IMG-LOGO
ਹੋਮ ਪੰਜਾਬ: ਮਾਨਸਾ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਗਰਭਵਤੀ ਪਤਨੀ ਦਾ...

ਮਾਨਸਾ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਗਰਭਵਤੀ ਪਤਨੀ ਦਾ ਕਤਲ, ਅਣਜੰਮੇ ਜੁੜਵਾਂ ਬੱਚਿਆਂ ਦੀ ਵੀ ਮੌਤ; ਮੁਲਜ਼ਮ ਪਤੀ ਫ਼ਰਾਰ

Admin User - Jul 11, 2026 06:36 PM
IMG

ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਇੱਕ ਨੌਜਵਾਨ 'ਤੇ ਆਪਣੀ ਗਰਭਵਤੀ ਪਤਨੀ ਦਾ ਕਤਲ ਕਰਨ ਦੇ ਦੋਸ਼ ਲੱਗੇ ਹਨ। ਇਸ ਦੁਖਦਾਈ ਵਾਰਦਾਤ ਵਿੱਚ 22 ਸਾਲਾ ਸਿਮਰਜੀਤ ਕੌਰ ਦੇ ਨਾਲ-ਨਾਲ ਉਸਦੇ ਪੇਟ ਵਿੱਚ ਪਲ ਰਹੇ ਅਣਜੰਮੇ ਜੁੜਵਾਂ ਬੱਚਿਆਂ ਦੀ ਵੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਪਤੀ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ, ਸਿਮਰਜੀਤ ਕੌਰ ਨੇ ਬੁਰਜ ਰਾਠੀ ਪਿੰਡ ਦੇ ਇੱਕ ਨੌਜਵਾਨ ਨਾਲ ਪਹਿਲਾਂ ਪ੍ਰੇਮ ਵਿਆਹ ਕੀਤਾ ਸੀ ਅਤੇ ਬਾਅਦ ਵਿੱਚ ਦੋਵੇਂ ਪਰਿਵਾਰਾਂ ਦੀ ਸਹਿਮਤੀ ਨਾਲ ਉਨ੍ਹਾਂ ਦੇ ਆਨੰਦ ਕਾਰਜ ਵੀ ਕਰਵਾਏ ਗਏ ਸਨ। ਗਰਭਵਤੀ ਹੋਣ ਕਾਰਨ ਸਿਮਰਜੀਤ ਕੌਰ ਆਪਣੇ ਜਣੇਪੇ ਲਈ ਇਨ੍ਹਾਂ ਦਿਨਾਂ ਆਪਣੇ ਪੇਕੇ ਘਰ ਠੂਠਿਆਂਵਾਲੀ ਵਿੱਚ ਰਹਿ ਰਹੀ ਸੀ।

ਪਰਿਵਾਰਕ ਮੈਂਬਰਾਂ ਦੇ ਦੋਸ਼ਾਂ ਮੁਤਾਬਕ, ਮੁਲਜ਼ਮ ਪਤੀ ਨੂੰ ਆਪਣੀ ਪਤਨੀ ਦੇ ਚਰਿੱਤਰ 'ਤੇ ਬੇਬੁਨਿਆਦ ਸ਼ੱਕ ਸੀ। ਇਸੇ ਸ਼ੱਕ ਦੇ ਚਲਦਿਆਂ ਉਹ ਦੇਰ ਰਾਤ ਸਿਮਰਜੀਤ ਦੇ ਪੇਕੇ ਘਰ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਸਿਮਰਜੀਤ ਨੂੰ ਘਰ ਤੋਂ ਬਾਹਰ ਬੁਲਾਇਆ ਅਤੇ ਤੇਜ਼ਧਾਰ ਹਥਿਆਰ ਨਾਲ ਉਸਦੇ ਗਲੇ 'ਤੇ ਹਮਲਾ ਕਰ ਦਿੱਤਾ। ਗੰਭੀਰ ਸੱਟਾਂ ਕਾਰਨ ਸਿਮਰਜੀਤ ਕੌਰ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ, ਜਿਸ ਨਾਲ ਉਸਦੇ ਗਰਭ ਵਿੱਚ ਪਲ ਰਹੇ ਜੁੜਵਾਂ ਬੱਚਿਆਂ ਦੀ ਵੀ ਜਾਨ ਚਲੀ ਗਈ।

ਮ੍ਰਿਤਕਾ ਦੇ ਚਾਚਾ ਮੇਵਾ ਸਿੰਘ ਅਤੇ ਚਚੇਰੇ ਭਰਾ ਮਨਦੀਪ ਸਿੰਘ ਨੇ ਇਸ ਘਟਨਾ ਲਈ ਮੁਲਜ਼ਮ ਪਤੀ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਨਾਜਾਇਜ਼ ਸਬੰਧਾਂ ਦੇ ਸ਼ੱਕ ਨੂੰ ਲੈ ਕੇ ਸਿਮਰਜੀਤ ਨੂੰ ਤੰਗ-ਪਰੇਸ਼ਾਨ ਕਰਦਾ ਸੀ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫ਼ਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ। ਇਸੇ ਦੌਰਾਨ ਪੀੜਤ ਪਰਿਵਾਰ ਨੇ ਪੰਜਾਬ ਪੁਲਿਸ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਸਿਮਰਜੀਤ ਕੌਰ ਅਤੇ ਉਸਦੇ ਅਣਜੰਮੇ ਜੁੜਵਾਂ ਬੱਚਿਆਂ ਨੂੰ ਇਨਸਾਫ਼ ਮਿਲ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.