IMG-LOGO
ਹੋਮ ਪੰਜਾਬ: ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ: ਹਿੰਦੂ-ਸਿੱਖ...

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ: ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੇ ਇਲਜ਼ਾਮਾਂ ਤਹਿਤ ਪੁਲਿਸ ਕੋਲ ਸ਼ਿਕਾਇਤ ਦਰਜ

Admin User - Jul 14, 2026 11:32 AM
IMG

ਲੁਧਿਆਣਾ ਦੇ ਸਾਬਕਾ ਕੌਂਸਲਰ ਅਤੇ ਉੱਘੇ ਸਮਾਜਿਕ ਕਾਰਕੁਨ ਪਰਮਿੰਦਰ ਮਹਿਤਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਸੌਂਪੀ ਗਈ ਇੱਕ ਰਸਮੀ ਸ਼ਿਕਾਇਤ ਵਿੱਚ ਕੇਂਦਰੀ ਮੰਤਰੀ 'ਤੇ ਸੋਸ਼ਲ ਮੀਡੀਆ ਜ਼ਰੀਏ ਪੰਜਾਬ ਦੇ ਹਿੰਦੂ ਅਤੇ ਸਿੱਖ ਭਾਈਚਾਰਿਆਂ ਦਰਮਿਆਨ ਤਣਾਅ ਅਤੇ ਆਪਸੀ ਫੁੱਟ ਪੈਦਾ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ।


ਸ਼ਿਕਾਇਤਕਰਤਾ ਅਨੁਸਾਰ, ਪੰਜਾਬ ਦੇ ਕਾਲੇ ਦੌਰ (ਅੱਤਵਾਦ ਦੇ ਸਮੇਂ) 'ਤੇ ਆਧਾਰਿਤ ਫਿਲਮ 'ਸਤਲੁਜ' ਨਾਲ ਸਬੰਧਤ ਕੁਝ ਇਤਰਾਜ਼ਯੋਗ ਸਮੱਗਰੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਪ੍ਰਸਾਰਿਤ ਕੀਤੀ ਜਾ ਰਹੀ ਹੈ। ਪਰਮਿੰਦਰ ਮਹਿਤਾ ਨੇ ਦਾਅਵਾ ਕੀਤਾ ਕਿ ਸੂਬੇ ਨੇ ਸਭ ਤੋਂ ਔਖੇ ਸਮਿਆਂ ਵਿੱਚ ਵੀ ਆਪਣੀ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਸੀ। ਅਜਿਹੇ ਸੰਵੇਦਨਸ਼ੀਲ ਮੁੱਦਿਆਂ ਨੂੰ ਮੁੜ ਸੁਰਜੀਤ ਕਰਨ ਨਾਲ ਸਮਾਜ ਅੰਦਰ ਡਰ, ਅਸੁਰੱਖਿਆ ਅਤੇ ਬੇਚੈਨੀ ਦਾ ਮਾਹੌਲ ਪੈਦਾ ਹੋ ਸਕਦਾ ਹੈ, ਜੋ ਪੰਜਾਬ ਦੇ ਸ਼ਾਂਤਮਈ ਮਾਹੌਲ ਲਈ ਘਾਤਕ ਹੈ।


ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਾਂ ਅਤੇ ਵੱਖ-ਵੱਖ ਮੀਡੀਆ ਮੰਚਾਂ 'ਤੇ ਅਜਿਹੇ ਬਿਆਨ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜੋ ਲੋਕਾਂ ਦੀਆਂ ਸਮਾਜਿਕ ਭਾਵਨਾਵਾਂ ਨੂੰ ਭੜਕਾਉਣ ਦਾ ਕੰਮ ਕਰਦੀਆਂ ਹਨ। ਇਸ ਦੇ ਨਾਲ ਹੀ ਸ਼ਿਕਾਇਤਕਰਤਾ ਨੇ ਉਕਤ ਫਿਲਮ ਦੇ ਨਿਰਮਾਤਾਵਾਂ, ਨਿਰਦੇਸ਼ਕਾਂ ਅਤੇ ਅਦਾਕਾਰਾਂ ਦੀ ਭੂਮਿਕਾ ਦੀ ਵੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਇਹ ਸਾਫ਼ ਹੋ ਸਕੇ ਕਿ ਕੀ ਸਮਾਜਿਕ ਏਕਤਾ ਨੂੰ ਜਾਣਬੁੱਝ ਕੇ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚੀ ਗਈ ਸੀ।


ਨਿਰਪੱਖ ਡਿਜੀਟਲ ਜਾਂਚ: ਰਵਨੀਤ ਬਿੱਟੂ ਦੇ ਸੋਸ਼ਲ ਮੀਡੀਆ ਖਾਤਿਆਂ 'ਤੇ ਪੋਸਟ ਕੀਤੀਆਂ ਗਈਆਂ ਵੀਡੀਓਜ਼, ਤਸਵੀਰਾਂ ਅਤੇ ਹੋਰ ਡਿਜੀਟਲ ਦਸਤਾਵੇਜ਼ਾਂ ਦੀ ਤੁਰੰਤ ਫੋਰੈਂਸਿਕ ਅਤੇ ਕਾਨੂੰਨੀ ਪੱਧਰ 'ਤੇ ਜਾਂਚ ਕੀਤੀ ਜਾਵੇ।


BNS ਤਹਿਤ ਮਾਮਲਾ ਦਰਜ ਕਰਨ ਦੀ ਮੰਗ: ਜੇਕਰ ਜਾਂਚ ਵਿੱਚ ਨਿਯਮਾਂ ਦੀ ਉਲੰਘਣਾ ਦੇ ਸਬੂਤ ਮਿਲਦੇ ਹਨ, ਤਾਂ ਭਾਰਤੀ ਨਿਆਏ ਸੰਹਿਤਾ (BNS), ਆਈ.ਟੀ. ਐਕਟ (IT Act) ਅਤੇ ਹੋਰ ਸਖ਼ਤ ਧਾਰਾਵਾਂ ਤਹਿਤ ਐਫ.ਆਈ.ਆਰ. (FIR) ਦਰਜ ਕੀਤੀ ਜਾਵੇ।


ਭਵਿੱਖ ਲਈ ਸੁਰੱਖਿਆ ਕਦਮ: ਪੰਜਾਬ ਦੇ ਨਾਜ਼ੁਕ ਮਾਹੌਲ ਅਤੇ ਹਿੰਦੂ-ਸਿੱਖ ਏਕਤਾ ਨੂੰ ਤਾਰ-ਤਾਰ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਅਜਿਹੀਆਂ ਗਤੀਵਿਧੀਆਂ 'ਤੇ ਭਵਿੱਖ ਵਿੱਚ ਪੂਰਨ ਰੋਕ ਲਗਾਉਣ ਲਈ ਪ੍ਰਸ਼ਾਸਨ ਠੋਸ ਕਦਮ ਚੁੱਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.