IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੰਡੀਗੜ੍ਹ 'ਚ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ ਨਕੇਲ, ਨਗਰ...

ਚੰਡੀਗੜ੍ਹ 'ਚ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ ਨਕੇਲ, ਨਗਰ ਨਿਗਮ ਨੇ ਜਾਰੀ ਕੀਤਾ WhatsApp ਹੈਲਪਲਾਈਨ ਨੰਬਰ

Admin User - Jul 15, 2026 03:46 PM
IMG

ਚੰਡੀਗੜ੍ਹ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਨਗਰ ਨਿਗਮ ਨੇ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਨਗਰ ਨਿਗਮ ਨੇ ਇੱਕ ਵਿਸ਼ੇਸ਼ WhatsApp ਹੈਲਪਲਾਈਨ ਨੰਬਰ 9915762917 ਜਾਰੀ ਕੀਤਾ ਹੈ, ਜਿਸ ਰਾਹੀਂ ਸ਼ਹਿਰ ਦੇ ਨਾਗਰਿਕ ਜਨਤਕ ਥਾਵਾਂ 'ਤੇ ਗੰਦਗੀ ਫੈਲਾਉਣ ਵਾਲਿਆਂ ਦੀਆਂ ਫੋਟੋਆਂ ਜਾਂ ਵੀਡੀਓ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਨਿਗਮ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਾਪਤ ਹੋਣ ਵਾਲੀ ਹਰ ਸ਼ਿਕਾਇਤ ਦੀ ਤੁਰੰਤ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਉਲੰਘਣਾ ਸਾਬਤ ਹੁੰਦੀ ਹੈ ਤਾਂ ਦੋਸ਼ੀਆਂ ਖ਼ਿਲਾਫ਼ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮ 2026 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨਗਰ ਨਿਗਮ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਲਈ ਅਪੀਲ ਕਰਦਿਆਂ ਕਿਹਾ ਕਿ ਸਿਰਫ਼ ਪ੍ਰਸ਼ਾਸਨ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਚੰਡੀਗੜ੍ਹ ਨੂੰ ਸਾਫ਼ ਅਤੇ ਸੁੰਦਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਵੇ। ਉਨ੍ਹਾਂ ਲੋਕਾਂ ਨੂੰ "ਸਵੱਛਤਾ ਯੋਧੇ" ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਗੰਦਗੀ ਕਰਨ ਵਾਲਿਆਂ ਦੀ ਜਾਣਕਾਰੀ ਨਿਗਮ ਤੱਕ ਪਹੁੰਚਾਉਣ ਨਾਲ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ।

ਨਿਗਮ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਸ਼ਿਕਾਇਤ ਕਰਨ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਤੋਂ ਇਲਾਵਾ, ਸ਼ਹਿਰ ਵਾਸੀ ਸਵੱਛਤਾ ਐਪ ਅਤੇ ਆਈ ਐਮ ਚੰਡੀਗੜ੍ਹ ਐਪ ਰਾਹੀਂ ਵੀ ਕੂੜਾ ਇਕੱਠਾ ਕਰਨ, ਸਫ਼ਾਈ ਅਤੇ ਹੋਰ ਸੈਨੀਟੇਸ਼ਨ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਸ਼ਿਕਾਇਤ ਦਰਜ ਕਰ ਸਕਦੇ ਹਨ।

ਨਗਰ ਨਿਗਮ ਨੇ ਅੰਤ ਵਿੱਚ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ, ਜਨਤਕ ਥਾਵਾਂ ਨੂੰ ਸਾਫ਼ ਰੱਖਣ ਅਤੇ ਚੰਡੀਗੜ੍ਹ ਨੂੰ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰਾਂ ਵਿੱਚ ਸ਼ਾਮਲ ਕਰਨ ਲਈ ਪ੍ਰਸ਼ਾਸਨ ਦਾ ਸਾਥ ਦੇਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.