IMG-LOGO
ਹੋਮ ਪੰਜਾਬ: ਤਰਨਤਾਰਨ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰਜ ਪਿੰਡ ਨੇੜੇ...

ਤਰਨਤਾਰਨ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰਜ ਪਿੰਡ ਨੇੜੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨਾਂ ਸਮੇਤ ਮਿਲੀ ਲਾਸ਼

Admin User - Jul 12, 2026 04:11 PM
IMG

ਤਰਨਤਾਰਨ ਜ਼ਿਲ੍ਹੇ ਦੇ ਸਰਾਏ ਅਮਾਨਤ ਖਾਨ ਇਲਾਕੇ ਵਿੱਚ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਬੁਰਜ (ਰਾਜਾਤਾਲ) ਨੇੜੇ ਕਲਸਨ ਰੋਡ ਤੋਂ 23-24 ਸਾਲਾ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਸ਼ਿਵਦੀਪ ਸਿੰਘ ਪੁੱਤਰ ਨਿਰਵੈਰ ਸਿੰਘ ਵਾਸੀ ਪਿੰਡ ਭੈਣੀ ਗਿਲਾਂ, ਥਾਣਾ ਕੰਬੋਜ ਵਜੋਂ ਹੋਈ ਹੈ। ਨੌਜਵਾਨ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਕਈ ਡੂੰਘੇ ਵਾਰ ਮਿਲੇ ਹਨ, ਜਿਸ ਕਾਰਨ ਇਹ ਮਾਮਲਾ ਕਤਲ ਦਾ ਮੰਨਿਆ ਜਾ ਰਿਹਾ ਹੈ।

ਪੁਲਿਸ ਮੁਤਾਬਕ, ਕਿਸੇ ਰਾਹਗੀਰ ਨੇ ਬੁਰਜ (ਰਾਜਾਤਾਲ) ਪਿੰਡ ਨੇੜੇ ਇੱਕ ਲਾਸ਼ ਪਈ ਹੋਣ ਦੀ ਸੂਚਨਾ ਸਰਾਏ ਅਮਾਨਤ ਖਾਨ ਥਾਣੇ ਨੂੰ ਦਿੱਤੀ। ਸੂਚਨਾ ਮਿਲਦੇ ਹੀ ਐਸਐਚਓ ਬਲਜਿੰਦਰ ਸਿੰਘ ਬਾਜਵਾ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮ੍ਰਿਤਕ ਸ਼ਿਵਦੀਪ ਸਿੰਘ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਤੋਂ ਕਈ ਅਪਰਾਧਿਕ ਮਾਮਲੇ ਦਰਜ ਹਨ। ਹਾਲਾਂਕਿ, ਪੁਲਿਸ ਦਾ ਕਹਿਣਾ ਹੈ ਕਿ ਕਤਲ ਦੇ ਅਸਲ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਐਸਪੀ ਸੁਖਬੀਰ ਸਿੰਘ ਵੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ, ਜਦਕਿ ਪੁਲਿਸ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਮਾਮਲੇ ਦਾ ਜਲਦੀ ਪਰਦਾਫਾਸ਼ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.