IMG-LOGO
ਹੋਮ ਪੰਜਾਬ: ਪੰਜਾਬ 'ਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼: ਸ੍ਰੀ ਮੁਕਤਸਰ ਸਾਹਿਬ...

ਪੰਜਾਬ 'ਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ 'ਚ ਬੇਅਦਬੀ; ਗੁਟਕਾ ਸਾਹਿਬ ਦੇ ਅੰਗ ਮਿਲਣ ਨਾਲ ਸਿੱਖ ਸੰਗਤ 'ਚ ਭਾਰੀ...

Admin User - Jul 21, 2026 12:40 PM
IMG

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਿਲ ਵਲੂੰਧਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਗਲੀ ਅਤੇ ਨਾਲੀ ਵਿੱਚੋਂ ਪਾਵਨ ਗੁਟਕਾ ਸਾਹਿਬ ਦੇ ਅੰਗ (ਪੰਨੇ) ਖਿੰਡੇ ਹੋਏ ਮਿਲੇ। ਇਸ ਘਿਨਾਉਣੀ ਹਰਕਤ ਦਾ ਪਤਾ ਲੱਗਦਿਆਂ ਹੀ ਸਥਾਨਕ ਸਿੱਖ ਸੰਗਤ ਵਿੱਚ ਭਾਰੀ ਰੋਸ ਦੀ ਲਹਿਰ ਫੈਲ ਗਈ ਹੈ। ਮੌਕੇ 'ਤੇ ਪਹੁੰਚੀਆਂ ਸੰਗਤਾਂ ਨੇ ਬੜੇ ਅਦਬ ਨਾਲ ਪਾਵਨ ਅੰਗਾਂ ਨੂੰ ਇਕੱਤਰ ਕੀਤਾ, ਜਦਕਿ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਘਟਨਾ ਦੀ ਇਤਲਾਹ ਮਿਲਦਿਆਂ ਹੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਮੈਨੇਜਰ ਨੇ ਇਸ ਘਟਨਾ ਦੀ ਕੜੇ ਸ਼ਬਦਾਂ 'ਚ ਨਿਖੇਧੀ ਕੀਤੀ ਅਤੇ ਤੁਰੰਤ ਆਪਣੇ ਨੁਮਾਇੰਦਿਆਂ ਨੂੰ ਮੌਕੇ 'ਤੇ ਭੇਜਿਆ। ਪ੍ਰਬੰਧਕਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਕੀਤੀ ਗਈ ਇਸ ਸਾਜ਼ਿਸ਼ ਦੇ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।


ਆਏ ਦਿਨ ਰਾਜ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਪ੍ਰਸ਼ਾਸਨ ਪ੍ਰਤੀ ਚਿੰਤਾ ਦੇਖਣ ਨੂੰ ਮਿਲ ਰਹੀ ਹੈ। ਮੌਕੇ 'ਤੇ ਪਹੁੰਚੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸੰਗਤ ਨੂੰ ਭਰੋਸਾ ਦਿਵਾਇਆ ਹੈ ਕਿ ਆਸ-ਪਾਸ ਦੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.