IMG-LOGO
ਹੋਮ ਪੰਜਾਬ, ਰਾਸ਼ਟਰੀ, NEET ਅੰਦੋਲਨ ‘ਤੇ ਬਿੱਟੂ ਦਾ ਕਾਂਗਰਸ ‘ਤੇ ਹਮਲਾ, ਕਿਹਾ- ਵਿਦਿਆਰਥੀਆਂ...

NEET ਅੰਦੋਲਨ ‘ਤੇ ਬਿੱਟੂ ਦਾ ਕਾਂਗਰਸ ‘ਤੇ ਹਮਲਾ, ਕਿਹਾ- ਵਿਦਿਆਰਥੀਆਂ ਦੇ ਮੁੱਦੇ ਨੂੰ ਰਾਜਨੀਤੀ ਲਈ ਕੀਤਾ ਜਾ ਰਿਹਾ ਹੈ ਇਸਤੇਮਾਲ

Admin User - Jul 24, 2026 07:52 PM
IMG

ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਦਿੱਲੀ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਵਿਦਿਆਰਥੀਆਂ ਵੱਲੋਂ ਇਨਸਾਫ਼ ਲਈ ਸ਼ੁਰੂ ਕੀਤੇ ਗਏ ਅੰਦੋਲਨ ਨੂੰ ਕਾਂਗਰਸ ਨੇ ਆਪਣੇ ਰਾਜਨੀਤਿਕ ਲਾਭ ਲਈ ਹਾਈਜੈਕ ਕਰ ਲਿਆ ਹੈ।

ਬਿੱਟੂ ਨੇ ਕਿਹਾ ਕਿ NEET ਪੇਪਰ ਲੀਕ ਦੀ ਘਟਨਾ ਬਹੁਤ ਹੀ ਗੰਭੀਰ ਅਤੇ ਦੁਖਦਾਈ ਹੈ, ਜਿਸ ਵਿੱਚ ਦੋਸ਼ੀਆਂ ਖ਼ਿਲਾਫ਼ ਅਦਾਲਤ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੰਸਦ ਵਿੱਚ ਸਖ਼ਤ ਕਾਨੂੰਨ ਲਿਆ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦਿਆਰਥੀਆਂ ਦੇ ਹੱਕਾਂ ਦੀ ਲੜਾਈ ਨੂੰ ਰਾਜਨੀਤਿਕ ਰੰਗ ਦੇਣਾ ਠੀਕ ਨਹੀਂ ਹੈ।

ਕਾਂਗਰਸ ਨੇਤਾਵਾਂ ‘ਤੇ ਹਮਲਾ ਕਰਦਿਆਂ ਬਿੱਟੂ ਨੇ ਕਿਹਾ ਕਿ ਲੋਕਾਂ ਵੱਲੋਂ ਸੰਸਦ ਵਿੱਚ ਮੁੱਦੇ ਉਠਾਉਣ ਲਈ ਚੁਣੇ ਗਏ ਸੰਸਦ ਮੈਂਬਰ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਸਿਰਫ਼ ਧਰਨੇ-ਪ੍ਰਦਰਸ਼ਨ ਹੀ ਕਰਨਾ ਚਾਹੁੰਦੇ ਹਨ ਤਾਂ ਆਪਣੀਆਂ ਸੀਟਾਂ ਨੌਜਵਾਨਾਂ ਲਈ ਖਾਲੀ ਕਰ ਦੇਣ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਅੰਦਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਸਮਰਥਕਾਂ ਵਿਚਕਾਰ ਸੱਤਾ ਸੰਘਰਸ਼ ਹੋਣ ਦਾ ਵੀ ਦਾਅਵਾ ਕੀਤਾ।

ਪੰਜਾਬ ਦੀ ਰਾਜਨੀਤੀ ਬਾਰੇ ਗੱਲ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸੂਬੇ ਵਿੱਚ ਭਾਜਪਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੰਤਾਂ ਅਤੇ ਮਹਾਂਪੁਰਖਾਂ ਦੇ ਆਸ਼ੀਰਵਾਦ ਨਾਲ ਉਹ ਪੰਜਾਬ ਨੂੰ ਮੁੜ ਦੇਸ਼ ਦਾ ਅਗੇਤੀ ਸੂਬਾ ਬਣਾਉਣ ਲਈ ਕੰਮ ਕਰ ਰਹੇ ਹਨ।

ਉਨ੍ਹਾਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਹਰਿਆਣਾ ਦੀ ਤਰ੍ਹਾਂ 24 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਵਿੱਚ ਵੱਡੇ ਉਦਯੋਗਿਕ ਪ੍ਰੋਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦਾ ਵੀ ਵਾਅਦਾ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.