IMG-LOGO
ਹੋਮ ਪੰਜਾਬ: ਗੁਰਦੁਆਰਾ ਗੁਰੂਸਰ ਕਾਉਂਕੇ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ...

ਗੁਰਦੁਆਰਾ ਗੁਰੂਸਰ ਕਾਉਂਕੇ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਕਮਰਿਆਂ ਦਾ ਲੈਂਟਰ ਪਿਆ, ਸੰਗਤਾਂ ਨੇ ਸ਼ਰਧਾ ਨਾਲ ਨਿਭਾਈ ਸੇਵਾ

Admin User - Jul 19, 2026 03:03 PM
IMG

ਜਗਰਾਉਂ ਨੇੜਲੇ ਇਤਿਹਾਸਕ ਗੁਰਦੁਆਰਾ ਗੁਰੂਸਰ ਕਾਉਂਕੇ ਪਾਤਸ਼ਾਹੀ ਛੇਵੀਂ ਵਿਖੇ ਚੱਲ ਰਹੀਆਂ ਕਾਰ ਸੇਵਾ ਦੀਆਂ ਧਾਰਮਿਕ ਗਤੀਵਿਧੀਆਂ ਦੌਰਾਨ ਇੱਕ ਹੋਰ ਅਹਿਮ ਮੀਲ ਪੱਥਰ ਉਸ ਸਮੇਂ ਪੂਰਾ ਹੋਇਆ, ਜਦੋਂ ਸ੍ਰੀ ਅਖੰਡ ਪਾਠ ਸਾਹਿਬ ਲਈ ਬਣ ਰਹੇ ਕਮਰਿਆਂ ਦਾ ਲੈਂਟਰ ਸਫਲਤਾਪੂਰਵਕ ਪਾਇਆ ਗਿਆ। ਇਸ ਪਵਿੱਤਰ ਸੇਵਾ ਵਿੱਚ ਇਲਾਕੇ ਅਤੇ ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਨੇ ਪੂਰੀ ਸ਼ਰਧਾ, ਉਤਸ਼ਾਹ ਅਤੇ ਸਮਰਪਣ ਭਾਵਨਾ ਨਾਲ ਹਿੱਸਾ ਲਿਆ।

ਕਾਰ ਸੇਵਾ ਵਾਲੇ ਮਹਾਪੁਰਖ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਨਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਨਿਰਮਾਣ ਕਾਰਜਾਂ ਦੌਰਾਨ ਸੰਗਤਾਂ ਨੇ ਤਨ, ਮਨ ਅਤੇ ਧਨ ਨਾਲ ਯੋਗਦਾਨ ਪਾ ਕੇ ਗੁਰੂ ਘਰ ਦੀ ਸੇਵਾ ਦਾ ਲਾਭ ਪ੍ਰਾਪਤ ਕੀਤਾ। ਲੈਂਟਰ ਪਾਉਣ ਦੇ ਕਾਰਜ ਦੌਰਾਨ ਸੇਵਾਦਾਰਾਂ ਨੇ ਆਪਸੀ ਸਹਿਯੋਗ ਨਾਲ ਸੇਵਾ ਨਿਭਾਈ ਅਤੇ ਗੁਰਬਾਣੀ ਦੇ ਜਾਪ ਨਾਲ ਪੂਰਾ ਮਾਹੌਲ ਭਗਤੀ ਰੰਗ ਵਿੱਚ ਰੰਗਿਆ ਰਿਹਾ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਦਾਨੀ ਸੱਜਣਾਂ, ਸੰਗਤਾਂ ਅਤੇ ਹਜ਼ੂਰ ਸਾਹਿਬ ਕਾਰ ਸੇਵਾ ਸੰਪਰਦਾਇ ਦੇ ਜੱਥੇਦਾਰ ਬਾਬਾ ਗੁਰਜੀਤ ਸਿੰਘ ਸਮੇਤ ਮਾਇਕਰੋ ਗਲੋਬਲ ਦੇ ਪ੍ਰਬੰਧਕ ਰਜਿੰਦਰ ਸਿੰਘ ਡੱਲਾ ਅਤੇ ਹੋਰ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਵਿੱਚ ਸੰਗਤਾਂ ਦਾ ਸਹਿਯੋਗ ਹੀ ਅਜਿਹੇ ਪਵਿੱਤਰ ਕਾਰਜਾਂ ਨੂੰ ਸਫਲਤਾ ਤੱਕ ਪਹੁੰਚਾਉਂਦਾ ਹੈ ਅਤੇ ਇਹ ਸੇਵਾ ਭਾਵਨਾ ਸਿੱਖ ਪਰੰਪਰਾ ਦੀ ਵਿਲੱਖਣ ਪਛਾਣ ਹੈ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ, ਪ੍ਰਧਾਨ ਕਰਮ ਸਿੰਘ ਗੁਰੂਸਰ, ਕੁਲਦੀਪ ਸਿੰਘ, ਸੁਖਦੀਪ ਸਿੰਘ ਸਿੱਧਵਾ, ਭੁਪਿੰਦਰ ਸਿੰਘ, ਜਸਵੀਰ ਸਿੰਘ ਕਾਰ ਸੇਵਾ, ਬਹਾਦਰ ਸਿੰਘ, ਸੁਖਜੀਵਨ ਸਿੰਘ ਅਤੇ ਹੋਰ ਅਨੇਕਾਂ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਰਹੇ। ਸਭ ਨੇ ਮਿਲ ਕੇ ਗੁਰੂ ਘਰ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ਅਤੇ ਗੁਰੂ ਸਾਹਿਬ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.