IMG-LOGO
ਹੋਮ ਪੰਜਾਬ, ਰਾਸ਼ਟਰੀ, ਵਿਦਿਆਰਥੀਆਂ ਨੂੰ ਜਿੱਤ ਦੀ ਵਧਾਈ, ਪੇਪਰ ਲੀਕ ਮਾਮਲੇ 'ਚ ਸਖ਼ਤ...

ਵਿਦਿਆਰਥੀਆਂ ਨੂੰ ਜਿੱਤ ਦੀ ਵਧਾਈ, ਪੇਪਰ ਲੀਕ ਮਾਮਲੇ 'ਚ ਸਖ਼ਤ ਕਾਨੂੰਨ ਬਣੇ - ਮਨਪ੍ਰੀਤ ਸਿੰਘ ਇਯਾਲੀ

Admin User - Jul 25, 2026 06:12 PM
IMG

ਚੰਡੀਗੜ੍ਹ- ਅਕਾਲੀ ਦਲ "ਵਾਰਿਸ ਪੰਜਾਬ ਦੇ" ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਨੀਟ ਪੇਪਰ ਲੀਕ ਮਾਮਲੇ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਦੇਸ਼ ਦੇ ਨੌਜਵਾਨਾਂ ਦੀ ਏਕਤਾ, ਹਿੰਮਤ ਅਤੇ ਦ੍ਰਿੜ੍ਹ ਇਰਾਦੇ ਦੀ ਜਿੱਤ ਹੈ। ਸਰਦਾਰ ਇਯਾਲੀ ਨੇ ਕਿਹਾ ਕਿ ਇੱਕ ਪਾਸੇ ਆਪਣੀਆਂ ਨਾਕਾਮੀਆਂ ਨੁੰ  ਲੁਕਾਉਣ ਲਈ ਕੇਂਦਰ ਸਰਕਾਰ ਪੁਲਿਸ ਬਲ ਦਾ ਪ੍ਰਯੋਗ ਕਰ ਰਹੀ ਸੀ ਤਾਂ ਦੂਜੇ ਪਾਸੇ ਵਿਦਿਆਰਥੀਆਂ ਨੇ ਅਡੋਲ ਰਹਿ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਅਸਤੀਫਾ ਦੇਣ ਲਈ ਮਜਬੂਰ ਕੀਤਾ। ਸਰਦਾਰ ਇਯਾਲੀ ਨੇ ਕਿਹਾ, ਕਿ ਦੇਸ਼ ਦੀਆਂ ਸੱਤਾਧਾਰੀ ਪਾਰਟੀਆਂ ਸਮੇਤ ਹਰ ਪਾਰਟੀ ਨੂੰ ਸਮਝ ਲੈਣਾ ਚਾਹੀਦਾ ਹੈ ਕਿ, ਦੇਸ਼ ਦਾ ਨੌਜਵਾਨ ਹੁਣ ਸੀਮਤ ਵਿਚਾਰ ਤੱਕ ਮਹਿਦੂਦ ਨਹੀਂ ਰਿਹਾ ।

ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਪੇਪਰ ਲੀਕ ਮਾਮਲੇ ਉਪਰ ਸੰਘਰਸ਼ ਕਰਨ ਵਾਲੇ ਵਿਦਿਆਰਥੀਆਂ ਦੀ ਆੜ ਹੇਠ ਦੇਸ਼ ਕਾਂਗਰਸ ਅਤੇ ਆਪ ਵਲੋਂ ਕੀਤੀ ਜਾ ਰਹੀ ਸਿਆਸਤ ਨੂੰ ਮੰਦਭਾਗਾ ਕਰਾਰ ਦਿੱਤਾ। ਸਰਦਾਰ ਇਯਾਲੀ ਨੇ ਕਿਹਾ ਕਿ, ਦੋਹਾਂ ਹੀ ਪਾਰਟੀਆਂ ਦੇ ਰਾਜ ਵਿੱਚ ਵੀ ਪੇਪਰ ਲੀਕ ਮਾਮਲੇ ਸਾਹਮਣੇ ਆ ਚੁੱਕੇ ਹਨ। ਵਿਦਿਆਰਥੀਆਂ ਦੇ ਭਵਿੱਖ ਨੂੰ ਸਿਆਸੀ ਢਾਲ ਬਣਾਉਣ ਦੀ ਓਹ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ।

ਇਸ ਦੇ ਨਾਲ ਹੀ ਸਰਦਾਰ ਇਯਾਲੀ ਨੇ ਦਿੱਲੀ ਦੀਆਂ ਸਮੂਹ ਸਿੱਖ ਸੰਗਤਾਂ ਦੇ ਹੌਸਲੇ ਦੀ ਤਾਰੀਫ਼ ਕੀਤੀ ਕਿ, ਜਿਨਾ ਨੇ ਇਸ ਮੁਸ਼ਕਲ ਹਾਲਾਤਾਂ ਵਿੱਚ ਵਿਦਿਆਰਥੀਆਂ ਦਾ ਡਟ ਕੇ ਸਾਥ ਦਿੱਤਾ। ਅੰਤ ਵਿੱਚ ਸਰਦਾਰ ਇਯਾਲੀ ਨੇ ਮੰਗ ਕੀਤੀ ਕਿ ਪੇਪਰ ਲੀਕ, ਭਰਤੀ ਘੁਟਾਲਿਆਂ ਵਰਗੇ ਜੁੜੇ ਮਾਮਲਿਆਂ ਵਿੱਚ ਸਖ਼ਤ ਤੋਂ ਸਖ਼ਤ ਸਜ਼ਾਵਾਂ ਅਤੇ ਤੇਜ਼ ਸੁਣਵਾਈ ਵਾਲਾ ਵਿਸ਼ੇਸ਼ ਕਾਨੂੰਨ ਬਣਾਇਆ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਦਿਆਰਥੀ ਅਜਿਹੀ ਧੋਖਾਧੜੀ ਦਾ ਸ਼ਿਕਾਰ ਨਾ ਹੋਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.