ਤਾਜਾ ਖਬਰਾਂ
ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਡੀਐੱਸਪੀ ਪ੍ਰਿਤਪਾਲ ਸਿੰਘ ਸੰਧੂ ਨੇ ਆਪਣੀ ਡਿਊਟੀ ਦੌਰਾਨ ਉੱਚ ਪੱਧਰੀ ਪੇਸ਼ੇਵਰਤਾ, ਇਮਾਨਦਾਰੀ ਅਤੇ ਨਿਸ਼ਠਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਅਜਿਹੇ ਅਧਿਕਾਰੀ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜੋ ਹਰ ਚੁਣੌਤੀਪੂਰਨ ਸਥਿਤੀ ਵਿੱਚ ਵੀ ਲੋਕ ਸੇਵਾ ਅਤੇ ਕਾਨੂੰਨ-ਵਿਵਸਥਾ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਡੀਐੱਸਪੀ ਸੰਧੂ ਦੀ ਲਗਾਤਾਰ ਮਿਹਨਤ ਅਤੇ ਸੇਵਾ ਭਾਵਨਾ ਹੋਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੀ ਪ੍ਰੇਰਣਾਦਾਇਕ ਹੈ।
ਇਸ ਮੌਕੇ ਖੰਨਾ ਪੁਲਿਸ ਦੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਡੀਐੱਸਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਇਸ ਮਾਣਮੱਤੇ ਸਨਮਾਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਤਰ੍ਹਾਂ ਦੀ ਪ੍ਰਸ਼ੰਸਾ ਨਾਲ ਪੁਲਿਸ ਕਰਮਚਾਰੀਆਂ ਦਾ ਮਨੋਬਲ ਹੋਰ ਮਜ਼ਬੂਤ ਹੁੰਦਾ ਹੈ ਅਤੇ ਉਹ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਦੀ ਪਾਲਣਾ ਲਈ ਹੋਰ ਵੱਧ ਸਮਰਪਿਤ ਹੋ ਕੇ ਕੰਮ ਕਰਦੇ ਹਨ।
ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਡੀਐੱਸਪੀ ਪ੍ਰਿਤਪਾਲ ਸਿੰਘ ਸੰਧੂ ਨੇ ਪੰਜਾਬ ਪੁਲਿਸ ਦੇ ਡੀਜੀਪੀ, ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਅਤੇ ਆਪਣੇ ਸਮੂਹ ਸੀਨੀਅਰ ਅਧਿਕਾਰੀਆਂ ਅਤੇ ਸਾਥੀ ਪੁਲਿਸ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਇਹ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਹੋਰ ਵੱਧ ਪ੍ਰੇਰਿਤ ਕਰੇਗਾ।
ਸਮਾਗਮ ਦੌਰਾਨ ਖੰਨਾ ਪੁਲਿਸ ਦੇ ਕਈ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ, ਜਿਨ੍ਹਾਂ ਨੇ ਡੀਐੱਸਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Get all latest content delivered to your email a few times a month.