ਤਾਜਾ ਖਬਰਾਂ
ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਅਹਿਮ ਸਫਲਤਾ ਹਾਸਲ ਕਰਦਿਆਂ ਜਲ ਸਰੋਤ ਵਿਭਾਗ ਦੇ ਦੇਵੀਗੜ੍ਹ ਮੰਡਲ, ਪਟਿਆਲਾ ਵਿੱਚ ਤਾਇਨਾਤ ਅਸਿਸਟੈਂਟ ਰੈਵਨਿਊ ਕਲਰਕ (ਵਾਧੂ ਚਾਰਜ ਐਚ.ਆਰ.ਸੀ.) ਸੁਖਪਾਲ ਸਿੰਘ ਨੂੰ 10,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਸ਼ੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਪਟਿਆਲਾ ਜ਼ਿਲ੍ਹੇ ਦੇ ਪਿੰਡ ਗੱਜੂਮਾਜਰਾ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ ਉਸ ਅਤੇ ਉਸ ਦੇ ਭਰਾ ਦੇ ਖੇਤਾਂ ਲਈ ਨਹਿਰੀ ਪਾਣੀ ਦੀ ਸਹੂਲਤ ਵਾਸਤੇ ਮੋਗਾ ਲਗਾਉਣ ਦੇ ਬਦਲੇ ਮੁਲਜ਼ਮ ਨੇ ਪਹਿਲਾਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਗੱਲਬਾਤ ਤੋਂ ਬਾਅਦ ਰਕਮ 14,000 ਰੁਪਏ 'ਤੇ ਤੈਅ ਹੋਈ, ਜਿਸ ਵਿੱਚੋਂ 3,500 ਰੁਪਏ ਪਹਿਲਾਂ ਹੀ ਲਏ ਜਾ ਚੁੱਕੇ ਸਨ, ਜਦਕਿ ਬਾਕੀ 10,500 ਰੁਪਏ ਦੇਣ ਲਈ ਸ਼ਿਕਾਇਤਕਰਤਾ 'ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਸੀ।
ਸ਼ਿਕਾਇਤ ਦੀ ਮੁੱਢਲੀ ਜਾਂਚ ਦੌਰਾਨ ਦੋਸ਼ਾਂ ਦੀ ਪੁਸ਼ਟੀ ਹੋਣ ਉਪਰੰਤ ਵਿਜੀਲੈਂਸ ਬਿਊਰੋ ਨੇ ਯੋਜਨਾਬੱਧ ਢੰਗ ਨਾਲ ਟਰੈਪ ਲਗਾਇਆ। ਜਿਵੇਂ ਹੀ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 10,500 ਰੁਪਏ ਦੀ ਰਿਸ਼ਵਤ ਪ੍ਰਾਪਤ ਕੀਤੀ, ਵਿਜੀਲੈਂਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਮੌਕੇ ਤੋਂ ਰਿਸ਼ਵਤ ਵਜੋਂ ਲਈ ਗਈ ਪੂਰੀ ਰਕਮ ਵੀ ਬਰਾਮਦ ਕਰ ਲਈ ਗਈ।
ਵਿਜੀਲੈਂਸ ਬਿਊਰੋ ਨੇ ਕਿਹਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪੜਤਾਲ ਕੀਤੀ ਜਾਵੇਗੀ ਕਿ ਇਸ ਮਾਮਲੇ ਵਿੱਚ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਦੀ ਕੋਈ ਭੂਮਿਕਾ ਤਾਂ ਨਹੀਂ। ਜੇਕਰ ਜਾਂਚ ਦੌਰਾਨ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼
Get all latest content delivered to your email a few times a month.