ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਦੇ ਆਗਾਮੀ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਅੱਜ, 21 ਜੁਲਾਈ ਨੂੰ ਮੁੱਖ ਮੰਤਰੀ ਨਿਵਾਸ ਵਿਖੇ ਹੋਈ ਇੱਕ ਅਹਿਮ ਬੈਠਕ ਦੌਰਾਨ 3 ਅਗਸਤ ਤੋਂ ਇਜਲਾਸ ਸ਼ੁਰੂ ਕਰਨ 'ਤੇ ਸਹਿਮਤੀ ਬਣ ਗਈ ਹੈ। ਮੌਜੂਦਾ 'ਆਮ ਆਦਮੀ ਪਾਰਟੀ' ਸਰਕਾਰ ਦੇ ਇਸ ਕਾਰਜਕਾਲ ਦਾ ਇਹ ਆਖ਼ਰੀ ਮੌਨਸੂਨ ਸੈਸ਼ਨ ਹੋਵੇਗਾ।
ਸਿਆਸੀ ਗਲਿਆਰਿਆਂ 'ਚ ਚੱਲ ਰਹੀਆਂ ਚਰਚਾਵਾਂ ਮੁਤਾਬਕ ਇਸ ਵਾਰ ਦੇ ਵਿਧਾਨ ਸਭਾ ਸੈਸ਼ਨ ਦਾ ਮੁੱਖ ਏਜੰਡਾ 'ਜਗਤ ਜੋਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ, 2026' ਵਿੱਚ ਅਹਿਮ ਬਦਲਾਅ/ਸੋਧਾਂ ਕਰਨਾ ਮੰਨਿਆ ਜਾ ਰਿਹਾ ਹੈ।
ਇਸ ਦੇ ਨਾਲ ਹੀ, ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 3 ਵਜੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਜਾ ਰਹੇ ਹਨ, ਜਿੱਥੇ ਉਨ੍ਹਾਂ ਵੱਲੋਂ ਕੋਈ ਵੱਡਾ ਖ਼ੁਲਾਸਾ ਕੀਤੇ ਜਾਣ ਦੀ ਪੂਰੀ ਸੰਭਾਵਨਾ ਹੈ।
Get all latest content delivered to your email a few times a month.