IMG-LOGO
ਹੋਮ ਪੰਜਾਬ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

Admin User - Jul 18, 2026 04:46 PM
IMG

ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 18 ਜੁਲਾਈ:

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸਿਵਾਲਿਕ ਪੈਲਸ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਗੜਸ਼ੰਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਚੇਅਰਪਰਸਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਦਿਲੋਂ ਵਧਾਈ ਦਿੱਤੀ ਅਤੇ ਲੋਕ ਸੇਵਾ ਨੂੰ ਤਰਜੀਹ ਦੇਣ ਦਾ ਸੱਦਾ ਦਿੱਤਾ।

ਸਨਮਾਨਿਤ ਕੀਤੇ ਗਏ ਚੇਅਰਪਰਸਨਾਂ ਵਿੱਚ ਜਸਕਰਨ ਤੰਬਰ (ਸੈਣੀ ਵੈਲਫੇਅਰ ਬੋਰਡ), ਦਲਜੀਤ ਸਿੰਘ (ਸੈਣ ਸਮਾਜ ਵੈਲਫੇਅਰ ਬੋਰਡ), ਜਸਪ੍ਰੀਤ ਫਲੋਰਾ (ਰਾਮਗੜ੍ਹੀਆ ਵੈਲਫੇਅਰ ਬੋਰਡ), ਪਰਵੀਨ ਕੁਮਾਰ (ਰਾਜਪੂਤ ਕਲਿਆਣ ਬੋਰਡ), ਦਲਵਿੰਦਰ ਪਾਲ ਸਿੰਘ (ਖੱਤਰੀ ਅਰੋੜਾ ਵੈਲਫੇਅਰ ਬੋਰਡ), ਪਾਸਟਰ ਕੁਲਵਿੰਦਰ ਸਿੰਘ (ਮਸੀਹ ਵੈਲਫੇਅਰ ਬੋਰਡ), ਇਸਮਾਈਲ ਖਾਨ (ਮੁਸਲਿਮ ਵਿਕਾਸ ਬੋਰਡ), ਬਲਵਿੰਦਰ ਸਿੰਘ ਡੱਬ (ਪ੍ਰਜਾਪਤ ਸਮਾਜ ਵੈਲਫੇਅਰ ਬੋਰਡ), ਰਾਜਵਰਿੰਦਰ ਸਿੰਘ ਥਿੰਦ (ਕੰਬੋਜ ਵੈਲਫੇਅਰ ਬੋਰਡ), ਵਿਕਾਸ ਕਾਂਡਾ (ਸਵਰਨਕਾਰ ਵੈਲਫੇਅਰ ਬੋਰਡ), ਹਰਮੇਸ਼ ਲਾਲ (ਗੁੱਜਰ ਵੈਲਫੇਅਰ ਬੋਰਡ), ਰਾਜੀਵ ਕੁਮਾਰ ਸ਼ਰਮਾ (ਬ੍ਰਾਹਮਣ ਵੈਲਫੇਅਰ ਬੋਰਡ), ਪ੍ਰਦੀਪ ਲੋਈ (ਦਲਿਤ ਵਿਕਾਸ ਬੋਰਡ), ਗੋਲਡੀ ਭੂਸ਼ਣ (ਖੇਡ ਭਲਾਈ ਬੋਰਡ), ਜੀਤ ਰਾਮ (ਬਾਜ਼ੀਗਰ ਅਤੇ ਟੱਪਰੀਵਾਸ ਵੈਲਫੇਅਰ ਬੋਰਡ) ਅਤੇ ਭੂਸ਼ਣ ਕੁਮਾਰ ਅਗਰਵਾਲ (ਅਗਰਵਾਲ ਵੈਲਫੇਅਰ ਬੋਰਡ) ਸ਼ਾਮਲ ਸਨ।

ਆਪਣੇ ਸੰਬੋਧਨ ਦੌਰਾਨ ਡਿਪਟੀ ਸਪੀਕਰ ਸ. ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਰਵਪੱਖੀ ਵਿਕਾਸ ਲਈ ਦ੍ਰਿੜ੍ਹ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਚੇਅਰਪਰਸਨਾਂ ਦੀ ਨਿਯੁਕਤੀ ਨਾਲ ਵੱਖ-ਵੱਖ ਬੋਰਡਾਂ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੇਗਾ।

ਉਨ੍ਹਾਂ ਕਿਹਾ ਕਿ ਬੋਰਡਾਂ ਦੀ ਸਫ਼ਲਤਾ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਵਿਅਕਤੀਆਂ ਦੀ ਦੂਰਅੰਦੇਸ਼ੀ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਸਮਰਪਣ 'ਤੇ ਨਿਰਭਰ ਕਰਦੀ ਹੈ। ਉਨ੍ਹਾਂ ਨਵੇਂ ਚੇਅਰਪਰਸਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਸੁਣਨ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ।

ਇਸ ਮੌਕੇ ਨਵੇਂ ਨਿਯੁਕਤ ਚੇਅਰਪਰਸਨਾਂ ਨੇ ਪੰਜਾਬ ਸਰਕਾਰ ਅਤੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਲੋਕ ਸੇਵਾ ਨੂੰ ਆਪਣੀ ਪਹਿਲੀ ਤਰਜੀਹ ਬਣਾਉਣਗੇ।

ਇਸ ਸਮਾਗਮ ਵਿੱਚ ਹਲਕਾ ਸੰਗਠਨ ਇੰਚਾਰਜ ਚਰਨਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ, ਐਮ.ਸੀ. ਪ੍ਰਿੰਸ ਚੌਧਰੀ, ਬਲਾਕ ਪ੍ਰਧਾਨ ਗੁਲਸ਼ਨ ਠਾਕੁਰ, ਸਮੂਹ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ, ਪਾਰਟੀ ਦੇ ਆਗੂ ਅਤੇ ਵਰਕਰ, ਸਮਾਜ ਸੇਵੀ, ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.