IMG-LOGO
ਹੋਮ ਪੰਜਾਬ: ਕਾਂਗਰਸ ਨੂੰ ਕਾਦੀਆਂ ਹਲਕੇ ਵਿੱਚ ਵੱਡਾ ਝਟਕਾ, ਸੀਨੀਅਰ ਆਗੂ ਤੇ...

ਕਾਂਗਰਸ ਨੂੰ ਕਾਦੀਆਂ ਹਲਕੇ ਵਿੱਚ ਵੱਡਾ ਝਟਕਾ, ਸੀਨੀਅਰ ਆਗੂ ਤੇ ਤਿੰਨ ਵਾਰ ਦੇ ਜ਼ਿਲ੍ਹਾ ਪਰਿਸ਼ਦ ਮੈਂਬਰ ਠਾਕੁਰ ਬਲਰਾਜ ਸਿੰਘ ‘ਆਪ’ ਵਿੱਚ ਸ਼ਾਮਲ

Admin User - Jul 15, 2026 06:50 PM
IMG

ਚੰਡੀਗੜ੍ਹ, 15 ਜੁਲਾਈ 2026:

ਹਲਕਾ ਕਾਦੀਆਂ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਤਿੰਨ ਵਾਰ ਦੇ ਜ਼ਿਲ੍ਹਾ ਪਰਿਸ਼ਦ ਮੈਂਬਰ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਤੇ ਲੈਂਡ ਮਾਰਟਗੇਜ ਬੈਂਕ ਦੇ ਸਾਬਕਾ ਚੇਅਰਮੈਨ ਠਾਕੁਰ ਬਲਰਾਜ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕੀਤਾ।


ਮੁਕੇਰੀਆਂ ਵਿੱਚ ਕਰਵਾਈ ਗਈ ਇੱਕ ਵਿਸ਼ਾਲ ਸਿਆਸੀ ਰੈਲੀ ਦੌਰਾਨ ਠਾਕੁਰ ਬਲਰਾਜ ਸਿੰਘ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਠਾਕੁਰ ਬਲਰਾਜ ਸਿੰਘ ਵਰਗੇ ਇਮਾਨਦਾਰ ਅਤੇ ਜ਼ਮੀਨ ਨਾਲ ਜੁੜੇ ਆਗੂਆਂ ਦੀ ਪਾਰਟੀ ਨੂੰ ਹਮੇਸ਼ਾ ਲੋੜ ਰਹਿੰਦੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।


ਇਸ ਮੌਕੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਠਾਕੁਰ ਬਲਰਾਜ ਸਿੰਘ ਦਾ ਹਲਕਾ ਕਾਦੀਆਂ ਅਤੇ ਆਪਣੇ ਠਾਕੁਰ ਭਾਈਚਾਰੇ ਵਿੱਚ ਬਹੁਤ ਵੱਡਾ ਸਿਆਸੀ ਆਧਾਰ ਹੈ, ਜਿਸ ਦਾ ਸਿੱਧਾ ਫਾਇਦਾ ਆਮ ਆਦਮੀ ਪਾਰਟੀ ਅਤੇ ਹਲਕਾ ਕਾਦੀਆਂ ਦੇ ਵਿਕਾਸ ਨੂੰ ਮਿਲੇਗਾ। ਉਨ੍ਹਾਂ ਨੇ ਠਾਕੁਰ ਬਲਰਾਜ ਸਿੰਘ ਅਤੇ ਉਨ੍ਹਾਂ ਦੇ ਨਾਲ ਆਏ ਸਾਰੇ ਸਮਰਥਕਾਂ ਦਾ ਪਾਰਟੀ ਵਿੱਚ ਤਹਿ ਦਿਲੋਂ ਸਵਾਗਤ ਕੀਤਾ।


ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਠਾਕੁਰ ਬਲਰਾਜ ਸਿੰਘ ਨੇ ਕਿਹਾ ਕਿ ਉਹ ਇੱਕ ਲੰਮੇ ਸਮੇਂ ਤੱਕ ਕਾਂਗਰਸ ਪਾਰਟੀ ਦੇ ਨਾਲ ਰਹੇ, ਪਰ ਕਾਂਗਰਸ ਦੀ ਅੰਦਰੂਨੀ ਕਲੇਸ਼ ਅਤੇ ਆਪਸੀ ਗੁੱਟਬਾਜ਼ੀ ਤੋਂ ਉਹ ਕਾਫੀ ਸਮੇਂ ਤੋਂ ਪਰੇਸ਼ਾਨ ਤੇ ਦੁਖੀ ਸਨ। ਉਨ੍ਹਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਤੋਂ ਬੇਹੱਦ ਪ੍ਰਭਾਵਿਤ ਹਨ, ਜਿਸ ਕਰਕੇ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ 'ਆਪ' ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.