IMG-LOGO
ਹੋਮ ਪੰਜਾਬ: ਤਲਵੰਡੀ ਸਾਬੋ 'ਚ ਵੱਡਾ ਹਾਦਸਾ: ਮਕਾਨ ਦੀ ਛੱਤ ਡਿੱਗਣ ਕਾਰਨ...

ਤਲਵੰਡੀ ਸਾਬੋ 'ਚ ਵੱਡਾ ਹਾਦਸਾ: ਮਕਾਨ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਦਰਦਨਾਕ ਮੌਤ, ਦੋ ਧੀਆਂ ਗੰਭੀਰ ਜ਼ਖ਼ਮੀ

Admin User - Jul 14, 2026 10:17 AM
IMG

ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਖੇ ਬੀਤੀ ਦੇਰ ਰਾਤ ਵਾਪਰੇ ਇੱਕ ਦਰਦਨਾਕ ਹਾਦਸੇ ਨੇ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇੱਥੇ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਅਚਾਨਕ ਬੈਠ ਜਾਣ ਕਾਰਨ ਮਾਂ ਅਤੇ ਉਸ ਦੇ ਮਾਸੂਮ ਪੁੱਤਰ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਪਰਿਵਾਰ ਗੂੜ੍ਹੀ ਨੀਂਦ ਵਿੱਚ ਸੁੱਤਾ ਹੋਇਆ ਸੀ।


ਜਾਣਕਾਰੀ ਅਨੁਸਾਰ, ਨਗਰ ਕੌਂਸਲ ਦੇ ਸੀਵਰੇਜ ਵਿਭਾਗ ਵਿੱਚ ਤਾਇਨਾਤ ਮੁਲਾਜ਼ਮ ਧਰਮ ਸਿੰਘ ਉਰਫ਼ ਕਾਲਾ ਦਾ ਪਰਿਵਾਰ ਰਾਤ ਕਰੀਬ 11 ਵਜੇ ਆਪਣੇ ਕਮਰੇ ਵਿੱਚ ਸੌ ਰਿਹਾ ਸੀ। ਇਸੇ ਦੌਰਾਨ ਅਚਾਨਕ ਕਮਰੇ ਦੀ ਛੱਤ ਭਰਭਰਾ ਕੇ ਹੇਠਾਂ ਆ ਡਿੱਗੀ। ਹਾਦਸਾ ਇੰਨਾ ਅਚਾਨਕ ਹੋਇਆ ਕਿ ਪਰਿਵਾਰ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ। ਮਲਬੇ ਹੇਠ ਦੱਬ ਜਾਣ ਕਾਰਨ ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40) ਅਤੇ 14 ਸਾਲਾ ਪੁੱਤਰ ਅਰਸ਼ਦੀਪ ਸਿੰਘ ਦੀ ਸਾਹ ਘੁੱਟਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ।


ਇਸ ਹਾਦਸੇ ਦੌਰਾਨ ਕਮਰੇ ਵਿੱਚ ਮੌਜੂਦ ਦੋ ਬੱਚੀਆਂ ਸੰਨਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰਦਿਆਂ ਦੋਵਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਹਾਲਤ ਨਾਜ਼ੁਕ ਹੋਣ ਕਾਰਨ ਦੋਵਾਂ ਭੈਣਾਂ ਨੂੰ ਏਮਜ਼ (AIIMS) ਬਠਿੰਡਾ ਵਿਖੇ ਰੈਫ਼ਰ ਕੀਤਾ ਗਿਆ ਹੈ, ਜਿੱਥੇ ਉਹ ਜ਼ੇਰੇ-ਇਲਾਜ ਹਨ।


ਇਸ ਮੰਦਭਾਗੀ ਘਟਨਾ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੋਗ ਦਾ ਮਾਹੌਲ ਹੈ। ਨਗਰ ਕੌਂਸਲ ਦੀ ਪ੍ਰਧਾਨ ਕੁਲਵੀਰ ਕੌਰ ਸਰਾਂ ਸਮੇਤ ਕਈ ਸਮਾਜਿਕ ਅਤੇ ਸਿਆਸੀ ਆਗੂਆਂ ਨੇ ਪੀੜਤ ਪਰਿਵਾਰ ਨਾਲ ਇਸ ਅਸਹਿ ਦੁੱਖ ਦੀ ਘੜੀ ਵਿੱਚ ਹਮਦਰਦੀ ਪ੍ਰਗਟਾਈ ਹੈ। ਇਲਾਕਾ ਨਿਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਬੇਸਹਾਰਾ ਹੋਏ ਗਰੀਬ ਪਰਿਵਾਰ ਦੀ ਤੁਰੰਤ ਸਰਕਾਰੀ ਪੱਧਰ 'ਤੇ ਆਰਥਿਕ ਮਦਦ ਕੀਤੀ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.