ਤਾਜਾ ਖਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਨੇ 17 ਜੁਲਾਈ 2026 (ਸ਼ੁੱਕਰਵਾਰ) ਲਈ ਵਿਸ਼ੇਸ਼ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਸਵੇਰੇ 8:00 ਵਜੇ ਤੋਂ ਸ਼ਾਮ 8:00 ਵਜੇ ਤੱਕ ਕਈ ਮੁੱਖ ਸੜਕਾਂ 'ਤੇ ਆਮ ਆਵਾਜਾਈ 'ਤੇ ਪਾਬੰਦੀ ਰਹੇਗੀ ਅਤੇ ਵਾਹਨਾਂ ਨੂੰ ਬਦਲਵੇਂ ਰਸਤਿਆਂ ਰਾਹੀਂ ਲੰਘਾਇਆ ਜਾਵੇਗਾ।
ਪੁਲਿਸ ਵੱਲੋਂ ਜਾਰੀ ਟ੍ਰੈਫਿਕ ਡਾਇਵਰਜ਼ਨ ਮੈਪ ਅਨੁਸਾਰ ਲਾਲ ਰੰਗ ਨਾਲ ਦਰਸਾਏ ਗਏ ਰਸਤੇ ਆਮ ਟ੍ਰੈਫਿਕ ਲਈ ਪੂਰੀ ਤਰ੍ਹਾਂ ਬੰਦ ਰਹਿਣਗੇ, ਜਦਕਿ ਹਰੇ ਰੰਗ ਨਾਲ ਦਰਸਾਏ ਗਏ ਰਸਤੇ ਡਾਇਵਰਜ਼ਨ ਵਜੋਂ ਵਰਤੇ ਜਾਣਗੇ। ਇਹ ਪ੍ਰਬੰਧ ਵੀ.ਵੀ.ਆਈ.ਪੀ. ਮੂਵਮੈਂਟ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੇ ਗਏ ਹਨ।
ਦਸੂਹਾ, ਟਾਂਡਾ, ਹੁਸ਼ਿਆਰਪੁਰ, ਫਗਵਾੜਾ, ਨਕੋਦਰ, ਕਾਲਾ ਸੰਘਿਆ, ਕਪੂਰਥਲਾ ਅਤੇ ਸੁਭਾਨਪੁਰ ਵੱਲੋਂ ਜਲੰਧਰ ਆਉਣ ਵਾਲੇ ਵਾਹਨਾਂ ਨੂੰ ਨਿਰਧਾਰਤ ਬਦਲਵੇਂ ਰੂਟਾਂ ਰਾਹੀਂ ਭੇਜਿਆ ਜਾਵੇਗਾ। ਇਸ ਕਾਰਨ ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿੱਚ ਕੁਝ ਵਾਧੂ ਸਮਾਂ ਲੱਗ ਸਕਦਾ ਹੈ।
ਜਲੰਧਰ ਦਿਹਾਤੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਟ੍ਰੈਫਿਕ ਪੁਲਿਸ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ, ਡਾਇਵਰਜ਼ਨ ਰੂਟਾਂ ਦੀ ਵਰਤੋਂ ਕਰਨ ਅਤੇ ਸੰਭਾਵਿਤ ਦੇਰੀ ਤੋਂ ਬਚਣ ਲਈ ਆਪਣੀ ਯਾਤਰਾ ਦੀ ਪਹਿਲਾਂ ਤੋਂ ਯੋਜਨਾ ਬਣਾਉਣ। ਪੁਲਿਸ ਨੇ ਕਿਹਾ ਕਿ ਨਾਗਰਿਕਾਂ ਦੇ ਸਹਿਯੋਗ ਨਾਲ ਹੀ ਵੀ.ਵੀ.ਆਈ.ਪੀ. ਦੌਰਾ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਸੰਪੰਨ ਕਰਵਾਇਆ ਜਾ ਸਕੇਗਾ, ਨਾਲ ਹੀ ਆਮ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਵੇਗੀ।
Get all latest content delivered to your email a few times a month.