ਤਾਜਾ ਖਬਰਾਂ
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਭਲਾਈ ਸਕੀਮ ਅਧੀਨ ਸੂਬੇ ਦੀ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਯੋਗ ਮਹਿਲਾ ਨੂੰ ਹਰ ਮਹੀਨੇ 1,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,500 ਰੁਪਏ ਪ੍ਰਦਾਨ ਕੀਤੇ ਜਾ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤੀ ਮਿਲ ਸਕੇ।
ਉਨ੍ਹਾਂ ਦੱਸਿਆ ਕਿ 1 ਜੁਲਾਈ ਤੋਂ ਇਸ ਯੋਜਨਾ ਤਹਿਤ ਭੁਗਤਾਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤੱਕ 32 ਲੱਖ ਤੋਂ ਵੱਧ ਮਹਿਲਾਵਾਂ ਇਸ ਸਕੀਮ ਦਾ ਲਾਭ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਹਿਲਾਵਾਂ ਨੇ ਕਿਸੇ ਕਾਰਨ ਜੁਲਾਈ ਮਹੀਨੇ ਦੌਰਾਨ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ ਸੀ, ਉਨ੍ਹਾਂ ਨੂੰ ਅਗਸਤ ਵਿੱਚ ਇੱਕੋ ਵਾਰ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਜਮ੍ਹਾਂ ਕਰਵਾਈ ਜਾਵੇਗੀ।
ਹਰਭਜਨ ਸਿੰਘ ਈ.ਟੀ.ਓ. ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਸਕੀਮਾਂ ਨੂੰ ਪੂਰੀ ਤਰ੍ਹਾਂ ਤਰਜੀਹ ਦੇ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਨੂੰ ਚਲਾਉਣ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਲਗਾਤਾਰ ਜਾਰੀ ਰਹੇਗੀ ਅਤੇ ਇਸ ਨਾਲ ਲੱਖਾਂ ਮਹਿਲਾਵਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਆਵੇਗਾ, ਜਿਸ ਨਾਲ ਉਹ ਹੋਰ ਸਵੈ-ਨਿਰਭਰ ਬਣ ਸਕਣਗੀਆਂ ਅਤੇ ਆਪਣੇ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿੱਚ ਯੋਗਦਾਨ ਪਾਉਣਗੀਆਂ।
Get all latest content delivered to your email a few times a month.