IMG-LOGO
ਹੋਮ ਪੰਜਾਬ: ਵੜਿੰਗ ਨੇ ਮਾਨ ਦੇ ਇਸ ਦਾਅਵੇ ਨੂੰ ਰੱਦ ਕੀਤਾ ਕਿ...

ਵੜਿੰਗ ਨੇ ਮਾਨ ਦੇ ਇਸ ਦਾਅਵੇ ਨੂੰ ਰੱਦ ਕੀਤਾ ਕਿ ਕਾਂਗਰਸ ਸੱਤਾ 'ਚ ਆ ਕੇ ਮੁਫ਼ਤ ਯੋਜਨਾਵਾਂ ਬੰਦ ਕਰ ਦੇਵੇਗੀ

Admin User - Jul 15, 2026 07:23 PM
IMG

ਚੰਡੀਗੜ੍ਹ, 15 ਜੁਲਾਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਖਾਰਿਜ ਕੀਤਾ ਹੈ ਕਿ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਚੱਲ ਰਹੀਆਂ ਸਾਰੀਆਂ ਮੁਫ਼ਤ ਯੋਜਨਾਵਾਂ ਬੰਦ ਕਰ ਦੇਵੇਗੀ।

ਉਹ ਅੱਜ ਹੋਸ਼ਿਆਰਪੁਰ ਵਿੱਚ ਇੱਕ ਪਬਲਿਕ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਕੀਤੇ ਗਏ ਦਾਅਵਿਆਂ 'ਤੇ ਪ੍ਰਤੀਕਿਰਿਆ ਦੇ ਰਹੇ ਸਨ।

ਇਸ ਲੜੀ ਹੇਠ, ਮੁੱਖ ਮੰਤਰੀ ਦੇ ਸਰਾਸਰ ਝੂਠ ਦੀ ਨਿੰਦਾ ਕਰਦਿਆਂ, ਵੜਿੰਗ ਨੇ ਕਿਹਾ ਕਿ ਨਾ ਤਾਂ ਮਾਨ ਅਤੇ ਨਾ ਹੀ ਉਨ੍ਹਾਂ ਦੀ ਸਰਕਾਰ ਮੁਫ਼ਤ ਯੋਜਨਾਵਾਂ ਸ਼ੁਰੂ ਕਰਨ ਵਾਲੀ ਪਹਿਲੀ ਸਰਕਾਰ ਹੈ। ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਮਾਨ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਹੀ 200 ਯੂਨਿਟ ਮੁਫ਼ਤ ਬਿਜਲੀ ਦੀ ਯੋਜਨਾ ਸ਼ੁਰੂ ਕੀਤੀ ਸੀ ਅਤੇ ਲੋਕਾਂ ਦੇ ਬਿਜਲੀ ਬਿੱਲਾਂ ਦੇ ਸਾਰੇ ਬਕਾਏ ਵੀ ਮੁਆਫ਼ ਕੀਤੇ ਸਨ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਸੀਂ ਤਾਂ ਸਿਰਫ਼ ਸਾਡੀ ਯੋਜਨਾ ਨੂੰ ਨਵੇਂ ਰੂਪ ਵਿੱਚ ਪੇਸ਼ ਕੀਤਾ ਹੈ ਅਤੇ ਹੁਣ ਲੋਕਾਂ ਵਿੱਚ ਇਹ ਡਰ ਪੈਦਾ ਕਰ ਰਹੇ ਹੋ ਕਿ ਕਾਂਗਰਸ ਆ ਕੇ ਇਹ ਯੋਜਨਾਵਾਂ ਬੰਦ ਕਰ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਆਮ ਤੌਰ ਤੇ ਸਮਝ ਦੀ ਗੱਲ ਹੈ ਕਿ ਜਿਹੜੀਆਂ ਯੋਜਨਾਵਾਂ ਅਸੀਂ ਤੁਹਾਡੇ ਤੋਂ ਕਾਫ਼ੀ ਪਹਿਲਾਂ ਸ਼ੁਰੂ ਕੀਤੀਆਂ ਸਨ, ਉਹ ਸਾਡੀ ਸਰਕਾਰ ਉਨ੍ਹਾਂ ਨੂੰ ਕਿਉਂ ਬੰਦ ਕਰੇਗੀ? 

ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਦਿਵਾਇਆ ਕਿ ਕਾਂਗਰਸ ਨੇ ਤੇਲੰਗਾਨਾ ਅਤੇ ਕਰਨਾਟਕ ਦੀਆਂ ਸਰਕਾਰ ਬਣਨ ਤੋਂ ਕੁਝ ਹੀ ਮਹੀਨਿਆਂ ਅੰਦਰ ਮਹਿਲਾਵਾਂ ਨੂੰ ਹਰ ਮਹੀਨੇ ਨਕਦ ਸਹਾਇਤਾ ਦੇਣੀ ਸ਼ੁਰੂ ਕਰ ਦਿੱਤੀ ਗਈ ਸੀ। ਜਦਕਿ ਤੁਸੀਂ ਸਾਢੇ ਚਾਰ ਸਾਲਾਂ ਤੱਕ ਆਪਣਾ ਵਾਅਦਾ ਪੂਰਾ ਨਾ ਕਰਕੇ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਹਰ ਮਹੀਨੇ 2000 ਰੁਪਏ ਅਤੇ 2500 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਹੜੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਕਾਰਜਕਾਲ ਦੇ ਅਖੀਰਲੇ ਪੜਾਅ ਵਿੱਚ ਸ਼ੁਰੂ ਕੀਤੀ ਗਈ ਸਹਾਇਤਾ ਨਾਲੋਂ ਕਾਫ਼ੀ ਵੱਧ ਹੈ।


ਵੜਿੰਗ ਨੇ ਕਿਹਾ ਕਿ ਮਾਨ ਵੱਲੋਂ ਝੂਠ ਬੋਲਣਾ ਕੋਈ ਨਵੀਂ ਜਾਂ ਹੈਰਾਨੀ ਵਾਲੀ ਗੱਲ ਨਹੀਂ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਿਆਸਤ ਹੀ ਝੂਠ 'ਤੇ ਟਿਕੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਆਪਣੀ ਡੁੱਬਦੀ ਕਿਸ਼ਤੀ ਨੂੰ ਬਚਾਉਣ ਲਈ ਝੂਠ ਬੋਲ ਰਹੇ ਹਨ। ਲੇਕਿਨ ਉਹ ਕਿੰਨਾ ਵੀ ਝੂਠ ਬੋਲ ਲੈਣ, ਇਹ ਕਿਸ਼ਤੀ ਤਾਂ ਡੁੱਬਣੀ ਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.