IMG-LOGO
ਹੋਮ ਪੰਜਾਬ, ਰਾਸ਼ਟਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਘੱਟ ਗਿਣਤੀ ਵਿਭਾਗ) ਦੀ ਅਹਿਮ ਮੀਟਿੰਗ:...

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਘੱਟ ਗਿਣਤੀ ਵਿਭਾਗ) ਦੀ ਅਹਿਮ ਮੀਟਿੰਗ: ਘੱਟ ਗਿਣਤੀਆਂ ਦੇ ਹੱਕਾਂ, ਸਮਾਜਿਕ ਨਿਆਂ ਅਤੇ 2027 ਦੀ ਰਣਨੀਤੀ 'ਤੇ ਵਿਸਥਾਰ ਨਾਲ ਚਰਚਾ

Admin User - Jul 25, 2026 06:52 PM
IMG

ਚੰਡੀਗੜ੍ਹ, 25 ਜੁਲਾਈ 2026-

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿਭਾਗ ਦੀ ਇੱਕ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪੰਜਾਬ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਪ੍ਰੋ. ਇਮੈਨੁਅਲ ਨਾਹਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਵਿੱਚ ਘੱਟ ਗਿਣਤੀ ਭਾਈਚਾਰਿਆਂ ਦੇ ਹੱਕਾਂ ਦੀ ਰੱਖਿਆ, ਸੁਰੱਖਿਆ, ਸਮਾਜਿਕ-ਆਰਥਿਕ ਵਿਕਾਸ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਸਬੰਧੀ ਵਿਚਾਰ-ਵਟਾਂਦਰਾ ਕਰਨਾ ਸੀ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਮੈਡਮ ਮੀਨਾਕਸ਼ੀ ਸਿੰਘ (ਇੰਚਾਰਜ, ਪੰਜਾਬ ਘੱਟ ਗਿਣਤੀ ਵਿਭਾਗ), ਸਰਦਾਰ ਜਸਵਿੰਦਰ ਸਿੰਘ ‘ਵਿੱਕੀ’ (ਇੰਚਾਰਜ) ਅਤੇ ਸ਼੍ਰੀ ਵੀਰਇੰਦਰ ਦਲਵੀ (ਸਹਿ-ਇੰਚਾਰਜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ) ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਕਾਂਗਰਸ ਪਾਰਟੀ ਦੀ ਧਰਮਨਿਰਪੱਖ ਵਿਚਾਰਧਾਰਾ ਅਤੇ ਸਾਰੇ ਧਰਮਾਂ ਦੇ ਸਤਿਕਾਰ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮਸੀਹੀ, ਮੁਸਲਿਮ, ਸਿੱਖ, ਜੈਨ ਅਤੇ ਬੁੱਧ ਭਾਈਚਾਰਿਆਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਹਾਜ਼ਰ ਜਨ ਸਮੂਹ ਨੇ ਪ੍ਰੋ. ਇਮੈਨੁਅਲ ਨਾਹਰ ਦੀ ਅਗਵਾਈ ਵਿੱਚ ਪੂਰਾ ਵਿਸ਼ਵਾਸ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਸਮਾਗਮ ਨੂੰ ਇਤਿਹਾਸਕ ਤੌਰ 'ਤੇ ਸਫ਼ਲ ਬਣਾਇਆ।

ਮੀਟਿੰਗ ਦੌਰਾਨ ਪ੍ਰੋ. ਇਮੈਨੁਅਲ ਨਾਹਰ ਨੇ ਦਿੱਲੀ ਵਿੱਚ ਆਪਣੇ ਹੱਕਾਂ ਲਈ ਆਵਾਜ਼ ਉਠਾ ਰਹੇ ਵਿਦਿਆਰਥੀਆਂ 'ਤੇ ਹੋਏ ਕਥਿਤ ਪੁਲਿਸ ਜ਼ੁਲਮ ਅਤੇ ਬਲ ਪ੍ਰਯੋਗ 'ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਆਪਣੀ ਗੱਲ ਸ਼ਾਂਤੀਪੂਰਵਕ ਕੱਢਣ ਵਾਲੇ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਘੱਟ ਗਿਣਤੀ ਵਿਭਾਗ ਪੀੜਤ ਵਿਦਿਆਰਥੀਆਂ ਦੇ ਨਾਲ ਖੜ੍ਹੇ ਹਨ ਅਤੇ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਉਚਿਤ ਕਾਰਵਾਈ ਦੀ ਮੰਗ ਕਰਦੇ ਹਨ। ਪ੍ਰੋ. ਨਾਹਰ ਨੇ ਵਿਸ਼ਵਾਸ ਜਤਾਇਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਉਪਰੰਤ ਘੱਟ ਗਿਣਤੀ ਭਾਈਚਾਰਿਆਂ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਸਿੱਖਿਆ, ਰੋਜ਼ਗਾਰ, ਆਰਥਿਕ ਅਤੇ ਸਮਾਜਿਕ ਵਿਕਾਸ ਲਈ ਵਿਸ਼ੇਸ਼ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ। ਨਾਲ ਹੀ ਪੰਜਾਬ ਦੇ ਭਾਈਚਾਰਕ ਸਾਂਝ ਅਤੇ ਅਮਨ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ।

ਮੀਟਿੰਗ ਵਿੱਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਘੱਟ ਗਿਣਤੀ ਭਾਈਚਾਰਿਆਂ ਦੀਆਂ ਜਾਇਜ਼ ਮੰਗਾਂ, ਜਿਵੇਂ ਕਿ ਕਬਰਸਤਾਨਾਂ ਲਈ ਜ਼ਮੀਨ ਦੀ ਅਲਾਟਮੈਂਟ, ਵਿਦਿਆਰਥੀਆਂ ਲਈ ਵਜ਼ੀਫ਼ੇ, ਸੁਰੱਖਿਆ ਦੀ ਗਾਰੰਟੀ ਅਤੇ ਆਰਥਿਕ ਭਲਾਈ ਲਈ ਵਿਸ਼ੇਸ਼ ਪੈਕੇਜ ਆਦਿ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਵਿੱਚ ਪ੍ਰਮੁੱਖ ਤੌਰ 'ਤੇ ਸ਼ਾਮਲ ਕਰਵਾਇਆ ਜਾਵੇਗਾ। ਇਸ ਰਾਜ ਪੱਧਰੀ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੇਅਰਮੈਨ, ਪ੍ਰਦੇਸ਼ ਸਕੱਤਰ, ਮਹਾਸਕੱਤਰ, ਬਲਾਕ ਪ੍ਰਧਾਨ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਅਹੁਦੇਦਾਰਾਂ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਵੱਡੀ ਗਿਣਤੀ ਵਿੱਚ ਨੁਮਾਇੰਦਿਆਂ ਨੇ ਹਾਜ਼ਰੀ ਭਰੀ। ਮੀਟਿੰਗ ਦੇ ਅੰਤ ਵਿੱਚ ਪੰਜਾਬ ਵਿੱਚ ਅਮਨ, ਭਾਈਚਾਰਕ ਸਾਂਝ, ਸਮਾਜਿਕ ਨਿਆਂ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਸਰਵਪੱਖੀ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.