IMG-LOGO
ਹੋਮ ਪੰਜਾਬ: ਬਟਾਲਾ ‘ਚ ਮਾਮੂਲੀ ਤਕਰਾਰ ਨੇ ਲਿਆ ਖੂਨੀ ਰੂਪ, ਗੁਆਂਢੀ ਦਾ...

ਬਟਾਲਾ ‘ਚ ਮਾਮੂਲੀ ਤਕਰਾਰ ਨੇ ਲਿਆ ਖੂਨੀ ਰੂਪ, ਗੁਆਂਢੀ ਦਾ ਗੋਲੀਆਂ ਮਾਰ ਕੇ ਕਤਲ; ਲਾਇਸੈਂਸੀ ਰਿਵਾਲਵਰ ਨਾਲ ਚੱਲੀਆਂ 6 ਗੋਲੀਆਂ; ਮੁਲਜ਼ਮ ਪਤੀ-ਪਤਨੀ ਗ੍ਰਿਫ਼ਤਾਰ

Admin User - Jul 11, 2026 06:52 PM
IMG

ਬਟਾਲਾ ਦੇ ਨਜ਼ਦੀਕੀ ਪਿੰਡ ਸੀਰਾ ਵਿੱਚ ਇੱਕ ਮਾਮੂਲੀ ਤਕਰਾਰ ਨੇ ਖੂਨੀ ਰੂਪ ਧਾਰ ਲਿਆ, ਜਿੱਥੇ ਗੁਆਂਢੀ ਵੱਲੋਂ ਲਾਇਸੈਂਸੀ ਰਿਵਾਲਵਰ ਨਾਲ ਕੀਤੀ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪਿੰਦਰ ਸਿੰਘ ਉਰਫ਼ ਮੰਨਾ, ਪੁੱਤਰ ਕਰਨੈਲ ਸਿੰਘ ਵਜੋਂ ਹੋਈ ਹੈ, ਜਦਕਿ ਇਸ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਗਗਨਦੀਪ ਸਿੰਘ ਅਤੇ ਉਸ ਦੀ ਪਤਨੀ ਜਸਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮੁੱਢਲੀ ਜਾਂਚ ਅਨੁਸਾਰ, ਬੀਤੀ ਦੇਰ ਰਾਤ ਦੋਵਾਂ ਗੁਆਂਢੀਆਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ, ਜੋ ਦੇਖਦੇ ਹੀ ਦੇਖਦੇ ਹਿੰਸਕ ਝਗੜੇ ਵਿੱਚ ਬਦਲ ਗਈ। ਦੋਸ਼ ਹੈ ਕਿ ਇਸ ਦੌਰਾਨ ਜਸਬੀਰ ਕੌਰ ਨੇ ਆਪਣੇ ਪਤੀ ਗਗਨਦੀਪ ਸਿੰਘ ਨੂੰ ਲਾਇਸੈਂਸੀ ਰਿਵਾਲਵਰ ਦਿੱਤਾ, ਜਿਸ ਤੋਂ ਬਾਅਦ ਗਗਨਦੀਪ ਨੇ ਮਨਪਿੰਦਰ ਸਿੰਘ ‘ਤੇ ਲਗਾਤਾਰ ਛੇ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਵਿੱਚ ਜ਼ਖ਼ਮੀ ਮਨਪਿੰਦਰ ਨੂੰ ਪਹਿਲਾਂ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਮਨਪਿੰਦਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਮ੍ਰਿਤਕ ਦੇ ਭਰਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦਾਅਵਾ ਕੀਤਾ ਕਿ ਉਹ ਘਟਨਾ ਸਮੇਂ ਮੌਕੇ ‘ਤੇ ਮੌਜੂਦ ਸੀ ਅਤੇ ਗਗਨਦੀਪ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੀ ਪਹਿਲਾਂ ਤੋਂ ਰੰਜਿਸ਼ ਚੱਲ ਰਹੀ ਸੀ। ਉਸ ਨੇ ਦੋਸ਼ ਲਗਾਇਆ ਕਿ ਇਹ ਵਾਰਦਾਤ ਸੋਚੀ-ਸਮਝੀ ਰੰਜਿਸ਼ ਦਾ ਨਤੀਜਾ ਹੈ।

ਫਤਿਹਗੜ੍ਹ ਚੂੜੀਆਂ ਦੇ ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ ‘ਤੇ ਛੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਗਗਨਦੀਪ ਸਿੰਘ ਅਤੇ ਉਸ ਦੀ ਪਤਨੀ ਜਸਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਸਬੀਰ ਕੌਰ ਸਰਕਾਰੀ ਸਕੂਲ ਵਿੱਚ ਅਧਿਆਪਕਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਹਥਿਆਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਘਟਨਾ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.