IMG-LOGO
ਹੋਮ ਪੰਜਾਬ: 23 ਤੋਂ 26 ਜੁਲਾਈ ਤੱਕ ਪੰਜਾਬ ਦੇ ਡੀਸੀ ਦਫ਼ਤਰਾਂ 'ਚ...

23 ਤੋਂ 26 ਜੁਲਾਈ ਤੱਕ ਪੰਜਾਬ ਦੇ ਡੀਸੀ ਦਫ਼ਤਰਾਂ 'ਚ ਰਹੇਗਾ ਕੰਮਕਾਜ ਠੱਪ, ਲੋਕਾਂ ਦੇ ਕੰਮਕਾਜ ਰਹਿਣਗੇ ਪ੍ਰਭਾਵਿਤ

Admin User - Jul 22, 2026 04:11 PM
IMG

ਜੇਕਰ ਤੁਸੀਂ 23 ਜੁਲਾਈ ਤੋਂ 26 ਜੁਲਾਈ ਦਰਮਿਆਨ ਕਿਸੇ ਵੀ ਸਰਕਾਰੀ ਕੰਮ ਲਈ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਪਹਿਲਾਂ ਆਪਣਾ ਸ਼ਡਿਊਲ ਬਦਲ ਲਵੋ। ਪੰਜਾਬ ਭਰ ਦੇ ਡੀਸੀ ਦਫ਼ਤਰਾਂ ਦੇ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਚਾਰ ਦਿਨਾਂ ਦੀ ਮੁਕੰਮਲ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਹੈ, ਜਿਸ ਕਾਰਨ ਦਫ਼ਤਰਾਂ ਦਾ ਰੋਜ਼ਾਨਾ ਕੰਮਕਾਜ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ।

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਪੰਜਾਬ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਅਤੇ ਸੂਬਾ ਵਿੱਤ ਸਕੱਤਰ ਕਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ 9 ਜੁਲਾਈ ਨੂੰ ਕੀਤੀ ਗਈ ਹੜਤਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਭਰੋਸਾ ਦਿੱਤਾ ਗਿਆ ਸੀ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਕਾਰਨ ਕਰਮਚਾਰੀਆਂ ਨੂੰ ਮੁੜ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ।

ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ 23 ਜੁਲਾਈ ਤੋਂ 26 ਜੁਲਾਈ ਤੱਕ ਡੀਸੀ ਦਫ਼ਤਰਾਂ ਵਿੱਚ ਮੁਕੰਮਲ ਕੰਮ ਬੰਦ ਰਹੇਗਾ ਅਤੇ ਸਾਰੇ ਕਰਮਚਾਰੀ ਹੜਤਾਲ ਵਿੱਚ ਸ਼ਾਮਲ ਹੋਣਗੇ। ਜੱਥੇਬੰਦੀ ਨੇ ਸਮੂਹ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੀਆਂ ਮੰਗਾਂ ਦੀ ਪੂਰਤੀ ਲਈ ਇਸ ਹੜਤਾਲ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਇਆ ਜਾਵੇ।

ਹੜਤਾਲ ਕਾਰਨ ਜਨਤਾ ਨੂੰ ਰਜਿਸਟਰੀਆਂ, ਸਰਟੀਫਿਕੇਟ, ਮਾਲ ਰਿਕਾਰਡ, ਲਾਇਸੈਂਸ ਅਤੇ ਹੋਰ ਪ੍ਰਸ਼ਾਸਕੀ ਸੇਵਾਵਾਂ ਨਾਲ ਜੁੜੇ ਕੰਮਾਂ ਵਿੱਚ ਦੇਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇ ਸੰਭਵ ਹੋਵੇ ਤਾਂ ਆਪਣੇ ਜ਼ਰੂਰੀ ਕੰਮ ਹੜਤਾਲ ਤੋਂ ਪਹਿਲਾਂ ਜਾਂ ਇਸ ਦੇ ਖ਼ਤਮ ਹੋਣ ਤੋਂ ਬਾਅਦ ਹੀ ਕਰਵਾਏ ਜਾਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.