IMG-LOGO
ਹੋਮ ਚੰਡੀਗੜ੍ਹ: 2000 ਰੁਪਏ ਅਤੇ ਮੋਬਾਈਲ ਦੇ.0 ਲਾਲਚ 'ਚ 19 ਸਾਲਾ ਹਰਮਨਦੀਪ...

2000 ਰੁਪਏ ਅਤੇ ਮੋਬਾਈਲ ਦੇ.0 ਲਾਲਚ 'ਚ 19 ਸਾਲਾ ਹਰਮਨਦੀਪ ਦਾ ਕਤਲ, 15 ਦਿਨਾਂ ਬਾਅਦ ਮਿਲੀ ਲਾਸ਼; 3 ਮੁਲਜ਼ਮ ਗ੍ਰਿਫ਼ਤਾਰ

Admin User - Jul 21, 2026 06:29 PM
IMG

ਸੰਗਰੂਰ ਜ਼ਿਲ੍ਹੇ ਦੇ ਲਹਿਰਾ ਇਲਾਕੇ ਵਿੱਚ 19 ਸਾਲਾ ਨੌਜਵਾਨ ਹਰਮਨਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਨੌਜਵਾਨ ਦਾ ਕਤਲ ਸਿਰਫ਼ 2,000 ਰੁਪਏ ਅਤੇ ਇੱਕ ਮੋਬਾਈਲ ਫੋਨ ਲੁੱਟਣ ਦੀ ਨੀਅਤ ਨਾਲ ਕੀਤਾ ਗਿਆ ਸੀ। ਮਾਮਲੇ ਵਿੱਚ ਕਤਲ ਅਤੇ ਚੋਰੀ ਦੀਆਂ ਧਾਰਾਵਾਂ ਤਹਿਤ ਕੇਸ ਵਿੱਚ ਵਾਧਾ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਹਰਮਨਦੀਪ ਸਿੰਘ, ਜੋ ਪਿੰਡ ਰਾਮਗੜ੍ਹ ਸੰਧੂਆਂ ਦਾ ਰਹਿਣ ਵਾਲਾ ਸੀ, 5 ਜੁਲਾਈ ਤੋਂ ਲਾਪਤਾ ਸੀ। ਉਸ ਦੇ ਪਿਤਾ ਬਲਕਾਰ ਸਿੰਘ ਨੇ 15 ਜੁਲਾਈ ਨੂੰ ਥਾਣਾ ਲਹਿਰਾ ਵਿੱਚ ਪੁੱਤਰ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਜਾਂਚ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ, ਜਿਨ੍ਹਾਂ ਤੋਂ ਪੁੱਛਗਿੱਛ ਦੌਰਾਨ ਪੂਰੇ ਕਤਲਕਾਂਡ ਦਾ ਖੁਲਾਸਾ ਹੋਇਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੋਨੂ, ਮੰਗੂ ਕੁਮਾਰ ਅਤੇ ਲਖਣ ਵਜੋਂ ਹੋਈ ਹੈ, ਜੋ ਖਾਈ ਬਸਤੀ, ਲਹਿਰਾ ਦੇ ਰਹਿਣ ਵਾਲੇ ਹਨ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਹਰਮਨਦੀਪ ਦੀ ਹੱਤਿਆ ਕਰਨ ਤੋਂ ਬਾਅਦ ਉਸ ਦੀ ਲਾਸ਼ ਖਾਈ ਬਸਤੀ ਨੇੜੇ ਇੱਕ ਮੈਦਾਨ ਵਿੱਚ ਟਾਹਲੀ ਦੇ ਦਰੱਖਤ ਹੇਠਾਂ ਦੱਬ ਦਿੱਤੀ ਸੀ, ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ।

ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਮੌਕੇ ਤੋਂ ਹਰਮਨਦੀਪ ਦੀ ਲਾਸ਼ ਬਰਾਮਦ ਕਰ ਲਈ, ਜੋ ਲਗਭਗ 15 ਦਿਨ ਪੁਰਾਣੀ ਹੋਣ ਕਾਰਨ ਕਾਫ਼ੀ ਗਲੀ-ਸੜੀ ਹਾਲਤ ਵਿੱਚ ਸੀ। ਪਰਿਵਾਰਕ ਮੈਂਬਰਾਂ ਨੇ ਕੱਪੜਿਆਂ ਦੇ ਆਧਾਰ 'ਤੇ ਨੌਜਵਾਨ ਦੀ ਪਛਾਣ ਕੀਤੀ।

ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਹਰਮਨਦੀਪ ਤੋਂ 2,000 ਰੁਪਏ ਅਤੇ ਉਸ ਦਾ ਮੋਬਾਈਲ ਖੋਹਿਆ ਅਤੇ ਫਿਰ ਸਬੂਤ ਮਿਟਾਉਣ ਦੀ ਨੀਅਤ ਨਾਲ ਉਸ ਦਾ ਕਤਲ ਕਰ ਦਿੱਤਾ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਫੋਰੈਂਸਿਕ ਮਾਹਿਰਾਂ ਦੀ ਨਿਗਰਾਨੀ ਹੇਠ ਕਰਵਾਇਆ ਜਾ ਰਿਹਾ ਹੈ, ਜਿਸ ਦੀ ਰਿਪੋਰਟ ਤੋਂ ਬਾਅਦ ਮੌਤ ਦੇ ਸਹੀ ਕਾਰਨਾਂ ਅਤੇ ਹੋਰ ਤੱਥਾਂ ਬਾਰੇ ਜਾਣਕਾਰੀ ਸਾਹਮਣੇ ਆਵੇਗੀ।

ਉੱਧਰ, ਪੁਲਿਸ ਨੇ ਤਿੰਨਾਂ ਮੁਲਜ਼ਮਾਂ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਜਾਂਚ ਏਜੰਸੀਆਂ ਇਹ ਵੀ ਪਤਾ ਲਗਾ ਰਹੀਆਂ ਹਨ ਕਿ ਕੀ ਇਸ ਵਾਰਦਾਤ ਵਿੱਚ ਕੋਈ ਹੋਰ ਵਿਅਕਤੀ ਵੀ ਸ਼ਾਮਲ ਸੀ ਜਾਂ ਨਹੀਂ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.