IMG-LOGO
ਹੋਮ ਪੰਜਾਬ, ਰਾਸ਼ਟਰੀ, ਤਰਨਤਾਰਨ ਦੀ 24 ਸਾਲਾ ਵਿਦਿਆਰਥਣ ਦਾ UK 'ਚ ਚਾਕੂ ਮਾਰ...

ਤਰਨਤਾਰਨ ਦੀ 24 ਸਾਲਾ ਵਿਦਿਆਰਥਣ ਦਾ UK 'ਚ ਚਾਕੂ ਮਾਰ ਕੇ ਕਤਲ, ਪਰਿਵਾਰ ਨੇ ਮ੍ਰਿਤਕ ਦੇਹ ਵਤਨ ਲਿਆਉਣ ਲਈ ਸਰਕਾਰ ਕੋਲ ਲਾਈ ਗੁਹਾਰ

Admin User - Jul 14, 2026 06:47 PM
IMG

ਤਰਨਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ ਹਲਕੇ ਅਧੀਨ ਪੈਂਦੇ ਪਿੰਡ ਪਿੱਦੀ ਦੀ 24 ਸਾਲਾ ਕਿਰਨਦੀਪ ਕੌਰ ਦੀ ਇੰਗਲੈਂਡ ਦੇ ਹੇਅਸ ਕਸਬੇ ਵਿੱਚ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਪੂਰੇ ਪਿੰਡ ਨੂੰ ਸੋਗ ਵਿੱਚ ਡੁੱਬੋ ਦਿੱਤਾ ਹੈ, ਜਦਕਿ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਮ੍ਰਿਤਕਾ ਦੇ ਪਿਤਾ ਸੁਖਦੇਵ ਸਿੰਘ, ਜੋ ਕਿ ਇੱਕ ਕਿਸਾਨ ਹਨ, ਅਤੇ ਮਾਤਾ ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ ਦੋ ਸਾਲ ਪਹਿਲਾਂ ਆਪਣੀ ਧੀ ਨੂੰ ਸਟੱਡੀ ਵੀਜ਼ੇ 'ਤੇ ਉੱਚ ਸਿੱਖਿਆ ਲਈ ਇੰਗਲੈਂਡ ਭੇਜਿਆ ਸੀ। ਇਸ ਲਈ ਉਨ੍ਹਾਂ ਨੇ ਆਪਣੀ ਅੱਧਾ ਏਕੜ ਜ਼ਮੀਨ ਵੀ ਵੇਚ ਦਿੱਤੀ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕਿਰਨਦੀਪ ਕੌਰ ਨੇ ਹੇਅਸ ਦੇ ਇੱਕ ਮਾਲ ਵਿੱਚ ਨੌਕਰੀ ਕਰਨੀ ਸ਼ੁਰੂ ਕਰ ਦਿੱਤੀ ਸੀ ਅਤੇ ਉੱਥੇ ਹੀ ਰਹਿ ਰਹੀ ਸੀ।

ਪਰਿਵਾਰ ਮੁਤਾਬਕ, ਸ਼ਨੀਵਾਰ ਸ਼ਾਮ ਉਹ ਆਪਣੀ ਡਿਊਟੀ ਖਤਮ ਕਰਕੇ ਘਰ ਪਰਤੀ ਅਤੇ ਰਸੋਈ ਵਿੱਚ ਕੰਮ ਕਰ ਰਹੀ ਸੀ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀ ਘਰ ਵਿੱਚ ਦਾਖਲ ਹੋਏ ਅਤੇ ਉਸ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਬਹੁਤ ਜ਼ਿਆਦਾ ਖੂਨ ਵਹਿ ਜਾਣ ਕਾਰਨ ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪਰਿਵਾਰ ਨੂੰ ਇਸ ਦੁਖਦਾਈ ਘਟਨਾ ਦੀ ਜਾਣਕਾਰੀ ਮੰਗਲਵਾਰ ਰਾਤ ਕਿਰਨਦੀਪ ਦੇ ਇੱਕ ਜਾਣਕਾਰ ਵੱਲੋਂ ਦਿੱਤੀ ਗਈ। ਮ੍ਰਿਤਕਾ ਦੇ ਭਰਾਵਾਂ ਲਵਪ੍ਰੀਤ ਸਿੰਘ ਅਤੇ ਜਗਜੀਵਨ ਸਿੰਘ ਅਤੇ ਭੈਣ ਗੁਰਸ਼ਰਨ ਕੌਰ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਹੀ ਕਿਰਨਦੀਪ ਨੇ ਵੀਡੀਓ ਕਾਲ ਰਾਹੀਂ ਪਰਿਵਾਰ ਨਾਲ ਗੱਲਬਾਤ ਕੀਤੀ ਸੀ ਅਤੇ ਕਿਸੇ ਵੀ ਤਰ੍ਹਾਂ ਦੇ ਖਤਰੇ ਦਾ ਜ਼ਿਕਰ ਨਹੀਂ ਕੀਤਾ ਸੀ। ਉਨ੍ਹਾਂ ਨੇ ਮੰਗ ਕੀਤੀ ਕਿ ਜਾਂਚ ਕੀਤੀ ਜਾਵੇ ਕਿ ਇਹ ਘਟਨਾ ਨਸਲੀ ਨਫ਼ਰਤ ਕਾਰਨ ਵਾਪਰੀ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਹੈ।

ਦੁੱਖੀ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਕਿਰਨਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਪੰਜਾਬ ਲਿਆਉਣ ਲਈ ਲੋੜੀਂਦੀ ਸਹਾਇਤਾ ਦਿੱਤੀ ਜਾਵੇ, ਤਾਂ ਜੋ ਉਸ ਦਾ ਅੰਤਿਮ ਸੰਸਕਾਰ ਆਪਣੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।

ਇਸ ਮੌਕੇ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਹਲਕਾ ਇੰਚਾਰਜ ਰਮਨਦੀਪ ਕੌਰ ਸ਼ੇਰੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ, ਭਾਜਪਾ ਆਗੂ ਰਮਨਦੀਪ ਸਿੰਘ ਭਰੋਵਾਲ ਅਤੇ ਐਡਵੋਕੇਟ ਯਾਦਵਿੰਦਰ ਸਿੰਘ ਚਾਹਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਘਟਨਾ ਦੀ ਸਖ਼ਤ ਨਿੰਦਾ ਕੀਤੀ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.