ਤਾਜਾ ਖਬਰਾਂ
ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ 'ਤੇ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਹੁਣ ਕਾਫ਼ੀ ਉਗਰ ਰੂਪ ਧਾਰਨ ਕਰ ਚੁੱਕਾ ਹੈ। ਦਿੱਲੀ ਵਿੱਚ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਅਤੇ ਵੱਖ-ਵੱਖ ਰਾਜਨੀਤਿਕ ਧਿਰਾਂ ਦੇ ਵਿਰੋਧ ਦੇ ਮੱਦੇਨਜ਼ਰ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਬਣਾਏ ਰੱਖਣਾ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਬਣ ਗਿਆ ਹੈ। ਇਸ ਸਥਿਤੀ 'ਤੇ ਕਾਬੂ ਪਾਉਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਪੱਛਮੀ ਬੰਗਾਲ ਤੋਂ ਸੀ.ਆਰ.ਪੀ.ਐੱਫ. (CRPF) ਦੀਆਂ 20 ਵਾਧੂ ਕੰਪਨੀਆਂ ਤੁਰੰਤ ਦਿੱਲੀ ਭੇਜਣ ਦੇ ਹੁਕਮ ਦਿੱਤੇ ਗਏ ਹਨ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਸੁਰੱਖਿਆ ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਗ੍ਰਹਿ ਮੰਤਰਾਲੇ (MHA) ਵੱਲੋਂ ਮੰਗਲਵਾਰ ਰਾਤ ਨੂੰ ਜਾਰੀ ਆਦੇਸ਼ਾਂ ਤੋਂ ਬਾਅਦ, ਕੋਲਕਾਤਾ ਤੋਂ ਸੀ.ਆਰ.ਪੀ.ਐੱਫ. ਦੀਆਂ 20 ਯੂਨਿਟਾਂ ਨੂੰ ਹਵਾਈ ਜਹਾਜ਼ਾਂ ਰਾਹੀਂ ਦਿੱਲੀ ਲਿਆਂਦਾ ਜਾ ਰਿਹਾ ਹੈ।
ਨਿਊਜ਼ ਏਜੰਸੀ ਪੀ.ਟੀ.ਆਈ. (PTI) ਮੁਤਾਬਕ, 'ਕਾਕਰੋਚ ਜਨਤਾ ਪਾਰਟੀ' (CJP) ਅਤੇ ਹੋਰ ਸਿਆਸੀ ਪਾਰਟੀਆਂ ਦੇ ਹਿੰਸਕ ਪ੍ਰਦਰਸ਼ਨਾਂ ਦੇ ਚਲਦਿਆਂ ਇਹ ਤੁਰੰਤ ਤਾਇਨਾਤੀ ਬਹੁਤ ਜ਼ਰੂਰੀ ਹੋ ਗਈ ਸੀ। ਬੰਗਾਲ 'ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਰਾਜ ਸਰਕਾਰ ਦੀ ਬੇਨਤੀ 'ਤੇ ਇਹ ਜਵਾਨ ਉੱਥੇ ਹੀ ਤੈਨਾਤ ਸਨ, ਜਿਨ੍ਹਾਂ ਨੂੰ ਹੁਣ ਵਾਪਸ ਰਾਜਧਾਨੀ ਬੁਲਾਇਆ ਗਿਆ ਹੈ।
ਇੱਕ ਸੀ.ਆਰ.ਪੀ.ਐੱਫ. ਕੰਪਨੀ ਵਿੱਚ ਲਗਭਗ 100 ਜਵਾਨ ਹੁੰਦੇ ਹਨ, ਜਿਸ ਦਾ ਮਤਲਬ ਹੈ ਕਿ ਕੁੱਲ 2,000 ਵਾਧੂ ਜਵਾਨ ਦਿੱਲੀ ਦੀ ਸੁਰੱਖਿਆ ਦੀ ਕਮਾਨ ਸੰਭਾਲਣਗੇ।
ਅਧਿਕਾਰੀਆਂ ਨੇ ਦੱਸਿਆ ਕਿ 20 ਜੁਲਾਈ ਤੋਂ ਸ਼ੁਰੂ ਹੋਏ ਸੰਸਦ ਦੇ ਮੌਨਸੂਨ ਸੈਸ਼ਨ ਅਤੇ ਪ੍ਰਦਰਸ਼ਨਾਂ ਨੂੰ ਧਿਆਨ 'ਚ ਰੱਖਦਿਆਂ ਦਿੱਲੀ ਪੁਲਿਸ ਕੋਲ ਪਹਿਲਾਂ ਹੀ ਸੀ.ਆਰ.ਪੀ.ਐੱਫ. ਅਤੇ ਇਸ ਦੀ ਦੰਗਾ ਵਿਰੋਧੀ ਇਕਾਈ ਰੈਪਿਡ ਐਕਸ਼ਨ ਫੋਰਸ (RAF) ਦੀਆਂ ਲਗਭਗ 30 ਕੰਪਨੀਆਂ ਮੌਜੂਦ ਹਨ। ਹੁਣ ਇਨ੍ਹਾਂ ਨਵੀਆਂ ਯੂਨਿਟਾਂ ਦੇ ਪਹੁੰਚਣ ਨਾਲ ਰਾਜਧਾਨੀ ਦੀ ਸੁਰੱਖਿਆ ਹਵਾਈ ਅਤੇ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਹੋ ਜਾਵੇਗੀ।
Get all latest content delivered to your email a few times a month.