ਤਾਜਾ ਖਬਰਾਂ
ਜ਼ਿਲ੍ਹਾ ਅੰਮ੍ਰਿਤਸਰ ਦੇ ਰੋਜ਼ਗਾਰ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਹਿਤਰ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ 22 ਜੁਲਾਈ ਨੂੰ ਇੱਕ ਵਿਸ਼ੇਸ਼ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਜਾ ਰਹੇ ਇਸ ਕੈਂਪ ਵਿੱਚ ਨਿੱਜੀ ਖੇਤਰ ਦੀਆਂ ਨਾਮੀ ਕੰਪਨੀਆਂ ਯੋਗ ਉਮੀਦਵਾਰਾਂ ਦੀ ਇੰਟਰਵਿਊ ਲੈ ਕੇ ਚੋਣ ਕਰਨਗੀਆਂ।
ਡਿਪਟੀ ਡਾਇਰੈਕਟਰ ਪਰਸ਼ੋਤਮ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਕੈਂਪ ਸਵੇਰੇ 10 ਵਜੇ ਕਚਹਿਰੀ ਚੌਂਕ ਸਥਿਤ ਡੀ.ਸੀ. ਦਫ਼ਤਰ ਕੰਪਲੈਕਸ (ਨੇੜੇ ਸੁਵਿਧਾ ਕੇਂਦਰ) ਦੇ ਗਰਾਊਂਡ ਫਲੋਰ 'ਤੇ ਸਥਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾਵੇਗਾ।
ਇਸ ਕੈਂਪ ਦੌਰਾਨ:
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਸਹਿ-ਮੁੱਖ ਕਾਰਜਕਾਰੀ ਅਧਿਕਾਰੀ ਡਾ. ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਪਾਸ ਕਰ ਚੁੱਕੇ ਲੜਕੇ ਅਤੇ ਲੜਕੀਆਂ ਇਸ ਰੋਜ਼ਗਾਰ ਮੇਲੇ ਦਾ ਲਾਭ ਲੈ ਸਕਦੇ ਹਨ। ਇੱਛੁਕ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਸਾਰੇ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ ਅਤੇ ਜ਼ਰੂਰੀ ਦਸਤਾਵੇਜ਼ ਨਾਲ ਲੈ ਕੇ ਨਿਰਧਾਰਿਤ ਸਮੇਂ 'ਤੇ ਪਹੁੰਚਣ।
ਕੈਂਪ ਸਬੰਧੀ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਜਾਂ ਪੁੱਛਗਿੱਛ ਲਈ ਜ਼ਿਲ੍ਹਾ ਬਿਊਰੋ ਵੱਲੋਂ ਹੈਲਪਲਾਈਨ ਨੰਬਰ 9915789068 ਵੀ ਜਾਰੀ ਕੀਤਾ ਗਿਆ ਹੈ।
Get all latest content delivered to your email a few times a month.