IMG-LOGO
ਹੋਮ ਪੰਜਾਬ: 'ਧਰਮ ਯੁੱਧ ਮੋਰਚਾ' ਸਿਰਫ਼ ਸਿਆਸੀ ਡਰਾਮਾ, ਪੰਜਾਬੀਆਂ ਨੂੰ ਗੁੰਮਰਾਹ ਕਰਨ...

'ਧਰਮ ਯੁੱਧ ਮੋਰਚਾ' ਸਿਰਫ਼ ਸਿਆਸੀ ਡਰਾਮਾ, ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਅਕਾਲੀ ਦਲ: ਬਲਤੇਜ ਪੰਨੂ

Admin User - Jul 17, 2026 05:44 PM
IMG

ਚੰਡੀਗੜ੍ਹ, 17 ਜੁਲਾਈ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 19 ਜੁਲਾਈ ਤੋਂ "ਧਰਮ ਯੁੱਧ ਮੋਰਚਾ" ਸ਼ੁਰੂ ਕਰਨ ਦੇ ਐਲਾਨ ਨੂੰ ਸਿਰਫ਼ ਇੱਕ ਸਿਆਸੀ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਮੋਰਚੇ ਦੇ ਐਲਾਨ ਨੂੰ ਲਗਭਗ ਇੱਕ ਮਹੀਨਾ ਹੋਣ ਦੇ ਬਾਵਜੂਦ ਅਜੇ ਤੱਕ ਨਾ ਕੋਈ ਤਿਆਰੀ ਨਜ਼ਰ ਆਈ ਹੈ ਅਤੇ ਨਾ ਹੀ ਕਿਸੇ ਪ੍ਰੋਗਰਾਮ ਜਾਂ ਰਣਨੀਤੀ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਸਾਫ਼ ਹੈ ਕਿ ਇਹ ਸਿਰਫ਼ ਸਿਆਸੀ ਬਿਆਨਬਾਜ਼ੀ ਸੀ।

ਪ੍ਰੈਸ ਕਾਨਫਰੰਸ ਦੌਰਾਨ ਬਲਤੇਜ ਪੰਨੂ ਨੇ ਕਿਹਾ ਕਿ ਧਰਮ ਯੁੱਧ ਵਰਗੇ ਇਤਿਹਾਸਕ ਅੰਦੋਲਨ ਸਿਰਫ਼ ਐਲਾਨਾਂ ਨਾਲ ਨਹੀਂ ਚੱਲਦੇ, ਸਗੋਂ ਇਸ ਲਈ ਜ਼ਮੀਨੀ ਤਿਆਰੀ, ਲੋਕ ਲਾਮਬੰਦੀ ਅਤੇ ਸਮਰਪਣ ਦੀ ਲੋੜ ਹੁੰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਦਲ ਆਪਣਾ ਕੀਤਾ ਵਾਅਦਾ ਖੁਦ ਹੀ ਭੁੱਲ ਚੁੱਕਾ ਹੈ ਅਤੇ ਹਾਲ ਹੀ ਵਿੱਚ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਵੀ ਇਸ ਮਾਮਲੇ 'ਤੇ ਕੋਈ ਚਰਚਾ ਨਹੀਂ ਹੋਈ।

ਪੰਨੂ ਨੇ ਅਕਾਲੀ ਦਲ 'ਤੇ 2007 ਤੋਂ 2017 ਤੱਕ ਦੀ ਆਪਣੀ ਸਰਕਾਰ ਦੌਰਾਨ ਪੰਜਾਬ ਨੂੰ ਨਸ਼ਿਆਂ ਦੇ ਸੰਕਟ ਵਿੱਚ ਧੱਕਣ, ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਾ ਦੇਣ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਵਰਗੀਆਂ ਘਟਨਾਵਾਂ ਲਈ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਚੋਰੀ, ਬੇਅਦਬੀ ਦੀਆਂ ਘਟਨਾਵਾਂ ਅਤੇ ਸਬੂਤ ਨਸ਼ਟ ਹੋਣ ਦੀਆਂ ਘਟਨਾਵਾਂ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਵਾਪਰੀਆਂ, ਇਸ ਲਈ ਅੱਜ ਅਕਾਲੀ ਦਲ ਵੱਲੋਂ ਇਨਸਾਫ਼ ਦੀ ਗੱਲ ਕਰਨਾ ਲੋਕਾਂ ਨੂੰ ਭਰਮਾਉਣ ਦੇ ਬਰਾਬਰ ਹੈ।

ਉਨ੍ਹਾਂ ਫਰੀਦਕੋਟ ਅਦਾਲਤ ਦੀਆਂ ਟਿੱਪਣੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਦਾਲਤ ਨੇ ਵੀ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਸਬੰਧੀ ਗੰਭੀਰ ਟਿੱਪਣੀਆਂ ਕੀਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਗਾਇਆ ਕਿ ਬਾਦਲ ਸਰਕਾਰਾਂ ਦੌਰਾਨ ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਖਾਲੜਾ ਪਰਿਵਾਰ ਨੂੰ ਵੀ ਕਾਨੂੰਨੀ ਮਾਮਲਿਆਂ ਵਿੱਚ ਉਲਝਾਇਆ ਗਿਆ।

ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਜੇਕਰ ਅਕਾਲੀ ਦਲ ਸੱਚਮੁੱਚ 19 ਜੁਲਾਈ ਤੋਂ ਧਰਮ ਯੁੱਧ ਮੋਰਚਾ ਸ਼ੁਰੂ ਕਰਨ ਲਈ ਗੰਭੀਰ ਹੈ ਤਾਂ ਅਜੇ ਤੱਕ ਮੋਰਚੇ ਦੀ ਰੂਪ-ਰੇਖਾ, ਆਗੂਆਂ ਦੇ ਨਾਮ, ਰਣਨੀਤੀ ਅਤੇ ਪਹਿਲੀ ਗ੍ਰਿਫ਼ਤਾਰੀ ਦੇਣ ਵਾਲੇ ਆਗੂਆਂ ਦਾ ਐਲਾਨ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਵਨਾਤਮਕ ਨਾਅਰਿਆਂ ਅਤੇ ਸਿਆਸੀ ਨਾਟਕਾਂ ਤੋਂ ਪ੍ਰਭਾਵਿਤ ਨਹੀਂ ਹੋਣਗੇ ਅਤੇ ਅਕਾਲੀ ਦਲ ਦੀ ਰਾਜਨੀਤੀ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.