IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, FBI ਦੀ ‘ਮੋਸਟ ਵਾਂਟੇਡ’ ਸੂਚੀ ਵਿੱਚ ਪੰਜਾਬ ਦਾ ਹਰਮਨਵੀਰ ਸਿੰਘ...

FBI ਦੀ ‘ਮੋਸਟ ਵਾਂਟੇਡ’ ਸੂਚੀ ਵਿੱਚ ਪੰਜਾਬ ਦਾ ਹਰਮਨਵੀਰ ਸਿੰਘ ਸ਼ਾਮਲ, ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਦੋਸ਼

Admin User - Jul 21, 2026 06:13 PM
IMG

ਅਮਰੀਕਾ ਦੀ ਸੰਘੀ ਜਾਂਚ ਏਜੰਸੀ (FBI) ਨੇ ਭਾਰਤੀ ਨਾਗਰਿਕ ਅਤੇ ਪੰਜਾਬ ਨਾਲ ਸਬੰਧਤ ਹਰਮਨਵੀਰ ਸਿੰਘ ਨੂੰ ਆਪਣੀ ‘ਮੋਸਟ ਵਾਂਟੇਡ’ ਸੂਚੀ ਵਿੱਚ ਸ਼ਾਮਲ ਕਰ ਲਿਆ ਹੈ। ਐਫਬੀਆਈ ਮੁਤਾਬਕ ਹਰਮਨਵੀਰ ਸਿੰਘ ‘ਤੇ ਕੈਨੇਡਾ ਅਧਾਰਿਤ ਰਵਿੰਦਰ ਢਾਂਡਾ ਗਿਰੋਹ ਲਈ ਅੰਤਰਰਾਸ਼ਟਰੀ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਦੋਸ਼ ਹਨ। ਇਹ ਕਾਰਵਾਈ ‘ਓਪਰੇਸ਼ਨ ਹਾਰਡਬਾਲ’ ਤਹਿਤ ਕੀਤੀ ਗਈ ਹੈ, ਜਿਸ ਵਿੱਚ ਅਮਰੀਕਾ, ਕੈਨੇਡਾ ਅਤੇ ਯੂਰਪ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਮਿਲ ਕੇ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਅਤੇ ਰਵਿੰਦਰ ਢਾਂਡਾ ਨਾਲ ਜੁੜੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਵੱਡਾ ਅਭਿਆਨ ਚਲਾਇਆ।

ਐਫਬੀਆਈ ਦੇ ਬਿਆਨ ਅਨੁਸਾਰ ਹਰਮਨਵੀਰ ਸਿੰਘ ‘ਤੇ ਨਿਯੰਤਰਿਤ ਨਸ਼ੀਲੇ ਪਦਾਰਥਾਂ ਦੀ ਵੰਡ, ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਰੱਖਣ ਅਤੇ ਅਮਰੀਕਾ ਸਮੇਤ ਹੋਰ ਦੇਸ਼ਾਂ ਵਿੱਚ ਨਿਰਯਾਤ ਕਰਨ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਰਵਿੰਦਰ ਢਾਂਡਾ ਗਿਰੋਹ ਕੈਨੇਡਾ ਦੇ ਵੈਨਕੂਵਰ ਤੋਂ ਸਰਗਰਮ ਹੈ ਅਤੇ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਵਿੱਚ ਕੋਕੀਨ ਅਤੇ ਮੇਥਾਮਫੇਟਾਮਾਈਨ ਵਰਗੇ ਨਸ਼ੀਲੇ ਪਦਾਰਥਾਂ ਦੀ ਵੱਡੇ ਪੱਧਰ ‘ਤੇ ਤਸਕਰੀ ਕਰਦਾ ਹੈ।

23 ਜੂਨ 2026 ਨੂੰ ਕੈਲੀਫੋਰਨੀਆ ਦੇ ਸੈਂਟਰਲ ਡਿਸਟ੍ਰਿਕਟ ਦੀ ਅਮਰੀਕੀ ਜ਼ਿਲ੍ਹਾ ਅਦਾਲਤ ਨੇ ਹਰਮਨਵੀਰ ਸਿੰਘ ਖ਼ਿਲਾਫ਼ ਸੰਘੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਉਸ ‘ਤੇ ਡਰੱਗ ਤਸਕਰੀ ਦੀ ਸਾਜ਼ਿਸ਼, ਨਸ਼ੀਲੇ ਪਦਾਰਥ ਨਿਰਯਾਤ ਕਰਨ ਅਤੇ ਵੰਡਣ ਦੇ ਇਰਾਦੇ ਨਾਲ ਰੱਖਣ ਸਮੇਤ ਕਈ ਗੰਭੀਰ ਦੋਸ਼ ਲਗਾਏ ਗਏ ਹਨ।

‘ਓਪਰੇਸ਼ਨ ਹਾਰਡਬਾਲ’ ਦੌਰਾਨ ਇਸ ਮਹੀਨੇ ਅਮਰੀਕਾ, ਕੈਨੇਡਾ ਅਤੇ ਯੂਰਪ ਵਿੱਚ 24 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚੋਂ 11 ਕੈਲੀਫੋਰਨੀਆ ਤੋਂ ਸਨ। ਅਮਰੀਕੀ ਨਿਆਂ ਵਿਭਾਗ ਨੇ ਇਸ ਮੁਹਿੰਮ ਦੇ ਤਹਿਤ ਕੁੱਲ 37 ਵਿਅਕਤੀਆਂ ਖ਼ਿਲਾਫ਼ ਦੋਸ਼ ਪੱਤਰ ਦਾਇਰ ਕਰਕੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਅਤੇ ਡਰੱਗ ਤਸਕਰੀ ਦੇ ਨੈੱਟਵਰਕ ‘ਤੇ ਵੱਡੀ ਕਾਰਵਾਈ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.