IMG-LOGO
ਹੋਮ ਪੰਜਾਬ: ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੀ ਜਨਮ ਸ਼ਤਾਬਦੀ ਮੌਕੇ CM...

ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੀ ਜਨਮ ਸ਼ਤਾਬਦੀ ਮੌਕੇ CM ਭਗਵੰਤ ਮਾਨ ਨੇ ਦਿੱਤੀ ਸ਼ਰਧਾਂਜਲੀ

Admin User - Jul 17, 2026 10:42 AM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਹਵਾਈ ਸੈਨਾ ਦੇ ਮਹਾਨ ਨਾਇਕ ਅਤੇ ਦੇਸ਼ ਦੇ ਇੱਕਮਾਤਰ ਹਵਾਈ ਫ਼ੌਜੀ ਪਰਮਵੀਰ ਚੱਕਰ ਜੇਤੂ, ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਜੀ ਦੀ ਜਨਮ ਸ਼ਤਾਬਦੀ (100ਵੇਂ ਜਨਮ ਦਿਹਾੜੇ) ਦੇ ਇਤਿਹਾਸਕ ਮੌਕੇ 'ਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਸਾਂਝੀ ਕਰਦਿਆਂ ਦੇਸ਼ ਦੀ ਖ਼ੁਦਮੁਖਤਿਆਰੀ ਅਤੇ ਰਾਖੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਇਸ ਮਹਾਨ ਸਪੂਤ ਦੀ ਬਹਾਦਰੀ ਨੂੰ ਯਾਦ ਕੀਤਾ।


ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਧਿਕਾਰਤ ਟਵੀਟ ਵਿੱਚ ਲਿਖਿਆ "ਦੇਸ਼ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਅਦੁੱਤੀ ਯੋਧੇ, ਪਰਮਵੀਰ ਚੱਕਰ ਵਿਜੇਤਾ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਜੀ ਦੀ ਜਨਮ ਸ਼ਤਾਬਦੀ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ.."



ਜ਼ਿਕਰਯੋਗ ਹੈ ਕਿ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਪੰਜਾਬ ਦੀ ਮਿੱਟੀ ਦੇ ਉਹ ਮਹਾਨ ਸੂਰਬੀਰ ਹਨ, ਜਿਨ੍ਹਾਂ ਨੇ 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਸ਼੍ਰੀਨਗਰ ਹਵਾਈ ਅੱਡੇ 'ਤੇ ਪਾਕਿਸਤਾਨੀ ਹਵਾਈ ਸੈਨਾ ਦੇ 6 ਸਾਬਰ ਜੈੱਟ ਜਹਾਜ਼ਾਂ ਦਾ ਇਕੱਲਿਆਂ ਹੀ ਆਪਣੇ ਨੈਟ (Gnat) ਜਹਾਜ਼ ਨਾਲ ਸਾਹਮਣਾ ਕੀਤਾ ਸੀ।


ਉਨ੍ਹਾਂ ਨੇ ਬੇਮਿਸਾਲ ਹਵਾਈ ਲੜਾਈ (Dogfight) ਲੜਦਿਆਂ ਦੁਸ਼ਮਣ ਦੇ ਜਹਾਜ਼ਾਂ ਨੂੰ ਖਦੇੜ ਦਿੱਤਾ ਅਤੇ ਸ਼੍ਰੀਨਗਰ ਹਵਾਈ ਅੱਡੇ ਨੂੰ ਬਚਾਉਂਦੇ ਹੋਏ ਦੇਸ਼ ਲਈ ਸਰਵਉੱਚ ਕੁਰਬਾਨੀ ਦਿੱਤੀ। ਉਨ੍ਹਾਂ ਦੀ ਇਸੇ ਬਹਾਦਰੀ ਲਈ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਮਰਨ ਉਪਰੰਤ ਦੇਸ਼ ਦੇ ਸਭ ਤੋਂ ਵੱਡੇ ਫ਼ੌਜੀ ਸਨਮਾਨ 'ਪਰਮਵੀਰ ਚੱਕਰ' ਨਾਲ ਨਿਵਾਜਿਆ ਗਿਆ ਸੀ, ਜੋ ਕਿ ਭਾਰਤੀ ਹਵਾਈ ਸੈਨਾ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਇੱਕਮਾਤਰ ਪਰਮਵੀਰ ਚੱਕਰ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.