IMG-LOGO
ਹੋਮ ਪੰਜਾਬ: 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਰੰਗੇ...

30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Admin User - Jul 14, 2026 04:07 PM
IMG

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਸਦਰ ਥਾਣਾ ਮੋਰਿੰਡਾ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਵਤਾਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਹ ਕਾਰਵਾਈ ਰੋਪੜ ਜ਼ਿਲ੍ਹੇ ਦੇ ਪਿੰਡ ਚਤਾਮਲਾ ਦੇ ਇੱਕ ਕਿਸਾਨ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਰਿਵਾਰ ਨੇ ਵਕਫ਼ ਬੋਰਡ ਤੋਂ 99 ਸਾਲਾਂ ਦੀ ਲੀਜ਼ 'ਤੇ ਕਰੀਬ 6 ਏਕੜ ਜ਼ਮੀਨ ਲਈ ਹੋਈ ਹੈ, ਜਿਸ 'ਤੇ ਉਹ ਕਈ ਸਾਲਾਂ ਤੋਂ ਖੇਤੀ ਕਰ ਰਿਹਾ ਹੈ। ਉਸ ਦੇ ਅਨੁਸਾਰ, ਦੂਜੀ ਧਿਰ ਦੇ ਤੇਜਪਾਲ ਸਿੰਘ ਨੇ ਇਸ ਜ਼ਮੀਨ ਦੇ ਇੱਕ ਹਿੱਸੇ 'ਤੇ ਨਾਜਾਇਜ਼ ਕਬਜ਼ਾ ਕਰਕੇ ਖੇਤੀ ਕੀਤੀ ਅਤੇ ਲਗਭਗ ਦੋ ਏਕੜ ਮੱਕੀ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ। ਇਸ ਸਬੰਧੀ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਪਰ ਜਾਂਚ ਦੌਰਾਨ ਪੁਲਿਸ ਨੇ ਉਲਟ ਸ਼ਿਕਾਇਤਕਰਤਾ ਅਤੇ ਉਸ ਦੀ ਮਾਤਾ ਖ਼ਿਲਾਫ਼ ਹੀ ਕੇਸ ਦਰਜ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਏ.ਐਸ.ਆਈ. ਅਵਤਾਰ ਸਿੰਘ ਕਰ ਰਿਹਾ ਸੀ।

ਜਾਂਚ ਦੌਰਾਨ ਏ.ਐਸ.ਆਈ. ਨੇ ਸ਼ਿਕਾਇਤਕਰਤਾ ਦੀ ਮਾਤਾ ਦਾ ਨਾਮ ਕੇਸ ਵਿੱਚੋਂ ਹਟਾਉਣ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਬਾਅਦ ਵਿੱਚ ਦੋਵਾਂ ਵਿਚਕਾਰ 35,000 ਰੁਪਏ ਵਿੱਚ ਗੱਲ ਤੈਅ ਹੋ ਗਈ। ਮੁਲਜ਼ਮ ਨੇ ਪਹਿਲਾਂ ਹੀ 5,000 ਰੁਪਏ ਵਸੂਲ ਕਰ ਲਏ ਸਨ ਅਤੇ ਬਾਕੀ 30,000 ਰੁਪਏ ਦੀ ਮੰਗ ਕਰ ਰਿਹਾ ਸੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਦੀ ਬਜਾਏ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ, ਐਸ.ਏ.ਐਸ. ਨਗਰ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਟੀਮ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ। ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਜਿਵੇਂ ਹੀ ਏ.ਐਸ.ਆਈ. ਅਵਤਾਰ ਸਿੰਘ ਨੇ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲਈ, ਟੀਮ ਨੇ ਉਸ ਨੂੰ ਮੌਕੇ 'ਤੇ ਹੀ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਵਿਜੀਲੈਂਸ ਬਿਊਰੋ ਨੇ ਮੁਲਜ਼ਮ ਖ਼ਿਲਾਫ਼ ਥਾਣਾ ਐਸ.ਏ.ਐਸ. ਨਗਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਾਲ ਜੁੜੇ ਹੋਰ ਤੱਥ ਵੀ ਸਾਹਮਣੇ ਲਿਆਂਦੇ ਜਾ ਸਕਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.