IMG-LOGO
ਹੋਮ ਪੰਜਾਬ: PM ਮੋਦੀ ਦੇ ਦੌਰੇ ਤੋਂ ਪੰਜਾਬ ਨੂੰ ਕੋਈ ਵੱਡੀ ਰਾਹਤ...

PM ਮੋਦੀ ਦੇ ਦੌਰੇ ਤੋਂ ਪੰਜਾਬ ਨੂੰ ਕੋਈ ਵੱਡੀ ਰਾਹਤ ਨਾ ਮਿਲੀ, 'ਆਪ' ਨੇ ਸੂਬੇ ਨੂੰ ਕਰਜ਼ੇ ਹੇਠ ਦੱਬਿਆ: ਹਰਸਿਮਰਤ ਕੌਰ ਬਾਦਲ

Admin User - Jul 18, 2026 03:44 PM
IMG

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ, ਆਗੂਆਂ ਅਤੇ ਵੱਖ-ਵੱਖ ਕਮੇਟੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਸਰਗਰਮ ਹੋਣ ਦਾ ਸੱਦਾ ਦਿੱਤਾ ਅਤੇ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰੀ ਦਬਾਅ ਅਤੇ ਜਬਰ ਦੇ ਬਾਵਜੂਦ ਅਕਾਲੀ ਦਲ ਦੇ ਵਰਕਰਾਂ ਵਿੱਚ ਪੂਰਾ ਜੋਸ਼ ਹੈ ਅਤੇ ਪਾਰਟੀ ਨੇ ਵੱਖ-ਵੱਖ ਚੋਣਾਂ ਵਿੱਚ ਜਿੱਤਾਂ ਦਰਜ ਕਰਕੇ ਆਪਣੀ ਮਜ਼ਬੂਤੀ ਸਾਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਰਕਰਾਂ ਨੇ ਔਖੇ ਸਮੇਂ ਵਿੱਚ ਪਾਰਟੀ ਦਾ ਸਾਥ ਦਿੱਤਾ ਹੈ, ਸਰਕਾਰ ਬਣਨ 'ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਮਾਣ-ਸਨਮਾਨ ਅਤੇ ਸੁਣਵਾਈ ਦਿੱਤੀ ਜਾਵੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੇਂਦਰ ਤੋਂ ਵੱਡੀਆਂ ਉਮੀਦਾਂ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਸੂਬਾ ਕਰਜ਼ੇ ਦੇ ਬੋਝ, ਨਸ਼ੇ ਦੀ ਸਮੱਸਿਆ, ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ, ਇਸ ਲਈ ਉਮੀਦ ਸੀ ਕਿ ਪ੍ਰਧਾਨ ਮੰਤਰੀ ਪੰਜਾਬ ਲਈ ਕਿਸੇ ਵਿਸ਼ੇਸ਼ ਆਰਥਿਕ ਪੈਕੇਜ ਜਾਂ ਰਾਹਤ ਦਾ ਐਲਾਨ ਕਰਨਗੇ। ਪਰ ਅਜਿਹਾ ਨਾ ਹੋਣ ਕਾਰਨ ਪੰਜਾਬ ਦੇ ਲੋਕ ਨਿਰਾਸ਼ ਹੋਏ ਹਨ।

ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਲਗਾਤਾਰ ਕਰਜ਼ੇ ਹੇਠ ਧੱਕ ਰਹੀ ਹੈ, ਜਦਕਿ ਕਾਂਗਰਸ ਅੰਦਰੂਨੀ ਖਿੱਚੋਤਾਣ ਵਿੱਚ ਉਲਝੀ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਵੀ ਪੰਜਾਬ ਲਈ ਕੋਈ ਵੱਡਾ ਐਲਾਨ ਕੀਤੇ ਬਿਨਾਂ ਹੀ ਵਾਪਸ ਚਲੀ ਗਈ, ਜਿਸ ਕਾਰਨ ਸੂਬੇ ਦੀਆਂ ਮੁੱਖ ਸਮੱਸਿਆਵਾਂ ਦੇ ਹੱਲ ਦੀ ਉਮੀਦ ਅਧੂਰੀ ਰਹਿ ਗਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.