ਤਾਜਾ ਖਬਰਾਂ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵੱਖ-ਵੱਖ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 6.582 ਕਿਲੋਗ੍ਰਾਮ ਹੈਰੋਇਨ ਅਤੇ 9.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਪੁਲਿਸ ਅਨੁਸਾਰ ਇਹ ਬਰਾਮਦਗੀ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਕੀਤੀ ਗਈ। ਮਾਮਲਿਆਂ ਸਬੰਧੀ ਥਾਣਾ ਅਜਨਾਲਾ ਅਤੇ ਥਾਣਾ ਬਿਆਸ ਵਿੱਚ ਐਨਡੀਪੀਐਸ ਐਕਟ ਤਹਿਤ ਵੱਖ-ਵੱਖ ਐਫਆਈਆਰ ਦਰਜ ਕਰ ਲਈਆਂ ਗਈਆਂ ਹਨ।
ਜਾਂਚ ਏਜੰਸੀਆਂ ਹੁਣ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਨਸ਼ਾ ਸਪਲਾਈ ਦੀ ਪੂਰੀ ਲੜੀ, ਉਨ੍ਹਾਂ ਦੇ ਅੱਗੇ-ਪਿੱਛੇ ਦੇ ਸਬੰਧਾਂ ਅਤੇ ਇਸ ਗਿਰੋਹ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਨ ਵਿੱਚ ਜੁਟੀਆਂ ਹੋਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਨੈੱਟਵਰਕ ਨਾਲ ਜੁੜੇ ਹਰ ਵਿਅਕਤੀ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਸੂਬੇ ਵਿੱਚ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਪੰਜਾਬ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।
Get all latest content delivered to your email a few times a month.