IMG-LOGO
ਹੋਮ ਪੰਜਾਬ: ਪੰਜਾਬ BJP ਨੇ 16 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ

ਪੰਜਾਬ BJP ਨੇ 16 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ

Admin User - Jul 18, 2026 05:50 PM
IMG

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਆਪਣੇ ਸੰਗਠਨ ਨੂੰ ਜ਼ਿਲ੍ਹਾ ਪੱਧਰ 'ਤੇ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ 16 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਹ ਐਲਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਵੱਲੋਂ ਕੀਤਾ ਗਿਆ, ਜਿਸ ਨੂੰ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਸਹਿਮਤੀ ਪ੍ਰਾਪਤ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਬੂਥ ਪੱਧਰ ਤੱਕ ਆਪਣਾ ਸੰਗਠਨ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੇਂ ਜ਼ਿਲ੍ਹਾ ਪ੍ਰਧਾਨ ਆਪਣੇ ਤਜਰਬੇ, ਮਿਹਨਤ ਅਤੇ ਸਮਰਪਣ ਦੇ ਬਲ 'ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਨਿਯੁਕਤ ਕੀਤੇ ਗਏ ਜ਼ਿਲ੍ਹਾ ਪ੍ਰਧਾਨਾਂ ਵਿੱਚ ਅੰਮ੍ਰਿਤਸਰ ਦਿਹਾਤੀ-2 (ਮਜੀਠਾ) ਤੋਂ ਕਨਵਰ ਬੀਰ ਸਿੰਘ ਮੰਜ਼ਿਲ, ਅੰਮ੍ਰਿਤਸਰ ਸ਼ਹਿਰੀ ਤੋਂ ਸਲੀਲ ਕਪੂਰ, ਬਰਨਾਲਾ ਤੋਂ ਨਰਿੰਦਰ ਗਰਗ ਨੀਟਾ, ਫਰੀਦਕੋਟ ਤੋਂ ਗੌਰਵ ਕੱਕੜ, ਫਾਜ਼ਿਲਕਾ ਤੋਂ ਸੁਖਵਿੰਦਰ ਸਿੰਘ ਕਾਕਾ ਕੰਬੋਜ, ਹੁਸ਼ਿਆਰਪੁਰ ਦਿਹਾਤੀ ਤੋਂ ਯੋਗੇਸ਼ ਸਪਰਾ, ਹੁਸ਼ਿਆਰਪੁਰ ਸ਼ਹਿਰੀ ਤੋਂ ਸਤੀਸ਼ ਠਾਕੁਰ ਬਾਵਾ, ਜਲੰਧਰ ਸ਼ਹਿਰੀ ਤੋਂ ਅਸ਼ੋਕ ਸਰੀਨ ਹਿੱਕੀ, ਜਲੰਧਰ ਦਿਹਾਤੀ ਨੌਰਥ ਤੋਂ ਮਨਮੀਤ ਸਿੰਘ ਵਿੱਕੀ, ਜਲੰਧਰ ਦਿਹਾਤੀ ਸਾਊਥ ਤੋਂ ਜਗਬੀਰ ਸਿੰਘ ਬਰਾੜ, ਕਪੂਰਥਲਾ ਤੋਂ ਚੇਤਨ ਸੂਰੀ, ਲੁਧਿਆਣਾ ਸ਼ਹਿਰੀ ਤੋਂ ਸੁਨੀਲ ਮੌਦਗਿੱਲ, ਸ੍ਰੀ ਮੁਕਤਸਰ ਸਾਹਿਬ ਤੋਂ ਸਤੀਸ਼ ਆਸੀਜਾ, ਰੂਪਨਗਰ (ਰੋਪੜ) ਤੋਂ ਅਜੈ ਵੀਰ ਸਿੰਘ ਲਾਲਪੁਰਾ, ਸੰਗਰੂਰ-1 ਤੋਂ ਮਤਿੰਦਰ ਸਿੰਘ ਅਤੇ ਤਰਨ ਤਾਰਨ ਤੋਂ ਸਤਨਾਮ ਸਿੰਘ ਭੁੱਲਰ ਦੇ ਨਾਮ ਸ਼ਾਮਲ ਹਨ।

ਪਾਰਟੀ ਨੇ ਕਿਹਾ ਕਿ ਇਹ ਨਿਯੁਕਤੀਆਂ ਭਾਜਪਾ ਨੂੰ ਆਉਣ ਵਾਲੀਆਂ ਸੰਗਠਨਾਤਮਕ ਅਤੇ ਚੋਣੀ ਚੁਣੌਤੀਆਂ ਲਈ ਹੋਰ ਮਜ਼ਬੂਤੀ ਨਾਲ ਤਿਆਰ ਕਰਨ ਦੇ ਉਦੇਸ਼ ਨਾਲ ਕੀਤੀਆਂ ਗਈਆਂ ਹਨ। ਕੇਵਲ ਸਿੰਘ ਢਿੱਲੋਂ ਨੇ ਸਾਰੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪੂਰੀ ਇਮਾਨਦਾਰੀ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਪੰਜਾਬ ਵਿੱਚ ਭਾਜਪਾ ਦੇ ਜਨਾਧਾਰ ਨੂੰ ਹੋਰ ਵਿਸਤਾਰ ਦੇਣ ਲਈ ਸਰਗਰਮ ਭੂਮਿਕਾ ਨਿਭਾਉਣਗੇ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.