ਤਾਜਾ ਖਬਰਾਂ
ਕਪੂਰਥਲਾ ਦੇ ਅੰਮ੍ਰਿਤਸਰ ਜੀ.ਟੀ. ਰੋਡ 'ਤੇ ਜਗਤਜੀਤ ਇੰਡਸਟਰੀ ਨੇੜੇ ਸਥਿਤ ਇੱਕ ਪੈਟਰੋਲ ਪੰਪ ਕੋਲ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਇੱਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਉਮਰ ਕਰੀਬ 30 ਤੋਂ 35 ਸਾਲ ਦੱਸੀ ਜਾ ਰਹੀ ਹੈ ਅਤੇ ਉਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।
108 ਐਂਬੂਲੈਂਸ ਸੇਵਾ ਦੇ ਈ.ਐਮ.ਟੀ. ਹਰਮੀਤ ਸਿੰਘ ਅਤੇ ਪਾਇਲਟ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਜਗਤਜੀਤ ਇੰਡਸਟਰੀ ਨੇੜੇ ਇੱਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੋਇਆ ਹੈ। ਸੂਚਨਾ ਮਿਲਣ 'ਤੇ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਗਏ।
ਹਸਪਤਾਲ ਵਿੱਚ ਡਿਊਟੀ 'ਤੇ ਮੌਜੂਦ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੂੰ ਮ੍ਰਿਤਕ ਕੋਲੋਂ ਕੋਈ ਵੀ ਪਹਿਚਾਣ ਪੱਤਰ ਜਾਂ ਹੋਰ ਦਸਤਾਵੇਜ਼ ਨਹੀਂ ਮਿਲੇ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ।
ਪੁਲਿਸ ਨੇ ਮ੍ਰਿਤਕ ਦੀ ਸ਼ਨਾਖ਼ਤ ਕਰਵਾਉਣ ਲਈ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿੱਚ 72 ਘੰਟਿਆਂ ਲਈ ਰੱਖਵਾ ਦਿੱਤਾ ਹੈ। ਇਸ ਸਬੰਧੀ ਸਬੰਧਿਤ ਥਾਣੇ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Get all latest content delivered to your email a few times a month.