ਤਾਜਾ ਖਬਰਾਂ
ਭਬਾਤ ਯੂਥ ਐਂਡ ਸਪੋਰਟਸ ਕਲੱਬ ਵੱਲੋਂ ਪਿੰਡ ਭਬਾਤ ਵਿੱਚ ਵਿਸ਼ੇਸ਼ ਸਮਾਗਮ ਕਰਵਾਉਂਦਿਆਂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ 'ਤੇ ਆਧਾਰਿਤ ਫ਼ਿਲਮ 'ਸਤਲੁਜ' ਦੀ ਵੱਡੀ ਸਕਰੀਨ 'ਤੇ ਪ੍ਰਦਰਸ਼ਨੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਦੇ ਨਾਲ-ਨਾਲ ਆਸ-ਪਾਸ ਦੀਆਂ ਕਲੋਨੀਆਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਸਮਾਗਮ ਵਿੱਚ ਸ਼ਾਮਲ ਹੋਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵੀ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਲਗਵਾਈ।
ਸਮਾਗਮ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ ਨੌਜਵਾਨਾਂ ਅਤੇ ਬੱਚਿਆਂ ਨੂੰ ਇਤਿਹਾਸ ਨਾਲ ਜੋੜਨਾ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਉਨ੍ਹਾਂ ਦੀ ਕੁਰਬਾਨੀ ਅਤੇ ਇਤਿਹਾਸਕ ਘਟਨਾਵਾਂ ਬਾਰੇ ਜਾਣੂ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਫ਼ਿਲਮ ਨੂੰ ਸਿੱਖ, ਹਿੰਦੂ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਬੈਠ ਕੇ ਦੇਖਿਆ, ਜਿਸ ਨਾਲ ਆਪਸੀ ਭਾਈਚਾਰੇ ਅਤੇ ਇਤਿਹਾਸ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਵੀ ਮਜ਼ਬੂਤ ਹੋਇਆ। ਹਾਜ਼ਰ ਲੋਕਾਂ ਨੇ ਇਸ ਤਰ੍ਹਾਂ ਦੇ ਸਮਾਜਿਕ ਅਤੇ ਇਤਿਹਾਸਕ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਅਪੀਲ ਕੀਤੀ।
Editor in Chief
ਕੱਪੜ ਛਾਣ
Get all latest content delivered to your email a few times a month.