IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਕੈਨੇਡਾ 'ਚ ਪੰਜਾਬੀ ਮੁਟਿਆਰ ਦਾ ਬੇਰਹਿਮੀ ਨਾਲ ਕਤਲ: ਐਡਮਿੰਟਨ 'ਚ...

ਕੈਨੇਡਾ 'ਚ ਪੰਜਾਬੀ ਮੁਟਿਆਰ ਦਾ ਬੇਰਹਿਮੀ ਨਾਲ ਕਤਲ: ਐਡਮਿੰਟਨ 'ਚ ਲਿਵ-ਇਨ ਪਾਰਟਨਰ ਨੇ ਘੁੱਟਿਆ ਗਲਾ; 22 ਸਾਲਾ ਦੋਸ਼ੀ ਗ੍ਰਿਫ਼ਤਾਰ

Admin User - Jul 24, 2026 11:58 AM
IMG

ਕੈਨੇਡਾ ਦੇ ਐਡਮਿੰਟਨ ਸ਼ਹਿਰ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਨਾਲ ਸਬੰਧਤ 23 ਸਾਲਾ ਪੰਜਾਬੀ ਕੁੜੀ ਦਾ ਉਸ ਦੇ ਹੀ ਲਿਵ-ਇਨ ਪਾਰਟਨਰ ਵੱਲੋਂ ਕਥਿਤ ਤੌਰ 'ਤੇ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਅਦਾਲਤੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਮ੍ਰਿਤਕਾ ਦੀ ਪਛਾਣ ਦਮਨਪ੍ਰੀਤ ਕੌਰ (23) ਵਜੋਂ ਹੋਈ ਹੈ, ਜਿਸ ਨੂੰ ਪਰਿਵਾਰ ਨੇ ਕਰੀਬ 5 ਸਾਲ ਪਹਿਲਾਂ ਸੁਫ਼ਨਿਆਂ ਦੀ ਉਡਾਣ ਲਈ ਕਰਜ਼ਾ ਚੁੱਕ ਕੇ ਕੈਨੇਡਾ ਭੇਜਿਆ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਉੱਥੇ ਨੌਕਰੀ ਕਰ ਰਹੀ ਸੀ।


ਘਟਨਾ ਦੇ ਵੇਰਵਿਆਂ ਅਨੁਸਾਰ:


9 ਜੁਲਾਈ: ਐਡਮਿੰਟਨ ਦੇ ਸਿਲਵਰਬੇਰੀ ਇਲਾਕੇ 'ਚ ਸਥਿਤ ਘਰ ਤੋਂ ਇਮਰਜੈਂਸੀ ਕਾਲ ਮਿਲਣ 'ਤੇ ਪੁਲਿਸ ਅਤੇ ਪੈਰਾਮੈਡੀਕਲ ਟੀਮ ਮੌਕੇ 'ਤੇ ਪਹੁੰਚੀ, ਜਿੱਥੇ ਦਮਨਪ੍ਰੀਤ ਬੇਹੋਸ਼ੀ ਦੀ ਹਾਲਤ 'ਚ ਮਿਲੀ।


12 ਜੁਲਾਈ: ਹਸਪਤਾਲ 'ਚ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।


14 ਜੁਲਾਈ: ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ ਹੋਇਆ ਕਿ ਉਸ ਦੀ ਮੌਤ ਗਲਾ ਘੁੱਟਣ (ਖ਼ੂਨ-ਖ਼ਰਾਬੇ/ਦਮ ਘੁੱਟਣ) ਕਾਰਨ ਹੋਈ ਹੈ।


ਐਡਮਿੰਟਨ ਪੁਲਿਸ ਸਰਵਿਸ (Homicide Unit) ਨੇ 22 ਜੁਲਾਈ ਨੂੰ ਦੋਸ਼ੀ ਰਿਤੇਸ਼ ਕੁਮਾਰ (22, ਵਾਸੀ ਦਿੱਲੀ) ਨੂੰ ਗ੍ਰਿਫ਼ਤਾਰ ਕਰ ਲਿਆ, ਜੋ ਕਿ ਉਸ ਦਾ ਲਿਵ-ਇਨ ਪਾਰਟਨਰ ਸੀ। ਦੋਵਾਂ ਦੀ ਮੁਲਾਕਾਤ ਸਾਲ 2021 'ਚ ਪੜ੍ਹਾਈ ਦੌਰਾਨ ਹੋਈ ਸੀ। ਪੁਲਿਸ ਅਨੁਸਾਰ ਇਹ ਮਾਮਲਾ ਘਰੇਲੂ ਹਿੰਸਾ ਨਾਲ ਜੁੜਿਆ ਹੈ ਅਤੇ ਦੋਸ਼ੀ 'ਤੇ ਸੈਕੰਡ ਡਿਗਰੀ ਮਰਡਰ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਝਗੜੇ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ ਹੈ।


ਪਰਿਵਾਰ ਦੀ ਮਾਲੀ ਹਾਲਤ ਠੀਕ ਨਾ ਹੋਣ ਕਰਕੇ ਦਮਨਪ੍ਰੀਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਅਤੇ ਅੰਤਿਮ ਰਸਮਾਂ ਦਾ ਖ਼ਰਚਾ ਚੁੱਕਣ ਲਈ ਕੈਨੇਡਾ ਵਿੱਚ ਸਥਾਨਕ ਭਾਈਚਾਰੇ ਵੱਲੋਂ 'GoFundMe' ਰਾਹੀਂ ਫੰਡ ਇਕੱਠਾ ਕੀਤਾ ਜਾ ਰਿਹਾ ਹੈ। ਫਿਲਹਾਲ ਭਾਰਤੀ ਦੂਤਾਵਾਸ ਵੱਲੋਂ ਕਿਸੇ ਸਰਕਾਰੀ ਮਦਦ ਦੀ ਉਡੀਕ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.