IMG-LOGO
ਹੋਮ ਪੰਜਾਬ: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ: SGPC ਮੈਂਬਰ ਜਥੇਦਾਰ ਗੁਰਮੇਲ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ: SGPC ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਦਾ ਦੇਹਾਂਤ; ਅੱਜ ਪਿੰਡ ਸੰਗਤਪੁਰਾ 'ਚ ਹੋਵੇਗਾ ਅੰਤਿਮ ਸਸਕਾਰ

Admin User - Jul 23, 2026 11:30 AM
IMG

ਲੰਮੇ ਸਮੇਂ ਤੋਂ ਅਸਵਸਥ ਚੱਲ ਰਹੇ ਅਕਾਲੀ ਦਲ ਦੇ ਵੈਟਰਨ ਨੇਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਇਲਾਜ ਦੌਰਾਨ ਅੰਤਿਮ ਸਾਹ ਲਏ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਇਲਾਕੇ ਦੀ ਧਾਰਮਿਕ ਅਤੇ ਸਿਆਸੀ ਫ਼ਿਜ਼ਾ ਵਿੱਚ ਸ਼ੋਕ ਦੀ ਲਹਿਰ ਫੈਲ ਗਈ ਹੈ।


ਜਥੇਦਾਰ ਸੰਗਤਪੁਰਾ ਦਾ ਅਕਾਲੀ ਰਾਜਨੀਤੀ ਅਤੇ ਪੰਥਕ ਸੇਵਾਵਾਂ ਵਿੱਚ ਵੱਡਾ ਕੱਦ ਸੀ। ਉਹ ਸਾਲ 1996 ਤੋਂ ਲਗਾਤਾਰ ਐੱਸ.ਜੀ.ਪੀ.ਸੀ. ਚੋਣ ਜਿੱਤ ਕੇ ਮੈਂਬਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਸਨ। ਪਰਿਵਾਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਉਨ੍ਹਾਂ ਦੀ ਦੇਹ ਦਾ ਅੰਤਿਮ ਸਸਕਾਰ ਅੱਜ ਦੁਪਹਿਰ 3 ਵਜੇ ਉਨ੍ਹਾਂ ਦੇ ਪਿਓ-ਦਾਦੇ ਦੇ ਪਿੰਡ ਸੰਗਤਪੁਰਾ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।


ਜਥੇਦਾਰ ਸੰਗਤਪੁਰਾ ਦੇ ਚਲਾਣੇ 'ਤੇ ਵੱਖ-ਵੱਖ ਪਾਰਟੀਆਂ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪਾਰਟੀ ਅਤੇ ਪੰਥ ਲਈ ਅਣਪੂਰਨ ਘਾਟਾ ਦੱਸਿਆ।


ਇਸ ਤੋਂ ਇਲਾਵਾ ਸੀਨੀਅਰ ਨੇਤਾ ਬਿਕਰਮਜੀਤ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਗਿਆਨੀ ਕੁਲਦੀਪ ਸਿੰਘ ਗੁੜਗੱਜ, ਤੀਰਥ ਸਿੰਘ ਮਾਹਲਾ, ਨਿਹਾਲ ਸਿੰਘ ਭੁੱਲਰ ਅਤੇ ਖਣਮੁੱਖ ਭਾਰਤੀ ਪੱਤੋ ਸਮੇਤ ਕਈ ਪ੍ਰਮੁੱਖ ਆਗੂਆਂ ਨੇ ਸੰਗਤਪੁਰਾ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.