IMG-LOGO
ਹੋਮ ਪੰਜਾਬ, ਰਾਸ਼ਟਰੀ, ਕਰਤਾਰਪੁਰ ਸਾਹਿਬ ਕਾਰੀਡੋਰ ਮੁੜ ਖੋਲ੍ਹਣ ਦੀ ਮੰਗ ਤੇਜ਼, DSGMC ਨੇ...

ਕਰਤਾਰਪੁਰ ਸਾਹਿਬ ਕਾਰੀਡੋਰ ਮੁੜ ਖੋਲ੍ਹਣ ਦੀ ਮੰਗ ਤੇਜ਼, DSGMC ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

Admin User - Jul 16, 2026 07:22 PM
IMG

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਲਈ ਚੱਲਦੇ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਮੁੜ ਰੋਜ਼ਾਨਾ ਯਾਤਰਾ ਲਈ ਖੋਲ੍ਹਣ ਦੀ ਅਪੀਲ ਕੀਤੀ ਹੈ। ਕਮੇਟੀ ਨੇ ਇਹ ਵੀ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਆਪਣੇ ਆਉਣ ਵਾਲੇ ਪੰਜਾਬ ਦੌਰੇ ਦੌਰਾਨ ਇਸ ਸਬੰਧੀ ਰਸਮੀ ਐਲਾਨ ਕਰਨ, ਜਿਸ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਉਮੀਦ ਪੂਰੀ ਹੋ ਸਕੇ।

ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਧਰਮ ਦਾ ਬਹੁਤ ਹੀ ਪਵਿੱਤਰ ਅਸਥਾਨ ਹੈ, ਜਿੱਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਅਤੇ ਇਥੇ ਹੀ ਜੋਤੀ ਜੋਤ ਸਮਾਏ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਥਾਨ ਨਾਲ ਦੁਨੀਆ ਭਰ ਦੀ ਸਿੱਖ ਸੰਗਤ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਸ ਲਈ ਕਾਰੀਡੋਰ ਦੀ ਬਹਾਲੀ ਸਮੇਂ ਦੀ ਲੋੜ ਹੈ।

ਕਮੇਟੀ ਨੇ ਆਪਣੇ ਪੱਤਰ ਵਿੱਚ ਜ਼ਿਕਰ ਕੀਤਾ ਕਿ 7 ਮਈ 2025 ਨੂੰ 'ਓਪਰੇਸ਼ਨ ਸਿੰਦੂਰ' ਤੋਂ ਪਹਿਲਾਂ ਸੁਰੱਖਿਆ ਕਾਰਨਾਂ ਕਰਕੇ ਕਰਤਾਰਪੁਰ ਕਾਰੀਡੋਰ ਰਾਹੀਂ ਹੋਣ ਵਾਲੀ ਰੋਜ਼ਾਨਾ ਆਵਾਜਾਈ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਸੀ। ਹਾਲਾਂਕਿ ਇਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਨਵੰਬਰ 2025 ਤੋਂ ਜੂਨ 2026 ਤੱਕ ਚਾਰ ਵਿਸ਼ੇਸ਼ ਜਥਿਆਂ ਨੂੰ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਮਨਜ਼ੂਰੀ ਦਿੱਤੀ ਗਈ, ਪਰ ਆਮ ਸੰਗਤ ਲਈ ਰੋਜ਼ਾਨਾ ਲਾਂਘਾ ਅਜੇ ਤੱਕ ਮੁੜ ਸ਼ੁਰੂ ਨਹੀਂ ਕੀਤਾ ਗਿਆ।

DSGMC ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੁਰੱਖਿਆ, ਪ੍ਰਸ਼ਾਸਨਿਕ ਅਤੇ ਕੂਟਨੀਤਕ ਪੱਧਰ 'ਤੇ ਲੋੜੀਂਦੇ ਪ੍ਰਬੰਧ ਪੂਰੇ ਕਰਕੇ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਜਲਦ ਤੋਂ ਜਲਦ ਮੁੜ ਖੋਲ੍ਹਿਆ ਜਾਵੇ, ਤਾਂ ਜੋ ਦੇਸ਼ ਅਤੇ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂ ਪਹਿਲਾਂ ਵਾਂਗ ਆਸਾਨੀ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਸਕਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.