ਤਾਜਾ ਖਬਰਾਂ
ਨੀਟ (NEET) ਪ੍ਰੀਖਿਆ 'ਚ ਹੋਈ ਧਾਂਦਲੀ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ 'ਤੇ 'ਕਾਕਰੋਚ ਜਨਤਾ ਪਾਰਟੀ' (CJP) ਅਤੇ ਵਿਦਿਆਰਥੀ ਸੰਗਠਨਾਂ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਲਗਾਤਾਰ ਵਧਦੇ ਜਨਤਕ ਰੋਸ ਦੇ ਦਬਾਅ ਹੇਠ ਕੇਂਦਰ ਸਰਕਾਰ ਨੇ ਪ੍ਰੀਖਿਆ ਪ੍ਰਣਾਲੀ ਅਤੇ ਮੰਤਰਾਲੇ 'ਚ ਵੱਡਾ ਫੇਰਬਦਲ ਕਰਦਿਆਂ ਪਹਿਲੀ ਵੱਡੀ ਪ੍ਰਸ਼ਾਸਨਿਕ ਕਾਰਵਾਈ ਕੀਤੀ ਹੈ। ਸਰਕਾਰ ਵੱਲੋਂ ਸਿੱਖਿਆ ਮੰਤਰਾਲੇ ਦੇ ਪ੍ਰਮੁੱਖ ਸਕੱਤਰਾਂ ਸਮੇਤ ਕਈ ਉੱਚ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਬਦਲ ਦਿੱਤੀਆਂ ਗਈਆਂ ਹਨ।
ਦੇਰ ਰਾਤ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ:
ਇਨ੍ਹਾਂ ਤਬਾਦਲਿਆਂ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵਿਦਿਆਰਥੀਆਂ ਦੇ ਨਾਂ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਨੌਜਵਾਨਾਂ ਦੇ ਭਵਿੱਖ ਨਾਲ ਖੇਡਣ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੀਐੱਮ ਨੇ ਸੰਕੇਤ ਦਿੱਤਾ ਕਿ ਸ਼ੁੱਕਰਵਾਰ ਨੂੰ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਪੇਪਰ ਲੀਕ ਵਿਰੁੱਧ ਹੋਰ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣਗੇ।
ਪੇਪਰ ਲੀਕ ਮਾਮਲਿਆਂ ਦੀ ਤੁਰੰਤ ਅਤੇ ਸਖ਼ਤ ਸੁਣਵਾਈ ਲਈ ਦਿੱਲੀ 'ਚ ਵਿਸ਼ੇਸ਼ ਫਾਸਟ-ਟ੍ਰੈਕ ਕੋਰਟ ਸਥਾਪਤ ਕਰਨ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ:
Get all latest content delivered to your email a few times a month.