IMG-LOGO
ਹੋਮ ਪੰਜਾਬ: ਗੁਰਦਾਸਪੁਰ ਦੇ ਭੰਗਵਾ ਪਿੰਡ 'ਚ ਖੂਨੀ ਝੜਪ, ਪੁਰਾਣੀ ਰੰਜਿਸ਼ ਨੇ...

ਗੁਰਦਾਸਪੁਰ ਦੇ ਭੰਗਵਾ ਪਿੰਡ 'ਚ ਖੂਨੀ ਝੜਪ, ਪੁਰਾਣੀ ਰੰਜਿਸ਼ ਨੇ ਲਈ 26 ਸਾਲਾ ਨੌਜਵਾਨ ਦੀ ਜਾਨ; CCTV ਆਈ ਸਾਹਮਣੇ

Admin User - Jul 24, 2026 09:14 PM
IMG

ਗੁਰਦਾਸਪੁਰ ਦੇ ਪਿੰਡ ਭੰਗਵਾ ਵਿੱਚ ਪੁਰਾਣੀ ਰੰਜਿਸ਼ ਨੇ ਇੱਕ ਵਾਰ ਫਿਰ ਹਿੰਸਕ ਰੂਪ ਧਾਰ ਲਿਆ, ਜਿਸ ਦੌਰਾਨ ਹੋਈ ਫਾਇਰਿੰਗ ਵਿੱਚ 26 ਸਾਲਾ ਨੌਜਵਾਨ ਵਿਜੇ ਮਸੀਹ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ, ਜਦਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ, ਪਿੰਡ ਵਿੱਚ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਝੜਪ ਹੋਈ। ਇਸ ਦੌਰਾਨ ਇੱਕ ਧਿਰ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਗੋਲੀ ਵਿਜੇ ਮਸੀਹ ਦੇ ਸਿਰ ਵਿੱਚ ਲੱਗੀ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਿੰਡ ਵਾਸੀਆਂ ਦਾ ਦਾਅਵਾ ਹੈ ਕਿ ਪਿੰਡ ਦੇ ਸਰਪੰਚ ਨੇ ਸੰਭਾਵਿਤ ਝਗੜੇ ਬਾਰੇ ਪਹਿਲਾਂ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ, ਪਰ ਸਮੇਂ ਸਿਰ ਕਾਰਵਾਈ ਨਾ ਹੋਣ ਕਾਰਨ ਇਹ ਵੱਡੀ ਘਟਨਾ ਵਾਪਰੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਪਹਿਲਾਂ ਹੀ ਸਖ਼ਤੀ ਨਾਲ ਕਦਮ ਚੁੱਕਦੀ ਤਾਂ ਇੱਕ ਨੌਜਵਾਨ ਦੀ ਜਾਨ ਬਚ ਸਕਦੀ ਸੀ।

ਮ੍ਰਿਤਕ ਵਿਜੇ ਮਸੀਹ ਦੇ ਮਾਮਾ ਬੱਬਾ ਮਸੀਹ ਅਤੇ ਮਾਤਾ ਮੇਵਾਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਜੱਟ ਅਤੇ ਕ੍ਰਿਸਚਨ ਭਾਈਚਾਰੇ ਦੇ ਨੌਜਵਾਨਾਂ ਵਿਚਾਲੇ ਝਗੜਾ ਹੋਇਆ ਸੀ, ਜਿਸ ਦਾ ਪੁਲਿਸ ਨੇ ਸਮਝੌਤਾ ਕਰਵਾ ਦਿੱਤਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਉਸੇ ਰੰਜਿਸ਼ ਦੇ ਚਲਦਿਆਂ ਬੀਤੀ ਰਾਤ ਕੁਝ ਲੋਕ ਬਾਹਰੋਂ ਨੌਜਵਾਨਾਂ ਨੂੰ ਲੈ ਕੇ ਪਿੰਡ ਵਿੱਚ ਆਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਗੋਲੀਆਂ ਚਲਾਈਆਂ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਵਿਜੇ ਮਸੀਹ ਸਿਰਫ਼ ਝਗੜਾ ਦੇਖਣ ਲਈ ਘਰੋਂ ਬਾਹਰ ਗਿਆ ਸੀ, ਪਰ ਹਮਲਾਵਰਾਂ ਦੀ ਚਲਾਈ ਗੋਲੀ ਉਸ ਦੇ ਸਿਰ ਵਿੱਚ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕੁਝ ਨੌਜਵਾਨ ਤੇਜ਼ਧਾਰ ਹਥਿਆਰ ਲੈ ਕੇ ਪਿੰਡ ਵਿੱਚ ਘੁੰਮਦੇ ਅਤੇ ਹੰਗਾਮਾ ਕਰਦੇ ਨਜ਼ਰ ਆ ਰਹੇ ਹਨ। ਪੁਲਿਸ ਇਸ ਫੁਟੇਜ ਨੂੰ ਵੀ ਜਾਂਚ ਦਾ ਹਿੱਸਾ ਬਣਾ ਰਹੀ ਹੈ।

ਡੀਐਸਪੀ ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਪੁਸ਼ਟੀ ਕੀਤੀ ਕਿ ਇਹ ਘਟਨਾ ਪੁਰਾਣੀ ਰੰਜਿਸ਼ ਦਾ ਨਤੀਜਾ ਹੈ ਅਤੇ ਪਹਿਲਾਂ ਵੀ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਕਰਵਾਇਆ ਗਿਆ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.