IMG-LOGO
ਹੋਮ ਪੰਜਾਬ: ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ...

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਗੁਰਮਤਿ ਸਮਾਗਮ

Admin User - Jul 16, 2026 03:57 PM
IMG

ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ, ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।

ਆਪਣੇ ਸੰਬੋਧਨ ਦੌਰਾਨ ਗਿਆਨੀ ਰਾਜਦੀਪ ਸਿੰਘ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਨੇ ਧਰਮ ਅਤੇ ਸਿੱਖੀ ਸਿਧਾਂਤਾਂ ਦੀ ਰੱਖਿਆ ਲਈ ਅਤਿ ਕਠਿਨ ਤਸ਼ੱਦਦ ਸਹਿੰਦੇ ਹੋਏ ਵੀ ਆਪਣੇ ਵਿਸ਼ਵਾਸ ਤੋਂ ਸਮਝੌਤਾ ਨਹੀਂ ਕੀਤਾ। ਉਨ੍ਹਾਂ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਅਡੋਲ ਹੌਸਲੇ, ਨਿਡਰਤਾ ਅਤੇ ਗੁਰੂ ਪ੍ਰਤੀ ਅਟੁੱਟ ਸਮਰਪਣ ਦਾ ਪ੍ਰਤੀਕ ਹੈ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰਸਿੱਖੀ ਜੀਵਨ ਅਪਣਾਉਣ, ਸਿੱਖੀ ਸਰੂਪ ਦੀ ਸੰਭਾਲ ਕਰਨ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਦੇ ਭਾਗੀ ਬਣਨ।

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸੁਖਬੀਰ ਸਿੰਘ, ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਅਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਜਸਬੀਰ ਸਿੰਘ, ਮੀਤ ਮੈਨੇਜਰ ਅਜੈ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੀਆਂ। ਸਮਾਗਮ ਦੌਰਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਸੰਗਤਾਂ ਨੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਕਲਪ ਵੀ ਦੁਹਰਾਇਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.