ਤਾਜਾ ਖਬਰਾਂ
ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਇੱਕ ਵਾਰ ਫਿਰ ਸੁਸਤ ਪੈਂਦੀ ਨਜ਼ਰ ਆ ਰਹੀ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਸ਼ਨੀਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਕੋਈ ਵੱਡੀ ਸੰਭਾਵਨਾ ਨਹੀਂ ਹੈ। ਹਾਲਾਂਕਿ, ਅਗਲੇ ਹਫ਼ਤੇ ਦੀ ਸ਼ੁਰੂਆਤ ਤੋਂ ਮੌਸਮ ਦੇ ਮਿਜ਼ਾਜ ਵਿੱਚ ਮੁੜ ਬਦਲਾਅ ਦੇਖਣ ਨੂੰ ਮਿਲੇਗਾ, ਜਿੱਥੇ 28 ਤੋਂ 30 ਜੁਲਾਈ ਦਰਮਿਆਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ 26 ਅਤੇ 27 ਜੁਲਾਈ ਨੂੰ ਕੁੱਝ ਥਾਵਾਂ 'ਤੇ ਹਲਕੇ ਫੁਹਾਰ ਪੈਣ ਦੀ ਉਮੀਦ ਹੈ।
ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਖ਼ਰਾਬ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਹੈ:
ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ 'ਚ ਹਲਕੀ ਬੂੰਦਾ-ਬਾਂਦੀ ਅਤੇ ਠੰਢੀਆਂ ਹਵਾਵਾਂ ਚੱਲੀਆਂ, ਜਿਸ ਨੂੰ ਵਿਭਾਗ ਨੇ ਆਮ ਮਾਨਸੂਨੀ ਗਤੀਵਿਧੀ ਕਰਾਰ ਦਿੱਤਾ ਹੈ। ਗੁਆਂਢੀ ਪਹਾੜੀ ਰਾਜਾਂ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਮੂਸਲਾਧਾਰ ਮੀਂਹ ਦਰਜ ਕੀਤਾ ਗਿਆ।
ਸ਼ੁੱਕਰਵਾਰ ਨੂੰ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਮੌਸਮ ਮੁੱਖ ਤੌਰ 'ਤੇ ਖ਼ੁਸ਼ਕ ਰਿਹਾ:
ਨਮੀ ਵਾਲਾ ਮੌਸਮ ਅਤੇ ਸਾਵਧਾਨੀ ਦੀ ਅਪੀਲ
ਮੌਸਮ ਮਾਹਿਰਾਂ ਅਨੁਸਾਰ ਮਾਨਸੂਨ ਦਾ ਪ੍ਰਭਾਵ ਫਿਲਹਾਲ ਸੀਮਤ ਖੇਤਰਾਂ ਤੱਕ ਹੀ ਹੈ। ਸ਼ਨੀਵਾਰ ਨੂੰ ਸਿਰਫ਼ ਉੱਤਰੀ ਅਤੇ ਉੱਤਰ-ਪੂਰਬੀ ਪੰਜਾਬ ਦੇ ਜ਼ਿਲ੍ਹਿਆਂ 'ਚ ਹੀ ਮੀਂਹ ਪੈ ਸਕਦਾ ਹੈ, ਜਦਕਿ ਬਾਕੀ ਹਿੱਸਿਆਂ 'ਚ ਬੱਦਲਵਾਈ ਦੇ ਨਾਲ-ਨਾਲ ਹੁੰਮਸ (ਨਮੀ) ਵਾਲਾ ਮੌਸਮ ਬਣਿਆ ਰਹੇਗਾ। ਵਿਭਾਗ ਨੇ ਬਾਰਿਸ਼ ਵਾਲੇ ਖੇਤਰਾਂ 'ਚ ਆਸਮਾਨੀ ਬਿਜਲੀ ਅਤੇ ਸੜਕਾਂ 'ਤੇ ਫਿਸਲਣ ਤੋਂ ਬਚਣ ਲਈ ਲੋਕਾਂ ਨੂੰ ਅਗਾਊਂ ਸਾਵਧਾਨੀ ਵਰਤਣ ਦੀ ਹਦਾਇਤ ਕੀਤੀ ਹੈ।
Get all latest content delivered to your email a few times a month.