IMG-LOGO
ਹੋਮ ਪੰਜਾਬ: ਬਰਨਾਲਾ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ: ਟੋਲ ਪਲਾਜ਼ਾ 'ਤੇ...

ਬਰਨਾਲਾ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ: ਟੋਲ ਪਲਾਜ਼ਾ 'ਤੇ ਗੋਲੀਬਾਰੀ ਤੋਂ ਬਾਅਦ ਖ਼ਤਰਨਾਕ ਅਰਸ਼ੀ ਬਖਤਗੜ੍ਹ ਸਾਥੀ ਸਮੇਤ ਗ੍ਰਿਫ਼ਤਾਰ; ਅਸਲਾ ਬਰਾਮਦ

Admin User - Jul 22, 2026 10:17 AM
IMG

ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਇੱਕ ਹਮਲਾਵਰ ਮੁੱਠਭੇੜ ਤੋਂ ਬਾਅਦ ਦੋ ਬਦਮਾਸ਼ਾਂ ਨੂੰ ਦਬੋਚ ਲਿਆ ਗਿਆ। ਮਹਿਲ ਕਲਾਂ ਪੁਲਿਸ, ਸੀ.ਆਈ.ਏ. ਸਟਾਫ਼ ਅਤੇ ਕਾਊਂਟਰ ਇੰਟੈਲੀਜੈਂਸ ਦੀ ਸਾਂਝੀ ਟੀਮ ਨੇ ਗੁਪਤ ਇਤਲਾਹ ਦੇ ਆਧਾਰ 'ਤੇ ਅੱਜ ਤੜਕੇ ਲਗਭਗ 5:30 ਵਜੇ ਬਰਨਾਲਾ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਸਥਿਤ ਮਹਿਲ ਕਲਾਂ ਟੋਲ ਪਲਾਜ਼ਾ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪੁਲਿਸ ਟੀਮ 'ਤੇ ਗੋਲੀਆਂ ਚਲਾ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਨੇ ਮੌਕੇ 'ਤੇ ਹੀ ਕਾਬੂ ਕਰ ਲਿਆ।


ਮਾਮਲੇ ਦੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਸਫ਼ੈਦ ਰੰਗ ਦੀ ਵਰਨਾ ਕਾਰ 'ਚ ਸ਼ੱਕੀ ਵਿਅਕਤੀਆਂ ਦੇ ਆਉਣ ਦੀ ਪੁਖ਼ਤਾ ਸੂਚਨਾ ਮਿਲੀ ਸੀ। ਜਿਵੇਂ ਹੀ ਪੁਲਿਸ ਟੀਮ ਨੇ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਵਾਲੀ ਸੀਟ 'ਤੇ ਬੈਠੇ ਸ਼ਖ਼ਸ ਨੇ ਪੁਲਿਸ ਵੱਲ ਸਿੱਧੀਆਂ ਦੋ ਗੋਲੀਆਂ ਚਲਾ ਦਿੱਤੀਆਂ।


ਪੁਲਿਸ ਵੱਲੋਂ ਤੁਰੰਤ ਗੱਡੀ ਦਾ ਪਿੱਛਾ ਕੀਤਾ ਗਿਆ। ਹੜਬੜਾਹਟ 'ਚ ਤੇਜ਼ ਰਫ਼ਤਾਰ ਕਾਰ ਤੋਂ ਚਾਲਕ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਸੜਕ ਕਿਨਾਰੇ ਖੱਡ 'ਚ ਜਾ ਡਿੱਗੀ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੁਸਤੈਦੀ ਦਿਖਾਉਂਦਿਆਂ ਦੋਵਾਂ ਨੂੰ ਘੇਰ ਕੇ ਗ੍ਰਿਫ਼ਤਾਰ ਕਰ ਲਿਆ।


ਫੜੇ ਗਏ ਮੁਲਜ਼ਮਾਂ ਦੀ ਪਛਾਣ ਬਦਨਾਮ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ੀ (ਵਾਸੀ ਪਿੰਡ ਬਖਤਗੜ੍ਹ, ਬਰਨਾਲਾ) ਅਤੇ ਉਸ ਦੇ ਸਾਥੀ ਗੁਰਸ਼ਰਨ ਸਿੰਘ (ਵਾਸੀ ਪਿੰਡ ਰੋਟਾ, ਥਾਣਾ ਨਿਹਾਲ ਸਿੰਘ ਵਾਲਾ, ਮੋਗਾ) ਵਜੋਂ ਹੋਈ ਹੈ। ਪੁਲਿਸ ਅਨੁਸਾਰ ਅਰਸ਼ਦੀਪ ਸਿੰਘ ਬਰਨਾਲਾ ਜ਼ਿਲ੍ਹੇ ਵਿੱਚ ਸੰਗੀਨ ਅਪਰਾਧਿਕ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ।


ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ .30 ਐੱਮ.ਐੱਮ. ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ ਘਟਨਾ ਵਿੱਚ ਵਰਤੀ ਗਈ ਵਰਨਾ ਕਾਰ ਜ਼ਬਤ ਕਰ ਲਈ ਹੈ। ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਦੋਸ਼ੀਆਂ ਨੇ ਸਰਕਾਰੀ ਡਿਊਟੀ 'ਤੇ ਤੈਨਾਤ ਟੀਮ 'ਤੇ ਦੋ ਫਾਇਰ ਕੀਤੇ ਸਨ।


ਘਟਨਾ ਵਾਲੀ ਥਾਂ 'ਤੇ ਫੋਰੈਂਸਿਕ ਟੀਮ ਨੂੰ ਬੁਲਾ ਕੇ ਵਾਰਦਾਤ ਨਾਲ ਸਬੰਧਤ ਅਹਿਮ ਸਬੂਤ ਇਕੱਠੇ ਕੀਤੇ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ 'ਚ ਹੋਰ ਵੀ ਕਈ ਅਹਿਮ ਖ਼ੁਲਾਸੇ ਹੋਣ ਦੀ ਪੂਰੀ ਸੰਭਾਵਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.