IMG-LOGO
ਹੋਮ ਪੰਜਾਬ: ਪਠਾਨਕੋਟ 'ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਨਿੱਜੀ ਬੱਸ ਨੇ...

ਪਠਾਨਕੋਟ 'ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਨਿੱਜੀ ਬੱਸ ਨੇ 4 ਲੋਕਾਂ ਨੂੰ ਦਰੜਿਆ, 2 ਦੀ ਮੌਤ; ਭੜਕੇ ਲੋਕਾਂ ਨੇ ਬੱਸ ਨੂੰ ਲਗਾਈ ਅੱਗ

Admin User - Jul 22, 2026 12:41 PM
IMG

ਨੈਸ਼ਨਲ ਹਾਈਵੇਅ 'ਤੇ ਕੌਂਤਰਪੁਰ ਨੇੜੇ ਬੁੱਧਵਾਰ ਸਵੇਰੇ 10 ਵਜੇ ਦੇ ਕਰੀਬ ਇੱਕ ਖ਼ੌਫ਼ਨਾਕ ਹਾਦਸੇ ਨੇ ਪੂਰੇ ਇਲਾਕੇ 'ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ। ਜਲੰਧਰ ਤੋਂ ਜੰਮੂ ਵੱਲ ਜਾ ਰਹੀ ਇੱਕ ਪ੍ਰਾਈਵੇਟ ਬੱਸ ਦੇ ਚਾਲਕ ਨੇ ਲਾਪਰਵਾਹੀ ਨਾਲ ਗੱਡੀ ਚਲਾਉਂਦਿਆਂ ਸੜਕ ਕੰਢੇ ਮੌਜੂਦ ਚਾਰ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਹਾਦਸੇ 'ਚ ਦੋ ਵਿਅਕਤੀਆਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਵਾਰਦਾਤ ਤੋਂ ਬਾਅਦ ਲੋਕਾਂ ਦਾ ਗੁੱਸਾ ਭੜਕ ਗਿਆ ਅਤੇ ਉਨ੍ਹਾਂ ਨੇ ਬੱਸ ਨੂੰ ਅੱਗ ਹਵਾਲੇ ਕਰ ਦਿੱਤਾ।


ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਸਭ ਤੋਂ ਪਹਿਲਾਂ ਇੱਕ ਸਕੂਟੀ ਨਾਲ ਜਾ ਟਕਰਾਈ। ਸਕੂਟੀ ਚਾਲਕ ਬੱਸ ਦੇ ਹੇਠਾਂ ਅਟਕ ਗਿਆ, ਪਰ ਡਰਾਈਵਰ ਨੇ ਗੱਡੀ ਰੋਕਣ ਦੀ ਥਾਂ ਰਫ਼ਤਾਰ ਹੋਰ ਵਧਾ ਦਿੱਤੀ।


ਇਸ ਦੌਰਾਨ ਭੱਜਣ ਦੀ ਕੋਸ਼ਿਸ਼ ਕਰਦਿਆਂ ਬੱਸ ਨੇ ਅੱਗੇ ਖੜ੍ਹੇ ਇੱਕ ਮੋਟਰਸਾਈਕਲ ਨੂੰ ਉਡਾਇਆ ਅਤੇ ਫਿਰ ਪੈਦਲ ਜਾ ਰਹੇ ਦੋ ਹੋਰ ਲੋਕਾਂ ਨੂੰ ਦਰੜ ਦਿੱਤਾ। ਹਾਦਸੇ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਰਫੂ-ਚੱਕਰ ਹੋ ਗਏ।


ਡਰਾਈਵਰ-ਕੰਡਕਟਰ ਦੇ ਫਰਾਰ ਹੋਣ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਬੱਸ ਨੂੰ ਘੇਰ ਕੇ ਅੱਗ ਲਗਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਨੰਗਲ ਭੂਰ ਦੀ ਪੁਲਿਸ ਟੀਮ ਮੌਕੇ 'ਤੇ ਪੁੱਜੀ।


ਭੜਕੇ ਹੋਏ ਲੋਕਾਂ ਨੇ ਕੁਝ ਸਮਾਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਘੇਰਾਓ ਕੀਤਾ, ਪਰ ਪੁਲਿਸ ਨੇ ਜਲਦ ਹੀ ਮੁਸ਼ਕਿਲ ਨਾਲ ਸਥਿਤੀ 'ਤੇ ਕਾਬੂ ਪਾ ਲਿਆ। ਅਧਿਕਾਰੀਆਂ ਅਨੁਸਾਰ ਘਟਨਾ ਦੇ ਅਸਲ ਕਾਰਨਾਂ ਦੀ ਪੜਤਾਲ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.