IMG-LOGO
ਹੋਮ ਪੰਜਾਬ: ਬੀ.ਐਲ.ਓ ਸੁਰਜੀਤ ਸਿੰਘ ਜ਼ਿਲ੍ਹਾ ਚੋਣ ਅਫਸਰ ਵਲੋਂ ਸਨਮਾਨਿਤ

ਬੀ.ਐਲ.ਓ ਸੁਰਜੀਤ ਸਿੰਘ ਜ਼ਿਲ੍ਹਾ ਚੋਣ ਅਫਸਰ ਵਲੋਂ ਸਨਮਾਨਿਤ

Admin User - Jul 17, 2026 06:31 PM
IMG

ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਮੁਹਿੰਮ ਤਹਿਤ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਸ੍ਰੀ ਸੁਰਜੀਤ ਸਿੰਘ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਬੂਥ ਨੰਬਰ 203 ਵਿੱਚ ਹਾਊਸ-ਟੂ-ਹਾਊਸ ਐਨਿਊਮਰੇਸ਼ਨ ਦੌਰਾਨ 100 ਫ਼ੀਸਦੀ ਕੰਮ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਅਤੇ ਗਣਨਾ ਫਾਰਮਾਂ ਦੀ ਪੂਰੀ ਡਿਜ਼ੀਟਾਈਜ਼ੇਸ਼ਨ ਕਰਨ ਲਈ ਦਿੱਤਾ ਗਿਆ। ਇਸ ਮੌਕੇ ਤਹਿਸੀਲਦਾਰ (ਚੋਣਾਂ) ਮਨਜਿੰਦਰ ਸਿੰਘ ਬਾਜਵਾ ਵੀ ਹਾਜ਼ਰ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੀ ਸਫ਼ਲਤਾ ਵਿੱਚ ਬੂਥ ਲੈਵਲ ਅਫ਼ਸਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਵਾਲੇ ਕਰਮਚਾਰੀ ਨਾ ਸਿਰਫ਼ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹਨ, ਸਗੋਂ ਹੋਰਨਾਂ ਲਈ ਵੀ ਪ੍ਰੇਰਣਾ ਬਣਦੇ ਹਨ। ਉਨ੍ਹਾਂ ਸਾਰੇ ਬੀ.ਐਲ.ਓਜ਼ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਮੁਹਿੰਮ ਨੂੰ ਨਿਰਧਾਰਿਤ ਸਮੇਂ ਅੰਦਰ ਪੂਰੀ ਸ਼ੁੱਧਤਾ ਅਤੇ ਪਾਰਦਰਸ਼ਤਾ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਵੋਟਰ ਸੂਚੀਆਂ ਹੋਰ ਵੀ ਸਹੀ ਅਤੇ ਭਰੋਸੇਯੋਗ ਬਣ ਸਕਣ।

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ, ਲੋੜੀਂਦੇ ਦਸਤਾਵੇਜ਼ ਅਤੇ ਸਹੀ ਜਾਣਕਾਰੀ ਸਮੇਂ ਸਿਰ ਮੁਹੱਈਆ ਕਰਵਾਉਣ ਅਤੇ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀਆਂ ਸੋਧਾਂ ਕਰਵਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਚੋਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ, ਸਟੀਕ ਅਤੇ ਮਜ਼ਬੂਤ ਬਣਾਇਆ ਜਾ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.