਅਧੀਨ ਆਉਂਦੇ ਪਿੰਡ ਭਕਨਾ ਕਲਾਂ ਵਿੱਚ ਸਰਪੰਚੀ ਦੀ ਪੁਰਾਣੀ ਸਿਆਸੀ ਰੰਜਿਸ਼ ਨੇ ਉਸ ਵੇਲੇ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਦੋ ਵਿਰੋਧੀ ਧੜੇ ਦਾਣਾ ਮੰਡੀ ਵਿੱਚ ਆਹਮੋ-ਸਾਹਮਣੇ ਹੋ ਗਏ। ਦੋਵਾਂ ਪਾਸਿਆਂ ਤੋਂ ਹੋਈ ਅੰਨ੍ਹੇਵਾਹ ਫਾਇਰਿੰਗ ਵਿੱਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਵਾਰਦਾਤ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਈ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਹੁਣ ਤੱਕ 9 ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ।


ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ 9 ਜੁਲਾਈ ਦੀ ਸ਼ਾਮ ਨੂੰ ਲਗਭਗ 7:30 ਵਜੇ ਥਾਣਾ ਮੁਖੀ (SHO) ਇੰਸਪੈਕਟਰ ਅਮਨਦੀਪ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਦਾਣਾ ਮੰਡੀ ਵਿੱਚ ਮੌਜੂਦਾ ਸਰਪੰਚ ਗੁਰਦੀਪ ਸਿੰਘ ਅਤੇ ਪੰਚਾਇਤ ਮੈਂਬਰ ਪ੍ਰਗਟ ਸਿੰਘ ਉਰਫ਼ ਬੱਲੂ ਦੇ ਸਮਰਥਕ ਖੂਨੀ ਝੜਪ 'ਤੇ ਉਤਾਰੂ ਹਨ। ਪਤਾ ਲੱਗਿਆ ਹੈ ਕਿ ਦੋਵਾਂ ਧੜਿਆਂ ਵਿਚਕਾਰ ਪੰਚਾਇਤੀ ਅਹੁਦੇ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ, ਜਿਸ ਦੇ ਨਿਬੇੜੇ ਲਈ ਮੰਡੀ ਵਿੱਚ ਇਕੱਠ ਰੱਖਿਆ ਗਿਆ ਸੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ 10 ਤੋਂ 15 ਗੱਡੀਆਂ ਵਿੱਚ ਸਵਾਰ ਹੋ ਕੇ ਭਾਰੀ ਗਿਣਤੀ ਵਿੱਚ ਹਥਿਆਰਬੰਦ ਨੌਜਵਾਨ ਉੱਥੇ ਪਹੁੰਚੇ ਅਤੇ ਬਹਿਸਬਾਜ਼ੀ ਤੋਂ ਬਾਅਦ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।


ਜਦੋਂ ਤੱਕ ਘਰਿੰਡਾ ਪੁਲਿਸ ਦੀ ਟੀਮ ਭਾਰੀ ਫੋਰਸ ਸਮੇਤ ਮੌਕੇ 'ਤੇ ਪਹੁੰਚੀ, ਉਦੋਂ ਤੱਕ ਮੰਡੀ ਗੋਲੀਆਂ ਦੀ ਆਵਾਜ਼ ਨਾਲ ਗੂੰਜ ਚੁੱਕੀ ਸੀ। ਪ੍ਰਗਟ ਸਿੰਘ ਧੜੇ ਵੱਲੋਂ ਆਏ ਗੁਰਸ਼ਰਨ ਸਿੰਘ ਉਰਫ਼ ਚੀਨੀ, ਜੋ ਕਿ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਕੋਟਲੀ ਸੱਕਾ ਦਾ ਰਹਿਣ ਵਾਲਾ ਸੀ, ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਸ ਦੇ ਨਾਲ ਹੀ ਸੁਖਮਨ ਨਾਂ ਦਾ ਨੌਜਵਾਨ ਗੋਲੀਆਂ ਦੇ ਛਰ੍ਹੇ ਲੱਗਣ ਕਾਰਨ ਲਹੂ-ਲੁਹਾਨ ਹੋ ਗਿਆ, ਜਿਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।


ਪੁਲਿਸ ਪ੍ਰਸ਼ਾਸਨ ਨੇ ਵਾਰਦਾਤ ਵਾਲੀ ਥਾਂ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾ ਕੇ ਤੁਰੰਤ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੂਜੇ ਪਾਸੇ ਹਸਪਤਾਲ ਵਿੱਚ ਇਲਾਜ ਅਧੀਨ ਜ਼ਖਮੀ ਸੁਖਮਨ ਨੂੰ ਵੀ ਪੁਲਿਸ ਨੇ ਸੁਰੱਖਿਆ ਘੇਰੇ ਵਿੱਚ ਲੈਂਦੇ ਹੋਏ ਰਸਮੀ ਤੌਰ 'ਤੇ ਗ੍ਰਿਫ਼ਤਾਰ ਦਿਖਾ ਦਿੱਤਾ ਹੈ, ਜਿਸ ਨਾਲ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 9 ਹੋ ਗਈ ਹੈ। ਅਟਾਰੀ ਪੁਲਿਸ ਮੁਤਾਬਕ ਫ਼ਰਾਰ ਹੋਏ ਬਾਕੀ ਨਾਮਜ਼ਦ ਸ਼ੱਕੀਆਂ ਦੇ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.