IMG-LOGO
ਹੋਮ ਪੰਜਾਬ: ਲੁਧਿਆਣਾ 'ਚ ਲਾਪਤਾ ਕੁੜੀਆਂ ਦੇ ਮਾਮਲੇ 'ਤੇ ਹਾਈਕੋਰਟ ਸਖ਼ਤ, ਪੰਜਾਬ...

ਲੁਧਿਆਣਾ 'ਚ ਲਾਪਤਾ ਕੁੜੀਆਂ ਦੇ ਮਾਮਲੇ 'ਤੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਤੇ ਡੀਸੀ ਤੋਂ 10 ਦਿਨਾਂ ਵਿੱਚ ਮੰਗੀ ਰਿਪੋਰਟ

Admin User - Jul 23, 2026 04:36 PM
IMG

ਲੁਧਿਆਣਾ ਵਿੱਚ 48 ਘੰਟਿਆਂ ਦੇ ਅੰਦਰ ਕਈ ਨਾਬਾਲਗ ਅਤੇ ਨੌਜਵਾਨ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੰਭੀਰਤਾ ਨਾਲ ਲੈਂਦਿਆਂ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ, ਲੁਧਿਆਣਾ ਦੇ ਡਿਪਟੀ ਕਮਿਸ਼ਨਰ (ਡੀਸੀ) ਅਤੇ ਸੰਬੰਧਿਤ ਅਧਿਕਾਰੀਆਂ ਤੋਂ 10 ਦਿਨਾਂ ਦੇ ਅੰਦਰ ਵਿਸਥਾਰਪੂਰਵਕ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡੀਸੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲਾਪਤਾ ਹੋਣ ਦੀਆਂ ਕੁੱਲ 10 ਸ਼ਿਕਾਇਤਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਵਿੱਚੋਂ 8 ਕੁੜੀਆਂ ਨੂੰ ਸੁਰੱਖਿਅਤ ਟਰੇਸ ਕਰ ਲਿਆ ਗਿਆ ਹੈ। ਇਸ ਸਬੰਧੀ 7 ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕੁਝ ਕੁੜੀਆਂ ਘਰੇਲੂ ਜਾਂ ਆਰਥਿਕ ਸਮੱਸਿਆਵਾਂ ਕਾਰਨ ਘਰ ਛੱਡ ਕੇ ਚਲੀ ਗਈਆਂ ਸਨ, ਜਦਕਿ ਕੁਝ ਹੋਰ ਨਿੱਜੀ ਕਾਰਨਾਂ ਕਰਕੇ ਘਰੋਂ ਨਿਕਲੀਆਂ ਸਨ।

ਡੀਸੀ ਮੁਤਾਬਕ ਇੱਕ ਕੁੜੀ ਵੈਸਟਰਨ ਮਾਲ ਵਿੱਚ ਕੱਪੜੇ ਖਰੀਦਣ ਗਈ ਸੀ, ਜਦਕਿ ਦੂਜੀ ਆਪਣੇ ਜਨਮਦਿਨ ਲਈ ਕੇਕ ਲੈਣ ਨਿਕਲੀ ਸੀ। ਹਾਲਾਂਕਿ ਦੋਵੇਂ ਬਾਅਦ ਵਿੱਚ ਆਪਣੇ-ਆਪ ਘਰ ਵਾਪਸ ਪਰਤ ਆਈਆਂ। ਉਨ੍ਹਾਂ ਦੱਸਿਆ ਕਿ ਕੁਝ ਹੋਰ ਕੁੜੀਆਂ ਵੀ ਉਸ ਸਮੇਂ ਵਾਪਸ ਆ ਗਈਆਂ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਗਿਰੋਹ ਦੀ ਸੰਭਾਵਿਤ ਭੂਮਿਕਾ ਬਾਰੇ ਪੁੱਛੇ ਜਾਣ 'ਤੇ ਡੀਸੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਇਸ ਪੜਾਅ 'ਤੇ ਇਹ ਨਹੀਂ ਕਿਹਾ ਜਾ ਸਕਦਾ ਕਿ ਇਸ ਦੇ ਪਿੱਛੇ ਕਿਸੇ ਗਿਰੋਹ ਦਾ ਹੱਥ ਹੈ ਜਾਂ ਨਹੀਂ। ਇਸ ਐਂਗਲ ਤੋਂ ਵੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਪ੍ਰਭਾਵਿਤ ਕੁੜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਪੂਰੇ ਮਾਮਲੇ ਦੀ ਹਕੀਕਤ ਜਾਣਣ ਦੀ ਕੋਸ਼ਿਸ਼ ਕਰਨਗੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.