IMG-LOGO
ਹੋਮ ਰਾਸ਼ਟਰੀ: ਕੁਝ ਹੀ ਮਿੰਟਾਂ 'ਚ ਦੋ ਵਾਰ ਹਿੱਲੀ ਧਰਤੀ, ਗੁਜਰਾਤ 'ਚ...

ਕੁਝ ਹੀ ਮਿੰਟਾਂ 'ਚ ਦੋ ਵਾਰ ਹਿੱਲੀ ਧਰਤੀ, ਗੁਜਰਾਤ 'ਚ 3.6 ਤੀਬਰਤਾ ਦੇ ਭੂਚਾਲ ਨਾਲ ਲੋਕਾਂ 'ਚ ਦਹਿਸ਼ਤ

Admin User - Jul 16, 2026 07:08 PM
IMG

ਗੁਜਰਾਤ ਦੇ ਭੂਚਾਲ ਸੰਵੇਦਨਸ਼ੀਲ ਕੱਛ ਜ਼ਿਲ੍ਹੇ ਵਿੱਚ ਵੀਰਵਾਰ ਦੁਪਹਿਰ ਕੁਝ ਹੀ ਮਿੰਟਾਂ ਦੇ ਅੰਤਰਾਲ ਵਿੱਚ ਲਗਾਤਾਰ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਹਿਲਾ ਝਟਕਾ ਦੁਪਹਿਰ 2:20 ਵਜੇ ਦਰਜ ਕੀਤਾ ਗਿਆ, ਜਦਕਿ ਦੂਜਾ ਝਟਕਾ ਸਿਰਫ਼ ਤਿੰਨ ਮਿੰਟ ਬਾਅਦ 2:23 ਵਜੇ ਮਹਿਸੂਸ ਹੋਇਆ। ਇੱਕ ਤੋਂ ਬਾਅਦ ਇੱਕ ਆਏ ਇਨ੍ਹਾਂ ਝਟਕਿਆਂ ਨਾਲ ਲੋਕ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ ਅਤੇ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ।

ਭੂਚਾਲ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ। ਇਸ ਦਾ ਕੇਂਦਰ ਕੱਛ ਜ਼ਿਲ੍ਹੇ ਦੇ ਇਤਿਹਾਸਕ ਸਥਾਨ ਧੋਲਾਵੀਰਾ ਤੋਂ ਲਗਭਗ 32 ਕਿਲੋਮੀਟਰ ਪੱਛਮ-ਉੱਤਰ-ਪੱਛਮ ਦਿਸ਼ਾ ਵਿੱਚ ਜ਼ਮੀਨ ਦੇ ਅੰਦਰ ਸੀ। ਭਾਵੇਂ ਝਟਕੇ ਸਪੱਸ਼ਟ ਤੌਰ 'ਤੇ ਮਹਿਸੂਸ ਕੀਤੇ ਗਏ, ਪਰ ਰਾਹਤ ਦੀ ਗੱਲ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਨਾ ਹੀ ਕਿਸੇ ਇਮਾਰਤ ਜਾਂ ਹੋਰ ਢਾਂਚੇ ਨੂੰ ਨੁਕਸਾਨ ਪਹੁੰਚਣ ਦੀ ਖ਼ਬਰ ਹੈ।

ਭੂਚਾਲ ਤੋਂ ਤੁਰੰਤ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਨੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਪੂਰੇ ਇਲਾਕੇ ਵਿੱਚ ਨਿਗਰਾਨੀ ਵਧਾ ਦਿੱਤੀ। ਅਧਿਕਾਰੀਆਂ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਪ੍ਰਸ਼ਾਸਨ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਕੱਛ ਖੇਤਰ ਭੂਚਾਲ ਦੇ ਮਾਮਲੇ ਵਿੱਚ ਦੇਸ਼ ਦੇ ਸਭ ਤੋਂ ਸੰਵੇਦਨਸ਼ੀਲ ਇਲਾਕਿਆਂ ਵਿੱਚੋਂ ਇੱਕ ਹੈ ਅਤੇ ਇਹ ਭੂਚਾਲ ਜ਼ੋਨ-5 ਵਿੱਚ ਸ਼ਾਮਲ ਹੈ। ਇਸ ਖੇਤਰ ਵਿੱਚ ਸਮੇਂ-ਸਮੇਂ 'ਤੇ ਹਲਕੇ ਅਤੇ ਦਰਮਿਆਨੇ ਤੀਬਰਤਾ ਵਾਲੇ ਭੂਚਾਲ ਆਉਂਦੇ ਰਹਿੰਦੇ ਹਨ, ਜਿਸ ਕਾਰਨ ਇੱਥੇ ਹਰ ਭੂਚਾਲ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਹੈ।

ਇਸੇ ਦੌਰਾਨ ਵੀਰਵਾਰ ਨੂੰ ਉੱਤਰ-ਪੂਰਬੀ ਰਾਜ ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਵੀ 3.6 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ। ਹਾਲਾਂਕਿ ਉੱਥੋਂ ਵੀ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.